ਭਾਰਤ

ਭਾਰਤ ਪਾਕਿ ਜੰਗੀ ਮਾਹੌਲ ਦੌਰਾਨ ਵਿੰਗ ਕਮਾਡਰ ਅਬਿਨੰਦਨ ਦੀ ਦੇਸ਼ ਵਾਪਸੀ

ਭਾਰਤ ਪਾਕਿ ਜੰਗੀ ਮਾਹੌਲ ਦੌਰਾਨ ਵਿੰਗ ਕਮਾਡਰ ਅਵਿਨੰਦਨ ਦੀ ਦੇਸ਼ ਵਾਪਸੀ ਭਾਰਤੀ ਹਵਾਈ ਫੌਜ ਦੇ ਵਿੰਗਕਮਾਡਰ ਅਵਿਨੰਦਨ ਕੱਲ ਦੇਰ ਰਾਤ ਲਗਭਗ 9 ਵਜ਼ੇ ਦੇ ਅਟਾਰੀ ਸਰਹੱਦ ਰਸਤੇ ਵਤਨ ਪਰਤੇ ਤਿੰਨ ਦਿਨ ਪਾਕਿਸਤਾਨ ਦੀ ਹਿਰਾਸਤ ਵਿੱਚ ਰਹੇ ਅਵਿਨੰਦਨ

ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਵਾਰਥਾਮਨ ਵਾਹਗਾ ਬਾਰਡਰ ਰਾਹੀਂ ਪਰਤੇ ਭਾਰਤ

ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਵਾਰਥਾਮਨ ਵਾਹਗਾ ਬਾਰਡਰ ਰਾਹੀਂ ਪਰਤੇ ਭਾਰਤ

ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਵਾਰਥਾਮਨ ਵਾਹਗਾ ਬਾਰਡਰ ਰਾਹੀਂ ਪਰਤੇ ਭਾਰਤ:ਨਵੀਂ ਦਿੱਲੀ : ਪਾਕਿਸਤਾਨੀ ਫ਼ੌਜ ਵੱਲੋਂ ਹਿਰਾਸਤ ਵਿਚ ਲਏ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਪਾਕਿਸਤਾਨ ਨੇ ਅੱਜ ਰਿਹਾਅ ਕਰ ਦਿੱਤਾ ਹੈ।ਕਮਾਂਡਰ ਪਾਇਲਟ ਅਭਿਨੰਦਨ ਵਾਹਗਾ ਬਾਰਡਰ ਦੇ ਰਸਤੇ ਰਾਹੀਂ ਭਾਰਤ ਪਰਤੇ ਹਨ।ਕਮਾਂਡਰ ਪਾਇਲਟ ਅਭਿਨੰਦਨ ਵਾਰਥਾਮਨ ਵਾਹਗਾ ਬਾਰਡਰ ਪਾਰ ਕਰਕੇ ਭਾਰਤ ਪਰਤੇ ਹਨ।ਇਸ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਚੈੱਕ ਕੀਤਾ ਜਾਵੇਗਾ ਅਤੇ ਫ਼ਿਰ ਦਿੱਲੀ ਲਈ ਲਿਜਾਇਆ ਜਾਵੇਗਾ।

ਭਾਰਤੀ ਹਵਾਈ ਫ਼ੌਜ ਦੇ ਕਮਾਂਡਰ ਅਭਿਨੰਦਨ ਨੂੰ ਲੈਣ ਲਈ ਦਿੱਲੀ ਤੋਂ ਭਾਰਤੀ ਹਵਾਈ ਫੌਜ਼ ਦੀਆਂ ਵਿਸ਼ੇਸ਼ ਟੀਮਾਂ ਅਟਾਰੀ ਸਰਹੱਦ ਪਹੁੰਚ ਗਈਆਂ ਹਨ ਅਤੇ ਉਹੀ ਉਨ੍ਹਾਂ ਨੂੰ ਰਿਸੀਵ ਕਰਨਗੇ।ਉਨ੍ਹਾਂ ਦੇ ਸਵਾਗਤ ਲਈ ਵਾਹਗਾ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਲੋਕ ਸਵੇਰੇ ਤੋਂ ਹੀ ਪਹੁੰਚੇ ਹੋਏ ਸਨ।ਓਥੇ ਪਹੁੰਚੇ ਲੋਕਾਂ ਵੱਲੋਂ ਅਟਾਰੀ ਸਰਹੱਦ ‘ਤੇ ਜਸ਼ਨ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਵਿੰਗ ਕਮਾਂਡਰ ਅਭਿਨੰਦਨ ਵਾਰਥਾਮਨ ਦੇ ਮਾਤਾ ਪਿਤਾ ਵੀ ਓਥੇ ਪਹੁੰਚੇ ਹੋਏ ਸਨ।ਅਭਿਨੰਦਨ ਵਾਰਥਾਮਨ ਦੇ ਮਾਤਾ ਪਿਤਾ ਜਦੋਂ ਚੇਨਈ ਤੋਂ ਉਡਾਣ ਰਾਹੀਂ ਦਿੱਲੀ ਪਹੁੰਚੇ ਤਾਂ ਲੋਕਾਂ ਨੇ ਤਾੜੀਆਂ ਵਜਾ ਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਸੀ।ਅਭਿਨੰਦਨ ਦੇ ਮਾਤਾ ਪਿਤਾ ਦੇਰ ਰਾਤ ਕਰੀਬ ਡੇਢ ਵਜੇ ਚੇਨਈ ਤੋਂ ਦਿੱਲੀ ਪਹੁੰਚੇ ਤੇ ਫਿਰ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਸਨ।

ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਬੁੱਧਵਾਰ ਨੂੰ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ ਮਿੱਗ-21 ਹਾਦਸਾਗ੍ਰਸਤ ਹੋ ਗਿਆ ਸੀ।ਇਸ ਹਾਦਸੇ ‘ਚ 2 ਪਾਇਲਟਾਂ ਸਮੇਤ 7 ਲੋਕ ਮਾਰੇ ਗਏ ਸਨ।ਇਸ ਤੋਂ ਬਾਅਦ ਪਾਕਿਸਤਾਨੀ ਫ਼ੌਜ ਵੱਲੋਂ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਰਾਜ ਸਭਾ ’ਚ ਘੱਟ ਕੰਮਕਾਰ ਹੋਣ ਬਾਰੇ ਮੈਂਬਰਾਂ ਤੋਂ ਜਵਾਬ ਮੰਗਣ ਨੌਜਵਾਨ: ਮੋਦੀ

ਨਵੀਂ ਦਿੱਲੀ, 27 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਘੱਟ ਕੰਮਕਾਰ ਸਬੰਧੀ ਬੁੱਧਵਾਰ ਨੂੰ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ‘ਕੌਮੀ ਯੁਵਾ ਸੰਸਦ ਉਤਸਵ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪੋ-ਆਪਣੇ ਰਾਜਾਂ ਦੇ ਰਾਜ ਸਭਾ ਮੈਂਬਰਾਂ ਨੂੰ ਸਵਾਲ ਪੁੱਛਣ ਲਈ ਕਿਹਾ ਤਾਂ ਕਿ ਉਨ੍ਹਾਂ ’ਤੇ ਦੇਸ਼ ਵਿਆਪੀ ਦਬਾਅ ਬਣੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 16ਵੀਂ ਲੋਕ ਸਭਾ ਵਿਚ 85 ਫੀਸਦ ਕੰਮਕਾਰ ਹੋਇਆ ਹੈ ਤੇ 205 ਬਿੱਲ ਪਾਸ ਹੋਏ ਹਨ। ਇਸ ਦਾ ਸਿਹਰਾ ਉਨ੍ਹਾਂ ਨੇ 2014 ਦੀਆਂ ਆਮ ਚੋਣਾਂ ਵਿਚ ਵੋਟਰਾਂ ਦੁਆਰਾ ਭਾਜਪਾ ਨੂੰ ਪੂਰਨ ਬਹੁਮਤ ਦਿੱਤੇ ਜਾਣ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਰਾਜ ਸਭਾ ਵਿਚ ਸਿਰਫ਼ 8 ਫੀਸਦ ਕੰਮ ਹੋਣਾ ਫ਼ਿਕਰ ਦੀ ਗੱਲ ਹੈ, ਜਿੱਥੇ ਅੰਤਰਿਮ ਬਜਟ ਪਾਸ ਕੀਤਾ ਗਿਆ ਹੈ। ‘ਅਪਰੈਲ-ਮਈ’ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ ਤੇ ਮੋਦੀ ‘ਵਿਕਾਸ’ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਫਿਰ ਤੋਂ ਸਪੱਸ਼ਟ ਬਹੁਮਤ ਚਾਹੁੰਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਨਾਲ ਇਕ ਮਜ਼ਬੂਤ ਸਰਕਾਰ ਬਣੇਗੀ। ਰਾਜ ਸਭਾ ਵਿਚ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਵੱਖ-ਵੱਖ ਮੌਕਿਆਂ ’ਤੇ ਹੱਥ ਮਿਲਾਇਆ ਹੈ।
ਕੌਮੀ ਯੁਵਾ ਸੰਸਦ ਉਤਸਵ 2019 ਵਿਚ ਪੁਰਸਕਾਰ ਪ੍ਰਦਾਨ ਕਰਨ ਤੋਂ ਬਾਅਦ, ਮੋਦੀ ਨੇ ਨੌਜਵਾਨਾਂ ਨੂੰ ਘਰ ਪਰਤ ਕੇ ਆਪਣੇ ਰਾਜਾਂ ਦੇ ਰਾਜ ਸਭਾ ਮੈਂਬਰਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾ ਕੇ ਉਨ੍ਹਾਂ ਤੋਂ ਸਵਾਲ ਪੁੱਛਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਮੁਕਾਬਲੇਬਾਜ਼ਾਂ ਨੂੰ ਇੰਡੀਆ ਗੇਟ ਕੰਪਲੈਕਸ ਦੇ ਨਜ਼ਦੀਕ ਸਥਿਤ ਦੇਸ਼ ਦੇ ਕੌਮੀ ਸਮਾਰਕ ਤੇ ਕੇਂਦਰੀ ਦਿੱਲੀ ਸਥਿਤ ਰਾਸ਼ਟਰੀ ਪੁਲੀਸ ਸਮਾਰਕ ਦੇਖਣ ਦੀ ਅਪੀਲ ਕੀਤੀ। ਮੋਦੀ ਨੇ ਨੌਜਵਾਨਾਂ ਨੂੰ ਡਿਜੀਟਲ ਲੈਣ-ਦੇਣ ਲਈ ਵੀ ਪ੍ਰੇਰਿਆ। ਦੱਸਣਯੋਗ ਹੈ ਕਿ ਉਨ੍ਹਾਂ ਸੋਮਵਾਰ ਨੂੰ ਸਮਾਰਕ ਦਾ ਉਦਘਾਟਨ ਕੀਤਾ ਸੀ। ਗੱਲਬਾਤ ਨਾਲ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਜ਼ਿਕਰ ਕਰਦਿਆਂ ਮੋਦੀ ਨੇ ਇਸ ਪ੍ਰੋਗਰਾਮ ਨੂੰ ਕਿਵੇਂ ਬਿਹਤਰ ਬਣਾਇਆ ਜਾ ਸਕਦਾ ਹੈ ਤੇ ਭਵਿੱਖ ਵਿਚ ਇਸ ਨੂੰ ਰਚਨਾਤਮਕ ਬਣਾਉਣ ਲਈ ਕਿਸ ਤਰ੍ਹਾਂ ਦੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ, ਇਸ ’ਤੇ ਉਨ੍ਹਾਂ ਮੁਕਾਬਲੇਬਾਜ਼ਾਂ ਨੂੰ ਆਪਣੀ ਪ੍ਰਤੀਕਿਰਿਆ ਤੇ ਸੁਝਾਅ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਲਈ ਇਕ ਆਨਲਾਈਨ ਪ੍ਰਣਾਲੀ ਵੀ ਚਲਾਈ ਜਾ ਸਕਦੀ ਹੈ। 

ਕਾਂਗਰਸ ਸਣੇ 21 ਵਿਰੋਧੀ ਧਿਰਾਂ ਵੱਲੋਂ ਫ਼ੌਜੀ ਕਾਰਵਾਈ ਦੀ ਸ਼ਲਾਘਾ

ਨਵੀਂ ਦਿੱਲੀ, 27 ਫਰਵਰੀ ਕਾਂਗਰਸ ਸਮੇਤ ਦੇਸ਼ ਦੀਆਂ 21 ਵਿਰੋਧੀ ਧਿਰਾਂ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਅਤਿਵਾਦੀ ਟਿਕਾਣਿਆਂ ’ਤੇ ਹਵਾਈ ਫ਼ੌਜ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਅਤਿਵਾਦ ਖ਼ਿਲਾਫ਼ ਲੜਾਈ ਵਿਚ ਸੁਰੱਖਿਆ ਬਲਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲਵਾਮਾ ਹਮਲੇ ਤੋਂ ਬਾਅਦ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਜਵਾਨਾਂ ਦੀ ਸ਼ਹਾਦਤ ਦਾ ਸਿਆਸੀਕਰਨ ਕੀਤਾ ਹੈ। ਵਿਰੋਧੀ ਧਿਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਕ ਦੇ ਸਵੈਮਾਣ, ਏਕੇ ਤੇ ਹਿੱਤਾਂ ਦੀ ਰੱਖਿਆ ਲਈ ਦੇਸ਼ ਦੇ ਲੋਕਾਂ ਨੂੰ ਜਵਾਬਦੇਹ ਹੈ ਤੇ ਦੇਸ਼ ਵਾਸੀਆਂ ਨੂੰ ਭਰੋਸੇ ਵਿਚ ਲਿਆ ਜਾਣਾ ਚਾਹੀਦਾ ਹੈ। ਵਿਰੋਧੀ ਧਿਰਾਂ ਨੇ ਦੇਸ਼ ਵਿਚ ਬਣੀ ਹੰਗਾਮੀ ਸਥਿਤੀ ’ਤੇ ਚਿੰਤਾ ਜ਼ਾਹਿਰ ਕੀਤੀ। ਇਸ ਮੌਕੇ ਜਾਰੀ ਕੀਤਾ ਸਾਂਝਾ ਬਿਆਨ ਪੜ੍ਹਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਕਿ ਵੱਲੋਂ ਭਾਰਤੀ ਰੱਖਿਆ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ, ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਣ ਤੇ ਪਾਇਲਟ ਨੂੰ ਹਿਰਾਸਤ ਵਿਚ ਲੈਣ ਦੀ ਨਿਖੇਧੀ ਕੀਤੀ। ਸਾਂਝੇ ਬਿਆਨ ਵਿਚ ਪਾਕਿ ਵੱਲੋਂ ਅਤਿਵਾਦ ਨੂੰ ਸ਼ਹਿ ਦਿੱਤੇ ਜਾਣ ਦੀ ਨਿਖੇਧੀ ਕੀਤੀ ਗਈ। ਵਿਰੋਧੀ ਦਲਾਂ ਨੇ ਕਿਹਾ ਕਿ ਉਹ ਅਤਿਵਾਦ ਖ਼ਿਲਾਫ਼ ਫ਼ੈਸਲਾਕੁਨ ਲੜਾਈ ਵਿਚ ਆਪਣੇ ਸੁਰੱਖਿਆ ਬਲਾਂ ਤੇ ਸੈਨਾ ਪ੍ਰਤੀ ਇਕਜੁੱਟਤਾ ਦਾ ਅਹਿਦ ਦੁਹਰਾਉਂਦੇ ਹਨ। ਸੰਸਦ ਦੀ ਲਾਇਬਰੇਰੀ ਬਿਲਡਿੰਗ ਵਿਚ ਹੋਈ ਇਸ ਬੈਠਕ ਵਿਚ ਯੂਪੀਏ ਪ੍ਰਮੁੱਖ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ, ਏ.ਕੇ ਐਂਟਨੀ ਤੇ ਗੁਲਾਮ ਨਬੀ ਆਜ਼ਾਦ, ਤੇਲਗੂ ਦੇਸਮ ਪਾਰਟੀ ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ, ਤ੍ਰਿਣਮੂਲ ਕਾਂਗਰਸ ਆਗੂ ਮਮਤਾ ਬੈਨਰਜੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ਼ਰਦ ਪਵਾਰ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਐੱਮ) ਦੇ ਸੀਤਾਰਾਮ ਯੇਚੁਰੀ, ਸੀਪੀਆਈ ਦੇ ਸੁਧਾਕਰ ਰੈੱਡੀ, ਲੋਕਤੰਤਰਿਕ ਜਨਤਾ ਦਲ ਦੇ ਸ਼ਰਦ ਯਾਦਵ, ਬਸਪਾ ਦੇ ਸਤੀਸ਼ ਚੰਦਰ ਮਿਸ਼ਰਾ ਤੇ ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਸ਼ਾਮਲ ਹੋਏ। ਇਸ ਤੋਂ ਇਲਾਵਾ ‘ਆਪ’ ਦੇ ਸੰਜੈ ਸਿੰਘ, ਝਾਰਖੰਡ ਮੁਕਤੀ ਮੋਰਚਾ ਦੇ ਸ਼ਿਬੂ ਸੋਰੇਨ ਵੀ ਹਾਜ਼ਰ ਸਨ। ਸਮਾਜਵਾਦੀ ਪਾਰਟੀ ਨੇ ਇਸ ਮੀਟਿੰਗ ਵਿਚ ਹਿੱਸਾ ਨਹੀਂ ਲਿਆ। ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੌਜੂਦਾ ਹਾਲਤਾਂ ਤੇ ਪਾਇਲਟ ਦੇ ਪਾਕਿ ਹਿਰਾਸਤ ਵਿਚ ਹੋਣ ਦੇ ਮੱਦੇਨਜ਼ਰ ਉਨ੍ਹਾਂ ਮੀਟਿੰਗ ਅੱਗੇ ਪਾਉਣ ਦੀ ਬੇਨਤੀ ਕੀਤੀ ਸੀ। ਅਬਦੁੱਲਾ ਮੀਟਿੰਗ ਵਿਚੋਂ ਗ਼ੈਰਹਾਜ਼ਰ ਰਹੇ। ਇਸ ਮੌਕੇ ਘੱਟੋ-ਘੱਟ ਸਾਂਝੇ ਪ੍ਰੋਗਰਾਮ ’ਤੇ ਕੋਈ ਚਰਚਾ ਨਹੀਂ ਕੀਤੀ ਗਈ। ਸੀਪੀਆਈ ਤੇ ਸੀਪੀਐਮ ਨੇ ਇਸ ਬਾਰੇ ਗੱਲਬਾਤ ਨਾ ਹੋਣ ਦੀ ਸ਼ਰਤ ’ਤੇ ਮੀਟਿੰਗ ਵਿਚ ਹਿੱਸਾ ਲਿਆ ਸੀ।

ਹਵਾਈ ਫ਼ੌਜ ਦੀ ਸਰਹੱਦ ਪਾਰ ਵੱਡੀ ਕਾਰਵਾਈ

ਨਵੀਂ ਦਿੱਲੀ, 26 ਫਰਵਰੀ ਪੁਲਵਾਮਾ ਦਹਿਸ਼ਤੀ ਹਮਲੇ ਦੇ 12 ਦਿਨਾਂ ਮਗਰੋਂ ਭਾਰਤ ਨੇ ਅੱਜ ਵੱਡੇ ਤੜਕੇ ਕੰਟਰੋਲ ਰੇਖਾ ਉਲੰਘ ਕੇ ਕੀਤੇ ਵੱਡੇ ਹਵਾਈ ਹਮਲਿਆਂ ਵਿੱਚ ਪਾਕਿਸਤਾਨ ਵਿਚਲੇ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤਇਬਾ ਦੇ ਤਿੰਨ ਦਹਿਸ਼ਤੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਕੈਂਪ ਮਕਬੂਜ਼ਾ ਕਸ਼ਮੀਰ ਤੇ ਤੀਜਾ ਕੈਂਪ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬਾਲਾਕੋਟ ਵਿੱਚ ਸੀ। ਹਮਲੇ ਵਿੱਚ ਜੈਸ਼ ਮੁਖੀ ਮਸੂਦ ਅਜ਼ਹਰ ਦਾ ਨੇੜਲਾ ਰਿਸ਼ਤੇਦਾਰ ਮੌਲਾਨਾ ਯੁਸੂਫ਼ ਅਜ਼ਹਰ ਤੇ ਭਰਾ ਇਬਰਾਹੀਮ ਅਜ਼ਹਰ ਸਮੇਤ 350 ਦੇ ਕਰੀਬ ਜੈਸ਼ ਦਹਿਸ਼ਤਗਰਦ ਤੇ ਸਿਖਲਾਈਯਾਫ਼ਤਾ ਫ਼ਿਦਾਈਨ ਮਾਰੇ ਗਏ। 1971 ਦੀ ਭਾਰਤ-ਪਾਕਿ ਜੰਗ ਮਗਰੋਂ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਹਵਾਈ ਤਾਕਤ ਦੀ ਵਰਤੋਂ ਕੀਤੀ ਹੈ। 1999 ਦੀ ਕਾਰਗਿਲ ਜੰਗ ਦੌਰਾਨ ਸਰਕਾਰ ਨੇ ਭਾਰਤੀ ਹਵਾਈ ਸੈਨਾ ਨੂੰ ਕੰਟਰੋਲ ਰੇਖਾ ਉਲੰਘ ਕੇ ਹਮਲੇ ਕਰਨ ਤੋਂ ਵਰਜ ਦਿੱਤਾ ਸੀ। ਭਾਰਤ ਨੇ ਹਵਾਈ ਹਮਲਿਆਂ ਨੂੰ ਸਵੈ-ਰੱਖਿਆ ਵਿੱਚ ਕੀਤੀ ਕਾਰਵਾਈ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਉਸ ਕੋਲ ਜੈਸ਼ ਵੱਲੋਂ ਭਾਰਤ ਵਿੱਚ ਫ਼ਿਦਾਈਨ ਹਮਲੇ ਕੀਤੇ ਜਾਣ ਬਾਰੇ ਪੁਖਤਾ ਜਾਣਕਾਰੀ ਸੀ। ਭਾਰਤ ਨੇ ਕਿਹਾ ਕਿ ਇਹ ਹਮਲੇ ਗੌਰ-ਫ਼ੌਜੀ ਸਨ, ਕਿਉਂਕਿ ਇਨ੍ਹਾਂ ਦਾ ਨਿਸ਼ਾਨਾ ਪਾਕਿਸਤਾਨੀ ਫ਼ੌਜ ਜਾਂ ਆਮ ਨਾਗਰਿਕ ਨਹੀਂ ਬਲਕਿ ਜੈਸ਼ ਦਹਿਸ਼ਤਗਰਦ ਸਨ।
ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ‘ਇੰਟੈਲੀਜੈਂਸ ਦੀ ਅਗਵਾਈ ਵਾਲੇ ਅਪਰੇਸ਼ਨ’ ਦੀ ਤਫ਼ਸੀਲ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਪੁਖ਼ਤਾ ਜਾਣਕਾਰੀ ਸੀ ਕਿ ਜੈਸ਼-ਏ-ਮੁਹੰਮਦ ਵੱਲੋਂ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਫਿਦਾਈਨ ਹਮਲੇ ਕੀਤੇ ਜਾਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ। ਫਿਦਾਈਨ ਜਹਾਦੀਆਂ ਨੂੰ ਇਸ ਕੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਸੀ। ਲਿਹਾਜ਼ਾ ਇਸ ਅਟੱਲ ਖ਼ਤਰੇ ਦੇ ਚਲਦਿਆਂ ਜੈਸ਼ ਟਿਕਾਣਿਆਂ ’ਤੇ ਹਮਲੇ ਦੀ ਪੇਸ਼ਬੰਦੀ ਜ਼ਰੂਰੀ ਹੋ ਗਈ ਸੀ। ਗੋਖਲੇ ਨੇ ਕਿਹਾ ਕਿ ਅੱਜ ਵੱਡੇ ਤੜਕੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਭਾਰਤ ਨੇ ਬਾਲਾਕੋਟ ਵਿੱਚ ਜੈਸ਼ ਦੇ ਸਿਖਲਾਈ ਕੈਂਪ ’ਤੇ ਹਵਾਈ ਹਮਲੇ ਕੀਤੇ। ਉਨ੍ਹਾਂ ਕਿਹਾ, ‘ਹਵਾਈ ਹਮਲਿਆਂ ਵਿੱਚ ਜੈਸ਼-ਏ-ਮੁਹੰਮਦ ਦੇ ਵੱਡੀ ਗਿਣਤੀ ਦਹਿਸ਼ਤਗਰਦਾਂ, ਸਿਖਲਾਈਯਾਫ਼ਤਾ, ਸੀਨੀਅਰ ਕਮਾਂਡਰਾਂ ਤੇ ਜਹਾਦੀ ਗਰੁੱਪਾਂ ਜਿਨ੍ਹਾਂ ਨੂੰ ਫਿਦਾਈਨ ਹਮਲਿਆਂ ਦੀ ਸਿਖਾਈ ਦਿੱਤੀ ਜਾ ਰਹੀ ਸੀ, ਨੂੰ ਮਾਰ ਮੁਕਾਇਆ।’
ਉਧਰ ਭਾਰਤ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਦੇ ਮਿਰਾਜ 2000 ਲੜਾਕੂ ਜਹਾਜ਼ਾਂ ਨੇ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਵਾਲੇ ਪਾਸੇ ਕਈ ਥਾਈਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ। ਭਾਰਤ ਹਵਾਈ ਸੈਨਾ ਨੇ ਪਹਿਲਾ ਹਮਲਾ ਸਵੇਰੇ 3:45 ਦੇ ਕਰੀਬ ਮੁਜ਼ੱਫਰਾਬਾਦ ਤੋਂ ਉੱਤਰ-ਪੱਛਮ ਵੱਲ 24 ਕਿਲੋਮੀਟਰ ਦੂਰ ਬਾਲਾਕੋਟ ਵਿੱਚ ਕੀਤਾ। ਤਿੰਨ ਮਿੰਟ ਬਾਅਦ 3:48 ਵਜੇ ਦੂਜਾ ਨਿਸ਼ਾਨਾ ਮੁਜ਼ੱਫਰਾਬਾਦ ਨੂੰ ਬਣਾਇਆ ਜਦੋਂਕਿ ਤੀਜਾ ਹਮਲਾ 3:58 ਵਜੇ ਚਕੋਟੀ ਵਿੱਚ ਕੀਤਾ ਗਿਆ। ਭਾਰਤੀ ਹਵਾਈ ਫੌਜਾ ਦਾ ਪੂਰਾ ਮਿਸ਼ਨ ਸਵੇਰੇ 3 ਵਜੇ ਦੇ ਕਰੀਬ ਸ਼ੁਰੂ ਹੋਇਆ ਸੀ। ਹਮਲੇ ਲਈ 1000 ਕਿਲੋ ਵਜ਼ਨੀ ਤੇ ਨਿਸ਼ਾਨਾ ਨਾ ਖੁੰਝਣ ਵਾਲੇ ਬੰਬ ਵਰਤੇ ਗਏ। ਸੂਤਰਾਂ ਮੁਤਾਬਕ ਮਿਰਾਜ ਜੈੱਟਾਂ ਨੇ ਬਾਲਾਕੋਟ, ਮੁਜ਼ੱਫਰਾਬਾਦ ਤੇ ਚਕੋਟੀ ਵਿੱਚ ਦਹਿਸ਼ਤੀ ਟਿਕਾਣਿਆਂ ਨੂੰ ਤਬਾਹ ਕੀਤਾ। ਸ੍ਰੀ ਗੋਖਲੇ ਨੇ ਇਕ ਬਿਆਨ ਪੜ੍ਹਦਿਆਂ ਕਿਹਾ ਕਿ ਬਾਲਾਕੋਟ, ਪਹਾੜ ਦੀ ਚੋਟੀ ’ਤੇ ਸੰਘਣੇ ਜੰਗਲਾਂ ਨਾਲ ਘਿਰਿਆ ਇਲਾਕਾ ਹੈ, ਜਿਸ ਦੇ ਨੇੜੇ ਤੇੜੇ ਕੋਈ ਸਿਵਲੀਅਨ ਨਹੀਂ ਰਹਿੰਦਾ। ਬਾਲਾਕੋਟ ਸਥਿਤ ਜੈਸ਼ ਦੇ ਕੈਂਪ ਦੀ ਅਗਵਾਈ ਜੈਸ਼ ਮੁਖੀ ਮਸੂਦ ਅਜ਼ਹਰ ਦੇ ਨੇੜਲੇ ਰਿਸ਼ਤੇਦਾਰ ਮੌਲਾਨਾ ਯੁਸੂਫ਼ ਅਜ਼ਹਰ ਉਰਫ਼ ਉਸਤਾਦ ਘੌਰੀ ਦੇ ਹੱਥ ਸੀ। ਉਂਜ ਬਿਆਨ ਵਿੱਚ ਇਸ ਗੱਲ ਦਾ ਕਿਤੇ ਜ਼ਿਕਰ ਨਹੀਂ ਸੀ ਕਿ ਯੁਸੂਫ਼ ਅਜ਼ਹਰ ਹਵਾਈ ਹਮਲਿਆਂ ਦੌਰਾਨ ਮਾਰਿਆ ਗਿਆ।

ਸੂੂਤਰਾਂ ਮੁਤਾਬਕ ਅੱਜ ਵੱਡੇ ਤੜਕੇ ਪੱਛਮੀ ਤੇ ਕੇਂਦਰੀ ਕਮਾਂਡ ਵਾਲੇ ਫੌਜੀ ਹਵਾਈ ਅੱਡਿਆਂ ਤੋਂ ਇਕੋ ਵੇਲੇ ਉੱਡੇ ਲੜਾਕੂ ਤੇ ਹੋਰਨਾਂ ਜਹਾਜ਼ਾਂ ਨੇ ਪਾਕਿਸਤਾਨ ਦੇ ਰੱਖਿਆ ਅਧਿਕਾਰੀਆਂ ਨੂੰ ਇਕ ਵਾਰ ਤਾਂ ਉਲਝਾਅ ਕੇ ਰੱਖ ਦਿੱਤਾ। ਇਨ੍ਹਾਂ ਵਿੱਚੋਂ 12 ਦੇ ਕਰੀਬ ਮਿਰਾਜ ਜੈੱਟਾਂ ਦਾ ਇਕ ਦਲ ਬਾਲਾਕੋਟ ਵੱਲ ਨੂੰ ਹੋ ਗਿਆ, ਜਿੱਥੇ ਉਨ੍ਹਾਂ ਸੁੱਤੇ ਪਏ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਇਸ ਪੂਰੇ ਅਪਰੇਸ਼ਨ ਨੂੰ 21 ਮਿੰਟ ਦਾ ਸਮਾਂ ਲੱਗਿਆ। ਅਪਰੇਸ਼ਨ ਵੱਡੇ ਤੜਕੇ 3:45 ਵਜੇ ਸ਼ੁਰੂ ਹੋਇਆ ਤੇ ਚਾਰ ਵੱਜ ਕੇ ਪੰਜ ਮਿੰਟ ’ਤੇ ਮੁਕੰਮਲ ਹੋ ਗਿਆ। ਸੂਤਰਾਂ ਨੇ ਇਸ ਖਬਰ ਏਜੰਸੀ ਨੂੰ ਦੱਸਿਆ ਕਿ ਹਮਲੇ ਮੌਕੇ ਜੈਸ਼ ਦੇ ਕੈਂਪਾਂ ਵਿੱਚ 325 ਦੇ ਕਰੀਬ ਦਹਿਸ਼ਤਗਰਦ ਤੇ 25 ਤੋਂ 27 ਸਿਖਲਾਈਯਾਫ਼ਤਾ ਫਿਦਾਈਨ ਮੌਜੂਦ ਸਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਜੈਸ਼ ਦੇ ਇਨ੍ਹਾਂ ਕੈਂਪਾਂ ਵਿੱਚ ਦਹਿਸ਼ਤਗਰਦਾਂ ਨੂੰ ‘ਦੌਰਾ-ਏ-ਖਾਸ’ ਆਧੁਨਿਕ ਸਿਖਲਾਈ ਤਹਿਤ ਹਥਿਆਰਾਂ, ਧਮਾਕਾਖੇਜ਼ ਸਮੱਗਰੀ, ਸੁਰੱਖਿਆ ਬਲਾਂ ਦੇ ਕਾਫ਼ਲਿਆਂ ’ਤੇ ਹਮਲਾ, ਆਈਈਡੀ’ਜ਼ ਬਣਾਉਣ, ਫਿਦਾਈਨ ਹਮਲੇ ਲਈ ਵਾਹਨਾਂ ਨੂੰ ਤਿਆਰ ਕਰਨ ਆਦਿ ਦੀ ਟ੍ਰੇਨਿੰਗ ਦਿੱਤੀ ਜਾਂਦੀ ਸੀ। ਸੂਤਰਾਂ ਨੇ ਕਿਹਾ ਕਿ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਜੈਸ਼ ਨੇ ਸੰਭਾਵੀ ਭਾਰਤੀ ਹਮਲੇ ਦੇ ਮੱਦੇਨਜ਼ਰ ਆਪਣੇ ਵੱਡੀ ਗਿਣਤੀ ਲੜਾਕਿਆਂ ਤੇ ਹੋਰ ਨਫ਼ਰੀ ਨੂੰ ਮਕਬੂਜ਼ਾ ਕਸ਼ਮੀਰ ਤੋਂ ਬਾਲਾਕੋਟ ਵਿਚਲੇ ਕੈਂਪਾਂ ਵਿੱਚ ਤਬਦੀਲ ਕਰ ਦਿੱਤਾ ਸੀ, ਜਿਸ ਕਰਕੇ ਅੱਜ ਕੀਤੇ ਹਵਾਈ ਹਮਲਿਆਂ ਵਿੱਚ ਜੈਸ਼ ਦੇ ਵੱਡੀ ਗਿਣਤੀ ਦਹਿਸ਼ਤਗਰਦ ਮਾਰੇ ਗਏ ਹਨ। 

 

ਧੋਖਾਧੜੀ ਦੇ ਦੋਸ਼ ਹੇਠ ਸੋਨਾਕਸ਼ੀ ਸਣੇ ਪੰਜ ਖ਼ਿਲਾਫ਼ ਕੇਸ ਦਰਜ

ਮੁਰਾਦਾਬਾਦ: ਅਦਾਕਾਰਾ ਸੋਨਾਕਸ਼ੀ ਸਿਨਹਾ ਤੇ ਚਾਰ ਹੋਰਾਂ ਖ਼ਿਲਾਫ਼ ਸਮਾਗਮ ਦੇ ਪ੍ਰਬੰਧਕ ਨਾਲ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪ੍ਰਬੰਧਕ ਪ੍ਰਮੋਦ ਸ਼ਰਮਾ ਨੇ ਕਿਹਾ ਕਿ ਉਸ ਨੇ ਸਿਨਹਾ ਨੂੰ ਦਿੱਲੀ ਵਿਚ ਇਕ ਸਮਾਗਮ ਵਿਚ ਸੱਦਣ ਲਈ ਰੁਪਏ ਦਿੱਤੇ ਸਨ, ਪਰ ਉਹ ਨਹੀਂ ਆਈ।

ਸਾਰਾਗੜ੍ਹੀ ਦੇ ਮਿਸਾਲੀ ਯੁੱਧ ਨੂੰ ਪਰਦੇ ’ਤੇ ਰੂਪਮਾਨ ਕਰੇਗੀ ‘ਕੇਸਰੀ’

ਨਵੀਂ ਦਿੱਲੀ, 23 ਫਰਵਰੀ ਅਦਾਕਾਰ ਅਕਸ਼ੈ ਕੁਮਾਰ ਦੀ ਫ਼ਿਲਮ ‘ਕੇਸਰੀ’ ਦੇ ਟਰੇਲਰ ਨੇ ਲੋਕ ਮਨਾਂ ਵਿਚ ਸਾਰਾਗੜ੍ਹੀ ਦੇ ਇਤਿਹਾਸਕ ਯੁੱਧ ਦਾ ਪਿਛੋਕੜ ਜਾਣਨ ਬਾਰੇ ਦਿਲਚਸਪੀ ਪੈਦਾ ਕਰ ਦਿੱਤੀ ਹੈ। ਟਰੇਲਰ ਨੂੰ ਲੰਘੇ 24 ਘੰਟਿਆਂ ਵਿਚ ਯੂ-ਟਿਊਬ ਉੱਤੇ ਕਰੀਬ ਦੋ ਕਰੋੜ ਲੋਕਾਂ ਨੇ ਦੇਖਿਆ ਹੈ। ਫ਼ਿਲਮ ਦੀ ਕਹਾਣੀ 12 ਸਤੰਬਰ 1897 ਨੂੰ ਉੱਤਰ ਪੱਛਮੀ ਸਰਹੱਦੀ ਸੂਬੇ (ਹੁਣ ਖੈਬਰ ਪਖ਼ਤੂਨਖਵਾ, ਪਾਕਿਸਤਾਨ) ਵਿਚ ਲੜੇ ਯੁੱਧ ਦੀ ਹੈ। ਇਸ ਯੁੱਧ ਵਿਚ ਬ੍ਰਿਟਿਸ਼ ਇੰਡੀਅਨ ਫ਼ੌਜ ਦੀ 36 ਸਿੱਖ ਰੈਜੀਮੈਂਟ (ਵਰਤਮਾਨ ਵਿਚ ਸਿੱਖ ਰੈਜੀਮੈਂਟ ਦੀ ਚੌਥੀ ਬਟਾਲੀਅਨ) ਦੇ 21 ਸਿੱਖ ਜਵਾਨਾਂ ਨੇ 10,000 ਤੋਂ ਵੱਧ ਅਫ਼ਗਾਨਾਂ ਤੇ ਓੜਕਜ਼ਈ ਕਬੀਲੇ ਦੇ ਲੜਾਕੂਆਂ ਤੋਂ ਆਪਣੀ ਫ਼ੌਜੀ ਪੋਸਟ ਦੀ ਰਾਖ਼ੀ ਕਰਦਿਆਂ ਜਾਨ ਵਾਰ ਦਿੱਤੀ ਸੀ। ਯੁੱਧ ਇਤਿਹਾਸ ਦੀਆਂ ਮਿਸਾਲੀ ਲੜਾਈਆਂ ਵਿਚ ਗਿਣਿਆ ਜਾਂਦਾ ਹੈ। ਬਰਤਾਨਵੀ ਸਰਕਾਰ ਨੇ ਸ਼ਹੀਦ ਸਿੱਖ ਜਵਾਨਾਂ ਨੂੰ ਸਭ ਤੋਂ ਵੱਡੇ ਬਹਾਦਰੀ ਸਨਮਾਨ ‘ਇੰਡੀਅਨ ਆਰਡਰ ਆਫ਼ ਮੈਰਿਟ ਗਰੇਡ ਦੋ’ ਨਾਲ ਸਨਮਾਨਿਤ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਬਾਰੇ ਵਿਸ਼ੇਸ਼ ਤੌਰ ’ਤੇ ਲਿਖ ਚੁੱਕੇ ਹਨ। 

ਵਾਦੀ ’ਚ ਜਮਾਤ ਆਗੂਆਂ ਸਣੇ 150 ਗਿ੍ਫ਼ਤਾਰ

ਸ੍ਰੀਨਗਰ, 23 ਫਰਵਰੀ ਸੁਪਰੀਮ ਕੋਰਟ ਵੱਲੋਂ ਸੰਵਿਧਾਨ ਦੀ ਧਾਰਾ 35ਏ ’ਤੇ ਸੁਣਵਾਈ ਤੋਂ ਪਹਿਲਾਂ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਕਸ਼ਮੀਰ ਵਾਦੀ ਦੇ ਵੱਖ-ਵੱਖ ਇਲਾਕਿਆਂ ਵਿਚ ਮਾਰੇ ਛਾਪਿਆਂ ਦੌਰਾਨ ਕਰੀਬ 150 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜ਼ਿਆਦਾਤਰ ਵਿਅਕਤੀ ਜਮਾਤ-ਏ-ਇਸਲਾਮੀ ਜੰਮੂ ਕਸ਼ਮੀਰ ਨਾਲ ਸਬੰਧਤ ਹਨ ਤੇ ਇਸ ਦੇ ਮੁਖੀ ਅਬਦੁਲ ਹਾਮਿਦ ਫ਼ਯਾਜ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਪੁਲੀਸ ਨੇ ਜੇਕੇਐਲਐੱਫ ਆਗੂ ਯਾਸੀਨ ਮਲਿਕ ਨੂੰ ਵੀ ਸ਼ੁੱਕਰਵਾਰ ਰਾਤ ਹਿਰਾਸਤ ਵਿਚ ਲੈ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਘਾਟੀ ’ਚ ਤਣਾਅ ਦਾ ਮਾਹੌਲ ਹੈ। ਹਾਲਾਂਕਿ ਪੁਲੀਸ
ਨੇ ਇਸ ਨੂੰ ਰੁਟੀਨ ਕਾਰਵਾਈ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਹਤਿਆਤ ਵਜੋਂ ਆਗੂਆਂ ਤੇ ਸੰਭਾਵੀ ‘ਪੱਥਰਬਾਜ਼ਾਂ’ ਨੂੰ ਇਸ ਤੋਂ ਪਹਿਲਾਂ ਵੀ ਹਿਰਾਸਤ ਵਿਚ ਲਿਆ ਜਾਂਦਾ ਰਿਹਾ ਹੈ। ਇਸ ਕਾਰਵਾਈ ਨਾਲ ਜੁੜੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਜਮਾਤ-ਏ-ਇਸਲਾਮੀ ਖ਼ਿਲਾਫ਼ ਇਹ ਪਹਿਲੀ ਵੱਡੀ ਕਾਰਵਾਈ ਹੈ। ਜੰਮੂ ਕਸ਼ਮੀਰ ਵਾਸੀਆਂ ਨੂੰ ਵਿਸ਼ੇਸ਼ ਹੱਕ ਤੇ ਸਹੂਲਤਾਂ ਪ੍ਰਦਾਨ ਕਰਦੀ ਧਾਰਾ 35ਏ ’ਤੇ ਸੁਣਵਾਈ ਸਿਖ਼ਰਲੀ ਅਦਾਲਤ ਵਿਚ ਭਲਕੇ ਹੋਣ ਦੀ ਸੰਭਾਵਨਾ ਹੈ। ਜਮਾਤ-ਏ-ਇਸਲਾਮੀ ਨੂੰ ਇਸ ਤੋਂ ਪਹਿਲਾਂ ਹਿਜ਼ਬੁਲ ਮੁਜਾਹਿਦੀਨ ਦਾ ਸਿਆਸੀ ਵਿੰਗ ਦੱਸਿਆ ਜਾਂਦਾ ਰਿਹਾ ਹੈ, ਪਰ ਜਥੇਬੰਦੀ ਆਪਣੇ ਆਪ ਨੂੰ ਸਮਾਜਿਕ ਤੇ ਧਾਰਮਿਕ ਸੰਗਠਨ ਮੰਨਦੀ ਹੈ। ਹਿਰਾਸਤ ਵਿਚ ਲੈਣ ਦੀ ਇਸ ਕਾਰਵਾਈ ਤੋਂ ਬਾਅਦ ਲੋਕ ਸੜਕਾਂ ’ਤੇ ਇਕੱਠੇ ਹੋ ਗਏ ਜਦਕਿ ਸੁਰੱਖਿਆ ਕਰੜੀ ਕਰ ਦਿੱਤੀ ਗਈ ਹੈ। ਜਮਾਤ ਨੇ ਮੈਂਬਰਾਂ ਨੂੰ ਹਿਰਾਸਤ ਵਿਚ ਲੈਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਾਰਵਾਈ ਖਿੱਤੇ ਵਿਚ ਖ਼ਲਾਅ ਪੈਦਾ ਕਰਨ ਦੀ ਇਕ ਗਿਣੀ-ਮਿੱਥੀ ਸਾਜ਼ਿਸ਼ ਹੈ। ਜਮਾਤ-ਏ-ਇਸਲਾਮੀ ਦਾ ਕਹਿਣਾ ਹੈ ਕਿ 22 ਤੇ 23 ਫਰਵਰੀ ਦੀ ਰਾਤ ਨੂੰ ਪੁਲੀਸ ਤੇ ਹੋਰ ਏਜੰਸੀਆਂ ਨੇ ਵੱਡੇ ਪੱਧਰ ’ਤੇ ਵਾਦੀ ਦੇ ਕਈ ਘਰਾਂ ਵਿਚ ਛਾਪੇ ਮਾਰੇ ਹਨ ਤੇ ਸੰਗਠਨ ਦੇ ਕਈ ਵੱਡੇ ਤੇ ਜ਼ਿਲ੍ਹਾ ਪੱਧਰੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜਮਾਤ ਦੇ ਬੁਲਾਰੇ ਐਡਵੋਕੇਟ ਜ਼ਾਹਿਦ ਅਲੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਜਮਾਤ ਨੇ ਧਾਰਾ 35ਏ ਦੀ ਸੁਣਵਾਈ ਤੋਂ ਇਕਦਮ ਪਹਿਲਾਂ ਹੋਈਆਂ ਗ੍ਰਿਫ਼ਤਾਰੀਆਂ ਨੂੰ ‘ਸ਼ੱਕੀ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 35ਏ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਇਸ ਨੂੰ ਕਮਜ਼ੋਰ ਕਰਨ ਦੀ ਕਾਰਵਾਈ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹੋਵੇਗੀ।

ਐਰੋ ਇੰਡੀਆ ਦੀ ਪਾਰਕਿੰਗ ’ਚ ਅੱਗ, 300 ਕਾਰਾਂ ਸੜੀਆਂ

ਬੰਗਲੌਰ, 23 ਫਰਵਰੀ ਇਥੋਂ ਦੇ ਯੇਲਹਾਂਕਾ ਏਅਰ ਫੋਰਸ ਸਟੇਸ਼ਨ ’ਤੇ ਚਲ ਰਹੇ ਐਰੋ ਇੰਡੀਆ ਸ਼ੋਅ ਦੀ ਪਾਰਕਿੰਗ ’ਚ ਸ਼ਨਿਚਰਵਾਰ ਨੂੰ ਅੱਗ ਲੱਗਣ ਕਰਕੇ 300 ਕਾਰਾਂ ਸੜ ਗਈਆਂ। ਐਰੋ ਸ਼ੋਅ ਦੀ ਸਮਾਪਤੀ ਤੋਂ ਇਕ ਦਿਨ ਪਹਿਲਾਂ ਵਾਪਰੀ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੰਨਿਆ ਜਾ ਰਿਹਾ ਹੈ ਕਿ ਅੱਗ ਸੁੱਕੇ ਘਾਹ ’ਚ ਅੱਗ ਲੱਗਣ ਮਗਰੋਂ ਤੇਜ਼ ਹਵਾ ਕਰਕੇ ਭੜਕੀ ਅਤੇ ਪਾਰਕਿੰਗ ’ਚ ਖੜ੍ਹੀਆਂ ਕਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਕੋਰਟ ਆਫ਼ ਇਨਕੁਆਇਰੀ ਦੇ ਹੁਕਮ ਦਿੱਤੇ ਗਏ ਹਨ। ਅੱਗ ਲੱਗਣ ਦੀ ਘਟਨਾ ਦੇ ਬਾਵਜੂਦ ਐਰੋ ਸ਼ੋਅ ਬਿਨਾਂ ਕਿਸੇ ਰੁਕਾਵਟ ਦੇ ਚਲਦਾ ਰਿਹਾ। ਚਾਰ ਦਿਨ ਪਹਿਲਾਂ ਹਵਾਈ ਸੈਨਾ ਦੀ ਐਰੋਬੈਟਿਕ ਟੀਮ ਦੇ ਦੋ ਸੂਰਿਆ ਕਿਰਨ ਜਹਾਜ਼ਾਂ ਦੇ ਟਕਰਾਉਣ ਨਾਲ ਇਕ ਪਾਇਲਟ ਦੀ ਮੌਤ ਹੋ ਗਈ ਸੀ। ਰੱਖਿਆ ਲੋਕ ਸੰਪਰਕ ਅਧਿਕਾਰੀ ਐਚ ਐਲ ਗੁਰੂਪ੍ਰਸਾਦ ਨੇ ਕਿਹਾ ਕਿ ਦੁਪਹਿਰ ਨੂੰ ਅੱਗ ਲੱਗਣ ਤੋਂ ਪਹਿਲਾਂ ਐਰੋਬੈਟਿਕ ਪ੍ਰਦਰਸ਼ਨ ਮੁਕੰਮਲ ਹੋ ਗਿਆ ਸੀ ਜਦਕਿ ਦੁਪਹਿਰ ਬਾਅਦ ਦੇ ਪ੍ਰੋਗਰਾਮ ’ਚ ਵੀ ਕੋਈ ਅੜਿੱਕਾ ਨਹੀਂ ਪਿਆ।
ਪਾਰਕਿੰਗ ’ਚ ਅੱਗ ਲੱਗਣ ਮਗਰੋਂ ਇਲਾਕੇ ’ਚ ਧੂੰਏਂ ਦਾ ਗੁਬਾਰ ਛਾ ਗਿਆ ਜਿਸ ਨਾਲ ਸਥਾਨਕ ਲੋਕਾਂ ਅਤੇ ਐਰੋ ਇੰਡੀਆ ਸ਼ੋਅ ਦੇਖਣ ਵਾਲਿਆਂ ’ਚ ਹਫੜਾ-ਦਫੜੀ ਮਚ ਗਈ। ਐਰੋ ਇੰਡੀਆ ਸ਼ੋਅ ਸ਼ਨਿਚਰਵਾਰ ਨੂੰ ਆਮ ਲੋਕਾਂ ਲਈ ਖੋਲ੍ਹਿਆ ਗਿਆ ਸੀ ਅਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ। ਅੱਗ ਬੁਝਾਊ ਸੇਵਾਵਾਂ ਦੇ ਡੀਜੀਪੀ ਐਮ ਐਲ ਰੈੱਡੀ ਨੇ ਟਵੀਟ ਕਰਕੇ ਕਿਹਾ ਕਿ 300 ਕਾਰਾਂ ਸੜ ਗਈਆਂ ਹਨ ਅਤੇ 15 ਅੱਗ ਬੁਝਾਊ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਮੌਕੇ ’ਤੇ ਰੈਪਿਡ ਐਕਸ਼ਨ ਫੋਰਸ ਅਤੇ ਕੌਮੀ ਆਫ਼ਤ ਪ੍ਰਬੰਧਨ ਬਲ ਦੀਆਂ ਟੀਮਾਂ ਵੀ ਪਹੁੰਚ ਗਈਆਂ ਸਨ। ਹਵਾਈ ਸੈਨਾ ਨੇ ਹੈਲੀਕਾਪਟਰ ਰਾਹੀਂ ਅਸਮਾਨ ਤੋਂ ਅੱਗ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਮਲੇ ਨੂੰ ਅੱਗ ਬੁਝਾਉਣ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ। ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰੇਸ਼ਾਨ ਨਾ ਹੋਣ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਅੱਗ ਫੈਲਣ ਦੇ ਨਾਲ ਹੀ ਕਈ ਧਮਾਕੇ ਵੀ ਸੁਣੇ ਗਏ। 

ਸਾਡੀ ਜੰਗ ਕਸ਼ਮੀਰੀਆਂ ਨਾਲ ਨਹੀਂ, ਅਤਿਵਾਦੀਆਂ ਖ਼ਿਲਾਫ਼: ਮੋਦੀ

ਟੌਂਕ (ਰਾਜਸਥਾਨ), 23 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਮੁਲਕ ਦੀ ਜੰਗ ਕਸ਼ਮੀਰੀਆਂ ਨਾਲ ਨਹੀਂ ਸਗੋਂ ਅਤਿਵਾਦੀਆਂ ਖ਼ਿਲਾਫ਼ ਹੈ। ਉਨ੍ਹਾਂ ਅਹਿਦ ਲਿਆ ਕਿ ਪੁਲਵਾਮਾ ਦਹਿਸ਼ਤੀ ਹਮਲੇ ਦੇ ਸਾਜ਼ਿਸ਼ਕਾਰਾਂ ਨੂੰ ਇਸ ਦੀ ਕੀਮਤ ਅਦਾ ਕਰਨੀ ਪਏਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫ਼ੌਜ, ਸਰਕਾਰ ਅਤੇ ਮਾਂ ਭਵਾਨੀ ਦੇ ਆਸ਼ੀਰਵਾਦ ’ਤੇ ਭਰੋਸਾ ਰੱਖਣ।
ਇਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ’ਤੇ ਵਰ੍ਹਦਿਆਂ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਉਹ ਆਪਣੇ ਸ਼ਬਦਾਂ ’ਤੇ ਖਰਾ ਉਤਰੇ। ਉਨ੍ਹਾਂ ਕਿਹਾ ਕਿ ਜੇਕਰ ਅਤਿਵਾਦ ਦੀ ਫੈਕਟਰੀ ਇਸੇ ਤਰ੍ਹਾਂ ਚਲਦੀ ਰਹੀ ਤਾਂ ਦੁਨੀਆਂ ’ਚ ਕਿਸੇ ਵੀ ਥਾਂ ’ਤੇ ਸ਼ਾਂਤੀ ਹੋਣਾ ਮੁਸ਼ਕਲ ਹੈ। ਸ੍ਰੀ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਸਰਕਾਰ ਨੇ ਕੁਝ ਸਖ਼ਤ ਕਦਮ ਉਠਾਏ ਹਨ ਜਿਸ ਨਾਲ ਪਾਕਿਸਤਾਨ ’ਚ ਹਲਚਲ ਮਚ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜੰਗ ਕਸ਼ਮੀਰ ਅਤੇ ਕਸ਼ਮੀਰੀਆਂ ਖ਼ਿਲਾਫ਼ ਨਹੀਂ ਹੈ। ‘ਕਸ਼ਮੀਰੀ ਨੌਜਵਾਨਾਂ ’ਤੇ ਵੀ ਅਤਿਵਾਦੀਆਂ ਨੇ ਜ਼ੁਲਮ ਢਾਹੇ ਹਨ। ਉਹ ਵੀ ਇਸ ਜੰਗ ’ਚ ਸਾਥ ਦੇਣ ਲਈ ਤਿਆਰ ਹਨ। ਕਸ਼ਮੀਰੀ ਅਮਰਨਾਥ ਯਾਤਰਾ ਦਾ ਧਿਆਨ ਰੱਖਦੇ ਹਨ। ਸਾਲ ਕੁ ਪਹਿਲਾਂ ਅਮਰਨਾਥ ਸ਼ਰਧਾਲੂਆਂ ’ਤੇ ਗੋਲੀਬਾਰੀ ਹੋਈ ਸੀ ਅਤੇ ਕਸ਼ਮੀਰੀ ਮੁਸਲਮਾਨ ਨੌਜਵਾਨ ਉਨ੍ਹਾਂ ਨੂੰ ਖੂਨ ਦੇਣ ਲਈ ਅੱਗੇ ਆਏ ਸਨ।
ਉਧਰ ਨੈਸ਼ਨਲ ਕਾਨਫਰੰਸ ਆਗੂ ਉਮਰ ਅਬਦੁੱਲਾ ਨੇ ਕਸ਼ਮੀਰੀਆਂ ’ਤੇ ਹੋਏ ਹਮਲਿਆਂ ਦੇ ਸਬੰਧ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਾਮੋਸ਼ੀ ਤੋੜਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਅੱਜ ਤੁਸੀਂ ਸਾਡੇ ਦਿਲ ਦੀ ਗੱਲ ਆਖ ਦਿੱਤੀ ਹੈ।’’

ਸਬੂਤ ਦਿਓ, ਕਾਰਵਾਈ ਕਰਾਂਗੇ: ਇਮਰਾਨ

ਇਸਲਾਮਾਬਾਦ, 19 ਫਰਵਰੀ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਪੁਲਵਾਮਾ ਦਹਿਸ਼ਤੀ ਹਮਲੇ ਤੋਂ ਪੰਜ ਦਿਨ ਮਗਰੋਂ ਅੱਜ ਆਪਣੀ ਚੁੱਪੀ ਤੋੜਦਿਆਂ ਭਾਰਤ ਨੂੰ ਯਕੀਨ ਦਿਵਾਇਆ ਕਿ ਜੇਕਰ ਨਵੀਂ ਦਿੱਲੀ ਇਸ ਫਿਦਾਈਨ ਹਮਲੇ ਬਾਰੇ ‘ਕਾਰਵਾਈਯੋਗ ਖੁਫ਼ੀਆ ਜਾਣਕਾਰੀ’ ਉਨ੍ਹਾਂ ਨਾਲ ਸਾਂਝੀ ਕਰਦਾ ਹੈ ਤਾਂ ਉਹ ਪੁਲਵਾਮਾ ਦਹਿਸ਼ਤੀ ਹਮਲੇ ਦੇ ਸਾਜ਼ਿਸ਼ਘਾੜਿਆਂ ਖ਼ਿਲਾਫ਼ ਕਾਰਵਾਈ ਕਰਨਗੇ। ਖ਼ਾਨ ਨੇ ਹਾਲਾਂਕਿ ਵੀਡੀਓ ਸੁਨੇਹੇ ਵਿੱਚ ਚੇਤਾਵਨੀ ਵੀ ਦਿੱਤੀ ਕਿ ਜੇਕਰ ਪਾਕਿਸਤਾਨ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਂਂਦੀ ਹੈ ਤਾਂ ਇਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਖ਼ਾਨ ਨੇ ਕਿਹਾ ਕਿ ਉਹ ਭਾਰਤ ਦੇ ਦੋਸ਼ਾਂ ਦਾ ਪਹਿਲਾਂ ਇਸ ਲਈ ਜਵਾਬ ਨਹੀਂ ਦੇ ਸਕੇ ਕਿਉਂਕਿ ਉਹ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੀ ਫੇਰੀ ਵਿੱਚ ਰੁੱਝੇ ਸਨ।
ਕੌਮ ਦੇ ਨਾਂ ਸੁਨੇਹੇ ਤੋਂ ਫ਼ੌਰੀ ਮਗਰੋਂ ਇਮਰਾਨ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਦੇ ਹੇਠਾਂ ਲਿਖਿਆ ਹੈ ‘ਮੇਰੇ ਮੁਲਕ ਨਾਲ ਆਢਾ ਨਾ ਲਾਇਓ।’
ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਪਾਕਿਸਤਾਨ ਅਧਾਰਿਤ ਜੈਸ਼-ਏ-ਮੁਹੰਮਦ ਵੱਲੋਂ ਕੀਤੇ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਮੁਲਕ ਦੇ ਨਾਂ ਜਾਰੀ ਵੀਡੀਓ ਸੁਨੇਹੇ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਖਿੱਤੇ ਵਿੱਚ ਸਥਿਰਤਾ ਦਾ ਹਾਮੀ ਹੈ। ਖ਼ਾਨ ਨੇ ਕਿਹਾ, ‘ਅਸੀਂ ਸਮਝਦੇ ਹਾਂ ਕਿ ਇਸ ਸਾਲ ਭਾਰਤ ਵਿੱਚ ਆਮ ਚੋਣਾਂ ਹੋਣੀਆਂ ਹਨ ਤੇ ਪਾਕਿਸਤਾਨ ’ਤੇ ਇਲਜ਼ਾਮਤਰਾਸ਼ੀ ਕਰਕੇ ਹਜ਼ੂਮ ਤੋਂ ਵੋਟਾਂ ਲੈਣੀਆਂ ਥੋੜ੍ਹੀਆਂ ਸੁਖਾਲੀਆਂ ਹੋ ਜਾਣਗੀਆਂ, ਪਰ ਮੈਂ ਆਸ ਕਰਦਾ ਹਾਂ ਕਿ ਬਿਹਤਰ ਸਮਝ ਵਿਕਸਿਤ ਹੋਵੇਗੀ ਤੇ ਭਾਰਤ ਸੰਵਾਦ ਲਈ ਤਿਆਰ ਹੋ ਜਾਵੇਗਾ।’ ਉਨ੍ਹਾਂ ਕਿਹਾ, ‘ਜਦੋਂ ਵੀ ਕਦੇ ਕਸ਼ਮੀਰ ’ਚ ਕੋਈ ਘਟਨਾ ਵਾਪਰਦੀ ਹੈ ਤਾਂ ਦਿੱਲੀ ਹਰ ਵਾਰ ਇਸ ਦਾ ਦੋਸ਼ ਪਾਕਿਸਤਾਨ ਸਿਰ ਮੜ੍ਹਦਾ ਹੈ ਤੇ ਮੁੜ ਮੁੜ ਪਾਕਿਸਤਾਨ ਨੂੰ ‘ਬਲੀ ਦਾ ਬਕਰਾ’ ਬਣਾਇਆ ਜਾਂਦਾ ਹੈ।’ ਵਜ਼ੀਰੇ ਆਜ਼ਮ ਨੇ ਕਿਹਾ ਕਿ ਅਫ਼ਗ਼ਾਨ ਮੁੱਦੇ ਵਾਂਗ ਕਸ਼ਮੀਰ ਮਸਲਾ ਵੀ ਗੱਲਬਾਤ ਨਾਲ ਹੀ ਹੱਲ ਹੋਵੇਗਾ।
ਇਮਰਾਨ ਨੇ ਕਿਹਾ, ‘ਜੇਕਰ ਤੁਹਾਡੇ ਕੋਲ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਕਾਰਵਾਈਯੋਗ ਕੋਈ ਸੂਹੀਆ ਜਾਣਕਾਰੀ ਹੈ ਤਾਂ ਉਹ ਸਾਨੂੰ ਦਿੱਤੀ ਜਾਵੇ। ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਅਸੀਂ ਇਸ ’ਤੇ ਕਾਰਵਾਈ ਕਰਾਂਗੇ, ਇਸ ਲਈ ਨਹੀਂ ਕਿ ਸਾਡੇ ’ਤੇ ਕਿਸੇ ਤਰ੍ਹਾਂ ਦਾ ਦਬਾਅ ਹੈ ਬਲਕਿ ਇਸ ਲਈ ਕਿਉਂਕਿ ਉਹ (ਦਹਿਸ਼ਤਗਰਦ) ਪਾਕਿਸਤਾਨ ਦੇ ਵੀ ਦੁਸ਼ਮਣ ਹਨ।’ ਖ਼ਾਨ ਨੇ ਕਿਹਾ, ‘ਮੈਂ ਭਾਰਤੀ ਮੀਡੀਆ ਵਿੱਚ ਸੁਣਿਆ ਤੇ ਵੇਖਿਆ ਹੈ ਕਿ ਸਿਆਸਤਦਾਨ ਪਾਕਿਸਤਾਨ ਤੋਂ ਬਦਲਾ ਲੈਣ ਦੀਆਂ ਗੱਲਾਂ ਆਖ ਰਹੇ ਹਨ। ਜੇਕਰ ਭਾਰਤ ਸੋਚਦਾ ਹੈ ਕਿ ਉਹ ਪਾਕਿਸਤਾਨ ’ਤੇ ਹਮਲਾ ਕਰੇਗਾ, ਤਾਂ ਫ਼ਿਰ ਅਸੀਂ ਸੋਚਾਂਗੇ ਨਹੀਂ ਬਲਕਿ ਇਸ ਦਾ ਜਵਾਬ ਦੇਵਾਂਗੇ।’ ਖ਼ਾਨ ਨੇ ਸਾਫ਼ ਕਰ ਦਿੱਤਾ ਕਿ ਜੰਗ ਸ਼ੁਰੂ ਕਰਨੀ ਸਾਡੇ ਹੱਥ ਹੈ ਤੇ ਇਹ ਬਹੁਤ ਸੌਖਾ ਕੰਮ ਹੈ, ਪਰ ਇਸ ਨੂੰ ਖ਼ਤਮ ਕਰਨਾ ਸਾਡੇ ਹੱਥ ਨਹੀਂ ਤੇ ਕੋਈ ਨਹੀਂ ਜਾਣਦਾ ਕੀ ਵਾਪਰੇਗਾ। ਵਜ਼ੀਰੇ ਆਜ਼ਮ ਨੇ ਕਿਹਾ ਕਿ ਪਾਕਿਸਤਾਨ, ਭਾਰਤ ਨਾਲ ਦਹਿਸ਼ਤਗਰਦੀ ਬਾਰੇ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ, ‘ਮੈਂ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ ਇਹ ਨਵਾਂ ਤੇ ਨਵੀਂ ਸੋਚ ਵਾਲਾ ਪਾਕਿਸਤਾਨ ਹੈ। ਪਾਕਿਸਤਾਨ ਨਾਲ ਸੰਵਾਦ ਮੌਕੇ ਭਾਰਤ ਅਤਿਵਾਦ ਨੂੰ ਗੱਲਬਾਤ ਦਾ ਹਿੱਸਾ ਬਣਾਉਣ ਦੀ ਗੱਲ ਕਰਦਾ ਹੈ। ਇਸ ਖਿੱਤੇ ਵਿੱਚ ਅਤਿਵਾਦ ਵੱਡਾ ਮੁੱਦਾ ਹੈ ਤੇ ਅਸੀਂ ਇਸ ਨੂੰ ਖ਼ਤਮ ਕਰਨਾ ਚਾਹੁੰਦੇ ਹਾਂ। ਜੇਕਰ ਕੋਈ ਦਹਿਸ਼ਤੀ ਹਮਲਿਆਂ ਲਈ ਪਾਕਿਸਤਾਨੀ ਸਰਜ਼ਮੀਂ ਵਰਤਦਾ ਹੈ ਤਾਂ ਇਹ ਸਾਡੇ ਨਾਲ ਦੁਸ਼ਮਣੀ ਵਾਲੀ ਗੱਲ ਹੈ। ਇਹ ਸਾਡੇ ਹਿੱਤਾਂ ਖਿਲਾਫ਼ ਹੈ। ਅਸੀਂ ਪਿਛਲੇ 15 ਸਾਲਾਂ ਤੋਂ ਅਤਿਵਾਦ ਨਾਲ ਲੜ ਰਹੇ ਹਾਂ।’
ਇਸੇ ਦੌਰਾਨ ਪਾਕਿਸਤਾਨ ਦੀ ਸਿਵਲ ਤੇ ਫ਼ੌਜੀ ਲੀਡਰਸ਼ਿਪ ਵੱਲੋਂ ਇਸ ਹਫ਼ਤੇ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਦਾਅਵਾ ਇਕ ਮੀਡੀਆ ਰਿਪੋਰਟ ’ਚ ਕੀਤਾ ਗਿਆ ਹੈ। ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਕੌਮੀ ਸੁਰੱਖਿਆ ਤੇ ਵਿਦੇਸ਼ ਨੀਤੀ ਬਾਰੇ ਫੈਸਲੇ ਲੈਣ ਵਾਲੀ ਮੁਲਕ ਦੀ ਸਭ ਤੋਂ ਤਾਕਤੀ ਕੌਮੀ ਸੁਰੱਖਿਆ ਕਮੇਟੀ (ਐਨਐਸਐਸੀ) ਦੀ ਇਸ ਹਫ਼ਤੇ ਮੀਟਿੰਗ ਹੋਵੇਗੀ, ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਨਗੇ ਤੇ ਇਸ ਵਿੱਚ ਅਹਿਮ ਸੰਘੀ ਮੰਤਰੀਆਂ ਤੋਂ ਇਲਾਵਾ ਤਿੰਨੋਂ ਸੈਨਾਵਾਂ ਦੇ ਮੁਖੀ ਵੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਇਸ ਉੱਚ ਪੱਧਰੀ ਕਮੇਟੀ ਵੱਲੋਂ ਪੁਲਵਾਮਾ ਹਮਲੇ ਮਗਰੋਂ ਬਣੇ ਹਾਲਾਤ ’ਤੇ ਨਜ਼ਰਸਾਨੀ ਕੀਤੀ ਜਾਵੇਗੀ।
ਪਾਕਿਸਤਾਨ ਨੇ ਦੋਵਾਂ ਮੁਲਕਾਂ ਵਿੱਚ ਵਧਦੇ ਤਣਾਅ ਨੂੰ ਘੱਟ ਕਰਨ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਦਖ਼ਲ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਯੂਐਨ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੂੰ ਇਕ ਪੱਤਰ ਲਿਖ ਕੇ ਪੁਲਵਾਮਾ ਹਮਲੇ ਮਗਰੋਂ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿੱਚ ਆਈ ਤਲਖੀ ਨੂੰ ਘੱਟ ਕਰਨ ਲਈ ਕਿਹਾ ਹੈ।
ਖ਼ਾਨ ਨੇ ਕਿਹਾ ਕਿ ਵਿਸ਼ਵ ਦਾ ਕਿਹੜਾ ਕਾਨੂੰਨ ਹਰ ਕਿਸੇ ਨੂੰ ਜੱਜ ਤੇ ਜਿਊਰੀ ਬਣਨ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕੀ ਭਾਰਤ ਇਸ ਮੁੱਦੇ ਨੂੰ ਫ਼ੌਜ ਦੇ ਸਿਰ ’ਤੇ ਹੱਲ ਕਰਨਾ ਚਾਹੁੰਦਾ ਹੈ?

ਪ੍ਰਦਰਸ਼ਨਾਂ ਮਗਰੋਂ ਜੰਮੂ ਵਿੱਚ ਕਰਫ਼ਿਊ ਲਾਇਆ

ਜੰਮੂ, 15 ਫਰਵਰੀ ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਕਾਫ਼ਲੇ ’ਤੇ ਦਹਿਸ਼ਤੀ ਹਮਲੇ ਦੇ ਰੋੋਸ ਵਜੋਂ ਅੱਜ ਵੱਡੇ ਪੱਧਰ ’ਤੇ ਹੋਏ ਪ੍ਰਦਰਸ਼ਨਾਂ ਤੇ ਹਿੰਸਾ ਦੀਆਂ ਘਟਨਾਵਾਂ ਦੇ ਚਲਦਿਆਂ ਜੰਮੂ ਸ਼ਹਿਰ ਵਿੱਚ ਇਹਤਿਆਤ ਵਜੋਂ ਕਰਫਿਊ ਲਾ ਦਿੱਤਾ ਗਿਆ ਹੈ। ਫੌਜ ਨੇ ਕਈ ਨਾਜ਼ੁਕ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਕਰਫਿਊ ਫਿਰਕੂ ਹਿੰਸਾ ਫੈਲਣ ਦੇ ਡਰੋਂ ਲਾਇਆ ਗਿਆ ਹੈ। ਉਧਰ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ, ‘ਅਸੀਂ ਇਹਤਿਆਤ ਵਜੋਂ ਜੰਮੂ ਸ਼ਹਿਰ ਵਿੱਚ ਕਰਫਿਊ ਲਾ ਦਿੱਤਾ ਹੈ।’ ਅਧਿਕਾਰੀਆਂ ਮੁਤਾਬਕ ਕਰਫਿਊ ਦੌਰਾਨ ਜੰਮੂ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸੜਕਾਂ ’ਤੇ ਕੋਈ ਵਾਹਨ ਨਜ਼ਰ ਨਹੀਂ ਆਇਆ ਤੇ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ ਵੀ ਬੰਦ ਰਹੇ। ਇਸ ਤੋਂ ਪਹਿਲਾਂ ਹਮਲੇ ਦੇ ਰੋਸ ਵਜੋਂ ਜੰਮੂ ਸ਼ਹਿਰ ਵਿੱਚ ਦਰਜਨਾਂ ਥਾਵਾਂ ’ਤੇ ਲੋਕ ਸੜਕਾਂ ’ਤੇ ਉੱਤਰ ਆਏ। ਉਨ੍ਹਾਂ ਜਿਊਲ ਚੌਕ, ਪੁਰਾਣੀ ਮੰਡੀ, ਰੇਹਾੜੀ, ਸ਼ਕਤੀਨਗਰ, ਪੱਕਾ ਡਾਂਗਾ, ਜਾਨੀਪੁਰ, ਗਾਂਧੀਨਗਰ ਤੇ ਬਖ਼ਸ਼ੀਨਗਰ ਵਿੱਚ ਪਾਕਿਸਤਾਨ ਵਿਰੋਧੀ ਨਾਅਰੇ ਲਾਏ। ਕੁਝ ਰਿਪੋਰਟਾਂ ਮੁਤਾਬਕ ਗੁੱਜਰ ਨਗਰ ਖੇਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕਰਕੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਹਾਲਾਂਕਿ ਪੁਲੀਸ ਦੇ ਤੁਰੰਤ ਹਰਕਤ ਵਿੱਚ ਆਉਣ ਕਰਕੇ ਵੱਡਾ ਟਕਰਾਅ ਟਲ ਗਿਆ। ਰੈਜ਼ੀਡੈਂਸੀ ਰੋਡ, ਕੱਚੀ ਛਾਉਣੀ ਤੇ ਡੋਗਰਾ ਹਾਲ ਖੇਤਰਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲੀਸ ਨੂੰ ਡੰਡੇ ਵੀ ਵਰ੍ਹਾਉਣੇ ਪਏ। ਇਸ ਦੌਰਾਨ ਗੁੱਜਰ ਨਗਰ ਖੇਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੰਜ ਵਾਹਨਾਂ ਨੂੰ ਅੱਗ ਲਾ ਦਿੱਤੀ ਤੇ ਕੁਝ ਹੋਰਨਾਂ ਨੂੰ ਉਲਟਾ ਦਿੱਤਾ। ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਸੀ, ਨੇ ਪਾਕਿਸਤਾਨ ਤੇ ਦਹਿਸ਼ਤਗਰਦਾਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਈ ਸੜਕਾਂ ’ਤੇ ਟਾਇਰ ਵੀ ਫੂਕੇ।
ਡਿਵੀਜ਼ਨਲ ਕਮਿਸ਼ਨਰ ਸੰਜੈ ਵਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਫੌਜ ਨੂੰ ਮਦਦ ਲਈ ਸੱਦ ਲਿਆ ਹੈ। ਫ਼ੌਜ ਨੇ ਗੁੱਜਰ ਨਗਰ ਤੇ ਸ਼ਹੀਦੀ ਚੌਕ ਖੇਤਰਾਂ ਵਿੰਚ ਫਲੈਗ ਮਾਰਚ ਕੱਢਿਆ। ਵਰਮਾ ਨੇ ਕਿਹਾ ਕਿ ਨਾਜ਼ੁਕ ਖੇਤਰਾਂ ਵਿੱਚ ਵਧੀਕ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।
ਰਿਪੋਰਟਾਂ ਮੁਤਾਬਕ ਗੁੱਜਰ ਨਗਰ ਖੇਤਰ ਵਿੱਚ ਇਕ ਰੈਲੀ ਕੀਤੀ ਜਾ ਰਹੀ ਸੀ ਜਦੋਂ ਕੁਝ ਲੋਕਾਂ ਨੇ ਛੱਤ ਉਪਰੋਂ ਪ੍ਰਦਰਸ਼ਨਕਾਰੀਆਂ ’ਤੇ ਇੱਟਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਜਲਦੀ ਹੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਪੁਲੀਸ ਟੀਮ ਨੇ ਮੌਕੇ ’ਤੇ ਪੁੱਜ ਕੇ ਅੱਥਰੂ ਗੈਸ ਤੇ ਡੰਡੇ ਵਰ੍ਹਾਉਂਦਿਆਂ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਖਿੰਡਾਇਆ। ਇਸ ਤੋਂ ਪਹਿਲਾਂ ਬਜਰੰਗ ਦਲ, ਸ਼ਿਵ ਸੈਨਾ ਤੇ ਡੋਗਰਾ ਫਰੰਟ ਦੀ ਅਗਵਾਈ ਵਿੱਚ ਲੋਕਾਂ ਨੇ ਮੋਮਬੱਤੀ ਮਾਰਚ ਵੀ ਕੱਢਿਆ।
ਜੰਮੂ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਤੇ ਜੰਮੂ ਤੇ ਕਸ਼ਮੀਰ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਵੀ ਦਹਿਸ਼ਤੀ ਹਮਲੇ ਦੀ ਨਿਖੇਧੀ ਕੀਤੀ। ਬਾਰ ਐਸੋਸੀਏਸ਼ਨ ਨੇ ਕੰਮ ਵੀ ਠੱਪ ਰੱਖਿਆ। 

ਅਜ਼ਹਰ ਦੇ ਮੁੱਦੇ ’ਤੇ ਚੀਨ ਮੁੜ ਅੜਿਆ

ਪੇਈਚਿੰਗ, 15 ਫਰਵਰੀ ਚੀਨ ਨੇ ਪੁਲਵਾਮਾ ’ਚ ਜੈਸ਼ ਦੇ ਫਿਦਾਈਨ ਵੱਲੋਂ ਕੀਤੇ ਗਏ ਦਹਿਸ਼ਤੀ ਹਮਲੇ ’ਤੇ ਡੂੰਘਾ ਅਫ਼ਸੋਸ ਜਤਾਇਆ ਹੈ ਪਰ ਉਸ ਨੇ ਦਹਿਸ਼ਤੀ ਜਥੇਬੰਦੀ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕੀਤੇ ਜਾਣ ਦੀ ਭਾਰਤ ਦੀ ਅਪੀਲ ਨੂੰ ਹਮਾਇਤ ਦੇਣ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ।
ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਗੇਂਗ ਸ਼ੁਆਂਗ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ,‘‘ਚੀਨ ਨੇ ਫਿਦਾਈਨ ਦਹਿਸ਼ਤੀ ਹਮਲੇ ਦੀਆਂ ਰਿਪੋਰਟਾਂ ਵੱਲ ਧਿਆਨ ਦਿੱਤਾ ਹੈ। ਅਸੀਂ ਇਸ ਹਮਲੇ ਨਾਲ ਡੂੰਘੇ ਸਦਮੇ ’ਚ ਹਾਂ। ਅਸੀਂ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਜ਼ਖ਼ਮੀ ਹੋਏ ਜਵਾਨਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹਾਂ।’’ ਗੇਂਗ ਨੇ ਕਿਹਾ ਕਿ ਚੀਨ ਹਰ ਤਰ੍ਹਾਂ ਦੀ ਦਹਿਸ਼ਤਗਰਦੀ ਦੀ ਤਿੱਖੀ ਆਲੋਚਨਾ ਕਰਦਾ ਹੈ। ਉਸ ਨੇ ਆਸ ਜਤਾਈ ਕਿ ਖੇਤਰੀ ਮੁਲਕ ਦਹਿਸ਼ਤਗਰਦੀ ਦੀ ਚੁਣੌਤੀ ਨਾਲ ਸਿੱਝਣ ਲਈ ਆਪਸ ’ਚ ਸਹਿਯੋਗ ਕਰਨਗੇ ਅਤੇ ਖਿੱਤੇ ਦੀ ਸ਼ਾਂਤੀ ਤੇ ਸਥਿਰਤਾ ਨੂੰ ਕਾਇਮ ਰੱਖਣਗੇ।
ਸੰਯੁਕਤ ਰਾਸ਼ਟਰ ਪ੍ਰੀਸ਼ਦ ਵੱਲੋਂ ਅਜ਼ਹਰ ਨੂੰ ਆਲਮੀ ਦਹਿਸ਼ਤਗਰਦਾਂ ਦੀ ਸੂਚੀ ’ਚ ਰੱਖੇ ਜਾਣ ਦੀ ਤਜਵੀਜ਼ ’ਤੇ ਚੀਨ ਦੇ ਸਟੈਂਡ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੀ 1267 ਕਮੇਟੀ ਦੇ ਦਹਿਸ਼ਤੀ ਜਥੇਬੰਦੀਆਂ ਨੂੰ ਸੂਚੀ ’ਚ ਰੱਖਣ ਅਤੇ ਪ੍ਰਕਿਰਿਆ ਬਾਰੇ ਸਪੱਸ਼ਟ ਨੇਮ ਹਨ। ਚੀਨੀ ਅਧਿਕਾਰੀ ਨੇ ਕਿਹਾ ਕਿ ਜੈਸ਼-ਏ-ਮੁਹੰਮਦ ਨੂੰ ਸੁਰੱਖਿਆ ਪ੍ਰੀਸ਼ਦ ਦੀ ਦਹਿਸ਼ਤੀਆਂ ਦੀ ਪਾਬੰਦੀ ਵਾਲੀ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ ਅਤੇ ਚੀਨ ਉਸਾਰੂ ਤੇ ਜ਼ਿੰਮੇਵਾਰਾਨਾ ਢੰਗ ਨਾਲ ਇਸ ਮਾਮਲੇ ਨਾਲ ਨਜਿੱਠਦਾ ਰਹੇਗਾ। ਚੀਨ ਨੇ ਪਹਿਲਾਂ ਭਾਰਤ ਅਤੇ ਫਿਰ ਅਮਰੀਕਾ, ਯੂਕੇ ਤੇ ਫਰਾਂਸ ਵੱਲੋਂ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਵਜੋਂ ਨਾਮਜ਼ਦ ਕਰਨ ਦੀ ਪਹਿਲਕਦਮੀ ਨੂੰ ਵੀਟੋ ਕਰ ਦਿੱਤਾ ਸੀ।

ਸੀਆਰਪੀਐਫ ਦੇ ਸ਼ਹੀਦ ਜਵਾਨਾਂ ਨੂੰ ਰਾਜਨਾਥ ਨੇ ਮੋਢਾ ਦਿੱਤਾ

ਸ੍ਰੀਨਗਰ, 15 ਫਰਵਰੀ ਸੀਆਰਪੀਐਫ ਕੈਂਪਸ ’ਚ ਮਾਹੌਲ ਗ਼ਮਗੀਨ ਸੀ। ਸੀਆਰਪੀਐਫ ਦੇ 40 ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਉਚੇਚੇ ਤੌਰ ’ਤੇ ਇਥੇ ਪੁੱਜੇ ਅਤੇ ਉਨ੍ਹਾਂ ਮ੍ਰਿਤਕ ਦੇਹਾਂ ਨੂੰ ਮੋਢਾ ਵੀ ਦਿੱਤਾ। ਇਸ ਮਗਰੋਂ ਦੇਹਾਂ ਵਾਲੇ ਤਾਬੂਤਾਂ ਨੂੰ ਅੰਤਿਮ ਰਸਮਾਂ ਲਈ ਉਨ੍ਹਾਂ ਦੇ ਘਰਾਂ ਵੱਲ ਰਵਾਨਾ ਕਰ ਦਿੱਤਾ ਗਿਆ। ਜਿਵੇਂ ਹੀ ਬਿਗਲ ਵਜਿਆ ਤਾਂ ਗਾਰਡ ਨੇ ‘ਸ਼ੋਕ ਸਲਾਮੀ ਸ਼ਸਤਰ’ (ਸ਼ਹੀਦਾਂ ਦੇ ਸਨਮਾਨ ’ਚ ਹਥਿਆਰ ਪੁੱਠੇ ਕਰਨ) ਦੀ ਆਵਾਜ਼ ਬੁਲੰਦ ਕੀਤੀ ਅਤੇ ਦਸਤਿਆਂ ਨੇ ਸ਼ਹੀਦਾਂ ਨੂੰ ਸਲਾਮੀ ਦਿੰਦਿਆਂ ਦੋ ਮਿੰਟ ਦਾ ਮੌਨ ਧਾਰਿਆ। ਇਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਜਵਾਨ ਦੇ ਤਾਬੂਤ ਨੂੰ ਮੋਢਾ ਦਿੱਤਾ ਜਿਸ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉਨ੍ਹਾਂ ਦੇ ਜੱਦੀ ਇਲਾਕੇ ’ਚ ਲਿਜਾਇਆ ਗਿਆ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ,‘‘ਦੇਸ਼ ਸੀਆਰਪੀਐਫ ਦੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਏਗਾ। ਉਨ੍ਹਾਂ ਦਾ ਬਲੀਦਾਨ ਬੇਕਾਰ ਨਹੀਂ ਜਾਵੇਗਾ।’’ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਵਾਲਿਆਂ ’ਚ ਰਾਜਪਾਲ ਸੱਤਿਆ ਪਾਲ ਮਲਿਕ, ਗ੍ਰਹਿ ਸਕੱਤਰ ਰਾਜੀਵ ਗਾਬਾ, ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ, ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਸ੍ਰੀ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੰਮੂ ਕਸ਼ਮੀਰ ’ਚ ਫ਼ੌਜ ਅਤੇ ਸੁਰੱਖਿਆ ਬਲਾਂ ਦੇ ਕਾਫ਼ਲੇ ਜਾਣ ਸਮੇਂ ਰਾਜਮਾਰਗਾਂ ਅਤੇ ਮੁੱਖ ਸੜਕਾਂ ’ਤੇ ਆਮ ਆਵਾਜਾਈ ’ਤੇ ਪਾਬੰਦੀ ਲਾਈ ਜਾਵੇਗੀ। ੳਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਨਾਲ ਦਿੱਕਤ ਹੋਵੇਗੀ ਪਰ ਜਵਾਨਾਂ ਦੀ ਸੁਰੱਖਿਆ ਲਈ ਇਹ ਫ਼ੈਸਲਾ ਅਹਿਮ ਹੈ। ਵੱਖਵਾਦੀਆਂ ਅਤੇ ਹੁਰੀਅਤ ਕਾਨਫਰੰਸ ਆਗੂਆਂ ’ਤੇ ਅਸਿੱਧੇ ਤੌਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਆਈਐਸਆਈ ਤੋਂ ਫੰਡ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਦਿੱਤੀ ਸੁਰੱਖਿਆ ਬਾਰੇ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਸੂਬਾ ਸਰਕਾਰ ਨੂੰ ਫਿਰਕੂ ਸਦਭਾਵਨਾ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਹਮਲੇ ’ਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ ’ਚ ਸ਼ਰੀਕ ਹਨ। ਉਨ੍ਹਾਂ ਸਾਰੀਆਂ ਸੂਬਾ ਸਰਕਾਰਾਂ ਨੂੰ ਕਿਹਾ ਕਿ ਉਹ ਪਰਿਵਾਰਾਂ ਨੂੰ ਵੱਧ ਤੋਂ ਵੱਧ ਸਹਾਇਤਾ ਦੇਣ। ਹਮਲੇ ਪਿੱਛੇ ਸੁਰੱਖਿਆ ’ਚ ਕੋਤਾਹੀ ਬਾਰੇ ਪੁੱਛੇ ਜਾਣ ’ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਦਹਿਸ਼ਤਗਰਦਾਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ: ਮੋਦੀ

ਨਵੀਂ ਦਿੱਲੀ, 15 ਫਰਵਰੀ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਹਮਲੇ ਕਰਵਾ ਕੇ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਜ਼ਿੰਮੇਵਾਰਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ। ਪੁਲਵਾਮਾ ਜ਼ਿਲ੍ਹੇ ’ਚ ਸੀਆਰਪੀਐਫ ਦੇ 40 ਜਵਾਨਾਂ ਦੀ ਸ਼ਹਾਦਤ ਮਗਰੋਂ ਅੱਜ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦਾਂ ਨਾਲ ਸਿੱਝਣ ਲਈ ਖੁੱਲ੍ਹੀ ਛੁੱਟੀ ਦਿੱਤੀ ਜਾਵੇਗੀ।
ਦਿੱਲੀ ਤੋਂ ਵਾਰਾਨਸੀ ਤਕ ਚੱਲਣ ਵਾਲੀ ਸਭ ਤੋਂ ਤੇਜ਼ ਰੇਲਗੱਡੀ ‘ਵੰਦੇ ਭਾਰਤ ਐਕਸਪ੍ਰੈੱਸ’ ਨੂੰ ਹਰੀ ਝੰਡੀ ਦਿਖਾਉਣ ਦੇ ਸਮਾਗਮ ਦੌਰਾਨ ਸ੍ਰੀ ਮੋਦੀ ਨੇ ਕਿਹਾ,‘‘ਮੈਂ ਦਹਿਸ਼ਤੀ ਜਥੇਬੰਦੀਆਂ ਅਤੇ ਉਨ੍ਹਾਂ ਨੂੰ ਸਹਾਇਤਾ ਦੇਣ ਵਾਲਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਬਹੁਤ ਭਾਰੀ ਗਲਤੀ ਕੀਤੀ ਹੈ। ਉਨ੍ਹਾਂ ਨੂੰ ਹਮਲਿਆਂ ਲਈ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ। ਮੈਂ ਮੁਲਕ ਨੂੰ ਭਰੋਸਾ ਦਿੰਦਾ ਹਾਂ ਕਿ ਹਮਲੇ ਦੇ ਸਾਜ਼ਿਸ਼ਕਾਰਾਂ ਨੂੰ ਸਜ਼ਾ ਮਿਲੇਗੀ।’’ ਆਪਣੇ ਸਖ਼ਤ ਭਾਸ਼ਨ ’ਚ ਉਨ੍ਹਾਂ ਕਿਹਾ ਕਿ ਲੋਕਾਂ ਦਾ ਖੂਨ ਖੌਲ ਰਿਹਾ ਹੈ ਅਤੇ ਗੁਆਂਢੀ ਮੁਲਕ ਸੋਚਦਾ ਹੈ ਕਿ ਅਜਿਹੇ ਦਹਿਸ਼ਤੀ ਹਮਲਿਆਂ ਨਾਲ ਉਹ ਭਾਰਤ ਨੂੰ ਅਸਥਿਰ ਕਰ ਦੇਵੇਗਾ ਪਰ ਉਨ੍ਹਾਂ ਦੇ ਮਨਸੂਬੇ ਪੂਰੇ ਨਹੀਂ ਹੋਣਗੇ। ਬਾਅਦ ’ਚ ਝਾਂਸੀ ’ਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦਾ ਨਾਮ ਲਏ ਬਿਨਾਂ ਕਿਹਾ ਕਿ ਉਹ ‘ਠੂਠਾ ਫੜ’ ਕੇ ਵੱਖ ਵੱਖ ਮੁਲਕਾਂ ਕੋਲ ਜਾਣ ਲਈ ਮਜਬੂਰ ਹੋ ਗਏ ਹਨ ਅਤੇ ਇਹ ਹਮਲਾ ਉਸੇ ਲਾਚਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੀਆਰਪੀਐਫ ਦੇ ਜਵਾਨਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਏਗੀ ਅਤੇ ਸੁਰੱਖਿਆ ਬਲਾਂ ਨੂੰ ਆਪਣੇ ਸਮੇਂ, ਸਥਿਤੀ ਅਤੇ ਸਥਾਨ ਦੇ ਹਿਸਾਬ ਨਾਲ ਫ਼ੈਸਲਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।

 

ਸਹੀਦੀ ਦਿਵਸ ਤੇ ਵਿਸੇਸ

 

ਸਰਕਾਰ ਤੇ ਨਗਰ ਨਿਵਾਸੀਆਂ ਦੇ ਅੱਖੋ ਪਰਖੇ ਹੋਈ ਜਰਨੈਲ ਸਾਮ ਸਿੰਘ ਅਟਾਰੀ ਦੀ ਸਹਾਦਤ

ਜਰਨੈਲ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਇਮਾਰਤ ਹੋਣ ਲੱਗੀ ਢਹਿਢੇਰੀ

ਇਰਦ ਗਿਰਦ ਗੰਦਗੀ ਤੇ ਘਾਹਫੂਸ ਨੇ ਉਜਾੜੇ ਦਾ ਰੂਪ ਧਾਰਿਆ 

ਜਗਰਾਂਉ, 9 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਜਗਰਾਓ ਤਹਿਸੀਲ ਦੇ ਇਤਿਹਾਸਿਕ ਪਿੰਡ ਕਾਉਂਕੇ ਕਲਾਂ ਨਾਲ ਸਬੰਧਿਤ ੧੮੪੬ ਦੇ ਪਹਿਲੇ ਐਂਗਲੋ ਸਿੱਖ ਯੁੱਧ ਦੌਰਾਨ ਸਭਰਾਵਾਂ ਵਿਖੇ ਸਹੀਦ ਹੋਏ ਅਣਖੀਲੇ ਸੂਰਮੇ,ਸਿੱਖ ਕੌਮ ਦੇ ਨਿਧੜਕ ਜਰਨੈਲ ਸਾਮ ਸਿੰਘ ਅਟਾਰੀ ਦੀ ਪਿੰਡ ਕਾਉਂਕੇ ਕਲਾਂ ਦੇ ਸਰਕਾਰੀ ਹਸਪਤਾਲ ਵਿੱਖੇ ਪ੍ਰੰਪਰਾਗਤ ਯਾਦਗਾਰੀ ਇਮਾਰਤ ਇਸ ਸਮੇ ਢਹਿਢੇਰੀ ਹੋਣੀ ਸੁਰੂ ਹੋ ਗਈ ਹੈ ਤੇ ਯੋਗ ਸਫਾਈ ਨਾ ਹੋਣ ਕਾਰਨ ਇਰਦ ਗਿਰਦ ਘਾਹਫੂਸ ਤੇ ਗੰਦਗੀ ਕਾਰਨ ਉਜਾੜੇ ਦਾ ਰੂਪ ਵੀ ਧਾਰਨ ਕਰ ਚੁੱਕੀ ਹੈ।ਬੇਸੱਕ ਪਿੰਡ ਦੀ ਸਾਮ ਸਿੰਘ ਅਟਾਰੀ ਕਮੇਟੀ ਵੱਲੋ ਇਸ ਯੋਧੇ ਦਾ ਸਹੀਦੀ ਦਿਹਾੜਾ ਨਗਰ ਕੀਰਤਨ ਸਮੇਤ ਭਾਰੀ ਉਤਸਾਹ ਨਾਲ ਮਨਾਇਆ ਜਾਂਦਾ ਹੈ ਪਰ ਯਾਦਗਾਰੀ ਇਮਾਰਤ ਦਾ ਢਹਿਢੇਰੀ ਹੋਣਾ ਤੇ ਸ਼ਾਭਣਯੋਗ ਉਪਰਾਲਾ ਨਾ ਕਰਨਾ ਨਗਰ ਨਿਵਾਸੀਆਂ ਤੇ ਹੁਕਮਰਾਨ ਸਰਕਾਰਾਂ ਲਈ ਭਾਰੀ ਨਾਮੋਸੀ ਵਾਲੀ ਗੱਲ ਹੈ।ਅੱਜ ਇਸ ਇਮਾਰਤ ਸਬੰਧੀ ਜਾਣਕਾਰੀ ਦਿੰਦਿਆ ਭਾਈ ਹਰਚੰਦ ਸਿੰਘ ਕਾਉਂਕੇ ਨੇ ਦੱਸਿਆ ਕਿ ਬੇਸੱਕ ਸਾਮ ਸਿੰਘ ਅਟਾਰੀ ਦੇ ਜੱਦੀ ਪਿੰਡ ਕਾਉਂਕੇ ਕਲਾਂ ਦੇ ਹੋਣ ਕਾਰਨ ਪਿੰਡ ਨੂੰ ਇਸ ਸੂਰਮੇ ਦੀ ਬਦੌਲਤ ਰੱਜਵਾਂ ਪਿਆਰ ਤੇ ਸਤਿਕਾਰ ਮਿਲਿਆ ਹੈ ਪਰ ਉਸ ਦੀ ਯਾਦਗਾਰੀ ਯਾਦ ਦਾ ਢੁਕਵਾਂ ਸਾਂਭਣਯੋਗ ਉਪਰਾਲਾ ਨਾ ਹੋਣਾ ਬੜਾ ਹੀ ਮੰਦਭਾਗਾ ਹੈ । ਉਨਾ ਦੱਸਿਆ ਕਿ ਇਸ ਸੂਰਮੇ ਦੀ ਯਾਦ ਨੂੰ ਸਮਰਪਿਤ ਪਿੰਡ ਵਿੱਚ ਉਨਾ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ ਪਰ ਯਾਦਗਾਰ ਦਾ ਮਾਮਲਾ ਅੱਖੋ ਪਰਖੇ ਹੀ ਹੈ।ਪਿੰਡ ਦੇ ਸਰਕਾਰੀ ਸਕੂਲ ਤੇ ਸਰਕਾਰੀ ਹਸਪਤਾਲ ਨਾਲ ਸਬੰਧਿਤ ਯਾਦਗਾਰ ਦਾ ਨਿਰਾਦਰ ਸਮਝੋ ਬਾਹਰ ਹੈ,ਤੇ ਸਾਇਦ ਕਿਸੇ ਆਗੂ ਕੋਲ ਵੀ ਯਾਦਗਾਰ ਸਬੰਧੀ ਜਾਣਕਾਰੀ ਲੈਣ ਦਾ ਸਮਾਂ ਨਹੀ ਹੈ।ਇਸ ਸਬੰਧੀ ਸਾਮ ਸਿੰਘ ਅਟਾਰੀ ਨੌਜਵਾਨ ਸਭਾ ਦੇ ਮੈਂਬਰਾਂ ਗੁਰਚਰਨ ਸਿੰਘ,ਰਾਜਪ੍ਰੀਤ ਸਿੰਘ,ਸਰਪ੍ਰੀਤ ਸਿੰਘ ਅਮਨਦੀਪ ਸਿੰਘ ਨੇ ਕਿਹਾ ਕਿ ਪੁਰਾਣੀਆਂ ਯਾਦਗਾਰਾਂ ਸਬੰਧੀ ਪ੍ਰਸ਼ਾਸਨ ਦਾ ਦਾਅਵਿਆ ਤੋ ਇਲਾਵਾ ਕੋਈ ਹੋਰ ਪ੍ਰਬੰਧ ਨਹੀ ਹੈ ਸਾਡੇ ਵੱਲੋ ਇਸ ਬਾਂਕੇ ਜਰਨੈਲ ਨੂੰ ਸਹਾਦਤ ਤੌਰ ਤੇ ਨਗਰ ਕੀਰਤਨ ਕਰਵਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।ਸਾਮ ਸਿੰਘ ਅਟਾਰੀ ਟਰੱਸਟ ਦੇ ਸਰਪ੍ਰਸਤ ਕੁਲਵੰਤ ਸਿੰਘ ਨੇ ਵੀ ਕਿਹਾ ਕਿ ਜੋ ਵੀ ਸਰਕਾਰ ਵੱਲੋ ਫੰਡ ਆਉਦਾਂ ਹੈ ਉਹ ਸਕੂਲ ਦੀ ਭਲਾਈ ਤੇ ਹੋਰਨਾਂ ਕਾਰਜਾ ਤੇ ਖਰਚ ਕੀਤਾ ਜਾਂਦਾ ਹੈ ਹੈ ਤੇ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਵਾਲੀ ਇਮਾਰਤ ਦੀ ਥਾਂ ਪਿੰਡ ਦੇ ਸਰਕਾਰੀ ਹਸਪਤਾਲ ਦੇ ਹਿੱਸੇ ਆਉਦੀ ਹੈ ਪਰ ਫਿਰ ਵੀ ਅਸੀ ਨਵੀ ਪੰਚਾਇਤ ਦੇ ਸਹਿਯੋਗ ਨਾਲ ਇਸ ਇਮਾਰਤ ਦੀ ਸੰਭਾਲ ਤੇ ਸਫਾਈ ਲਈ ਯੋਗ ਪ੍ਰਬੰਧ ਕਰਾਗੇ।ਇਸ ਸਬੰਧੀ ਸਾਮ ਸਿੰਘ ਅਟਾਰੀ ਟਰੱਸਟ ਦੇ ਪ੍ਰਧਾਨ ਦੇ ਮੌਜੂਦਾ ਸਰਪੰਚ ਜਗਜੀਤ ਸਿੰਘ ਕਾਉਂਕੇ ਦਾ ਵੀ ਕਹਿਣਾ ਹੈ ਕਿ ਇਸ ਇਮਾਰਤ ਤੇ ਪਿੰਡ ਦੇ ਹੋਰਨਾ ਸਮਾਜ ਭਲਾਈ ਕੰਮਾ ਲਈ ਪਿੰਡ ਦੀ ਸਮੁੱਚੀ ਪੰਚਾਇਤ ਦੇ ਸਹਿਯੋਗ ਨਾਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦੀ ਹੈ ਇਸ ਇਮਾਰਤ ਦੀ ਸੰਭਾਲ ਪਿੰਡ ਦੇ ਹੋਰਨਾ ਕਾਰਜਾ ਨੂੰ ਪੂਰਾ ਕਰਨ ਜਾ ਰਹੀ ਹੈ ।

ਕਰਤਾਰਪੁਰ ਸਾਹਿਬ ਲਾਂਘਾ: ਪਾਕਿ ਵਫ਼ਦ 13 ਮਾਰਚ ਨੂੰ ਭਾਰਤ ਆਵੇਗਾ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਕਦਮ ਅੱਗੇ ਵਧਾਉਣ ਨੂੰ ਤਿਆਰ ਹੋ ਗਈਆਂ ਹਨ। ਭਾਰਤ ਵੱਲੋਂ ਲਾਂਘੇ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਗੱਲਬਾਤ ਦੀਆਂ ਪ੍ਰਸਤਾਵਿਤ ਤਰੀਕਾਂ ਦਾ ਐਲਾਨ ਕੀਤੇ ਜਾਣ ਮਗਰੋਂ ਅੱਜ ਇਸਲਾਮਾਬਾਦ ਨੇ ਕਿਹਾ ਕਿ 13 ਮਾਰਚ ਨੂੰ ਉਨ੍ਹਾਂ ਦੀ ਟੀਮ ਗੱਲਬਾਤ ਲਈ ਭਾਰਤ ਜਾਵੇਗੀ। ਭਾਰਤੀ ਵਫ਼ਦ ਵੀ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਲਈ 28 ਮਾਰਚ ਨੂੰ ਸਰਹੱਦ ਪਾਰ ਜਾਵੇਗਾ। ਵਿਦੇਸ਼ ਮਾਮਲਿਆਂ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਉਹ ਪਾਕਿਸਤਾਨੀ ਵਫ਼ਦ ਦਾ 13 ਮਾਰਚ ਨੂੰ ਭਾਰਤ ਆਉਣ ’ਤੇ ਸਵਾਗਤ ਕਰਨਗੇ। ਸ੍ਰੀ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਨੇ ਦੋਵੇਂ ਪਾਸਿਆਂ ਦੇ ਇੰਜਨੀਅਰਾਂ ਵਿਚਕਾਰ ਤਕਨੀਕੀ ਪੱਧਰ ਦੀ ਗੱਲਬਾਤ ਦੀ ਤਜਵੀਜ਼ ਭੇਜੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪਾਕਿਸਤਾਨ ਸਕਾਰਾਤਮਕ ਹੁੰਗਾਰਾ ਭਰੇਗਾ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਦੇ ਵਿਕਾਸ ਦਾ ਕੰਮ ਦੇਖਣ ਲਈ ਵਿਸ਼ੇਸ਼ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਕਮੇਟੀ ਦੀ ਅਗਵਾਈ ਪੰਜਾਬ ਸੂਬੇ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਕਰਨਗੇ। ਇਹ ਕਮੇਟੀ ਨਾਰੋਵਾਲ ਜ਼ਿਲ੍ਹੇ ’ਚ ਕਰਤਾਰਪੁਰ ਸਾਹਿਬ ਨੇੜਲੇ ਇਲਾਕੇ ਨੂੰ ਵਿਕਸਤ ਕਰਨ ਅਤੇ ਹੋਟਲ, ਦੁਕਾਨਾਂ ਤੇ ਹੋਰ ਸਹੂਲਤਾਂ ਦੇ ਕੰਮ ਨੂੰ ਦੇਖੇਗੀ।

ਮੋਦੀ ਡਰਪੋਕ ਹੈ- ਰਾਹੁਲ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਮੋਦੀ ਨੂੰ ਸਮਝ ਆ ਗਿਆ ਹੈ ਕਿ ਦੇਸ਼ ਨੂੰ ਵੰਡ ਕੇ ਨਹੀਂ ਚਲਾਇਆ ਜਾ ਸਕਦਾ ਅਤੇ ਉਨ੍ਹਾਂ ਦੇ ਚਿਹਰੇ ਉੱਤੇ ਘਬਰਾਹਟ ਤੇ ਡਰ ਹੈ। ਉਨ੍ਹਾਂ ਕਿਹਾ,‘ਇਹ ਦੇਸ਼ ਹਿੰਦੁਸਤਾਨ ਦੇ ਹਰ ਵਿਅਕਤੀ ਦਾ ਹੈ। ਲੜਾਈ ਦੋ ਵਿਚਾਰਧਾਰਾਵਾਂ ਦੇ ਵਿਚਕਾਰ ਹੈ। ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਇਕ ਪ੍ਰੋਡਕਟ (ਉਤਪਾਦ) ਹੈ। ਦੂਜੇ ਪਾਸੇ ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਸਾਰਿਆਂ ਦਾ ਹੈ।’ ਉਨ੍ਹਾਂ ਕਿਹਾ,‘ਆਰਐੱਸਐੱਸ ਚਾਹੁੰਦਾ ਹੈ ਕਿ ਦੇਸ਼ ਦੇ ਸੰਵਿਧਾਨ ਨੂੰ ਅਲੱਗ ਰੱਖ ਦਿੱਤਾ ਜਾਵੇ ਤੇ ਦੇਸ਼ ਨੂੰ ਨਾਗਪੁਰ ਤੋਂ ਚਲਾਇਆ ਜਾਵੇ। ਹਰ ਸੰਸਥਾ ਵਿਚ ਆਰਐੱਸਐੱਸ ਦੇ ਲੋਕਾਂ ਨੂੰ ਰੱਖਿਆ ਜਾਵੇ। ਉਹ ਚਾਹੁੰਦੇ ਹਨ ਕਿ ਮੋਹਨ ਭਾਗਵਤ ਪੂਰੇ ਦੇਸ਼ ਨੂੰ ਰਿਮੋਟ ਕੰਟਰੋਲ ਰਾਹੀਂ ਚਲਾਉਣ।’ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਸਰਕਾਰੀ ਸੰਸਥਾਵਾਂ ਵਿਚ ਬੈਠੇ ਆਰਐੱਸਐੱਸ ਦੇ ਲੋਕਾਂ ਨੂੰ ਹਟਾਇਆ ਜਾਵੇਗਾ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਆਰਐੱਸਐੱਸ ਦੇਸ਼ ਦੀਆਂ ਸੰਸਥਾਵਾਂ ਉੱਤੇ ਕੰਟਰੋਲ ਕਰਨਾ ਚਾਹੁੰਦੀ ਹੈ। ਪਾਰਟੀ ਦੇ ਘੱਟ ਗਿਣਤੀਆਂ ਸੈੱਲ ਦੀ ਕਨਵੈਨਸ਼ਨ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ 2019 ਵਿਚ ਭਾਜਪਾ, ਆਰਐੱਸਐੱਸ ਨੂੰ ਹਰਾਏਗੀ। ਜੋ ਲੋਕ ਨਫ਼ਰਤ ਫੈਲਾ ਰਹੇ ਹਨ, ਉਨ੍ਹਾਂ ਨੂੁੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੀਨ ਨੇ ਆਪਣੀ ਫ਼ੌਜ ਡੋਕਲਾਮ ਵਿਚ ਭੇਜ ਦਿੱਤੀ ਪਰ ਪ੍ਰਧਾਨ ਮੰਤਰੀ ਚੀਨ ਅੱਗੇ ਹੱਥ ਜੋੜਕੇ ਖੜ੍ਹੇ ਰਹੇ। ਉਨ੍ਹਾਂ ਕਿਹਾ,‘ਪੰਜ ਸਾਲ ਤੱਕ ਉਨ੍ਹਾਂ ਨਾਲ ਲੜਨ ਤੋਂ ਬਾਅਦ ਮੈਨੂੰ ਪ੍ਰਧਾਨ ਮੰਤਰੀ ਮੋਦੀ ਦਾ ਚਰਿੱਤਰ ਪਤਾ ਲੱਗ ਗਿਆ ਹੈ। ਜਦ ਕੋਈ ਉਨ੍ਹਾਂ ਸਾਹਮਣੇ ਖੜ੍ਹਾ ਹੁੰਦਾ ਹੈ ਤਾਂ ਉਹ ਭੱਜ ਜਾਂਦੇ ਹਨ।’ ਰਾਹੁਲ ਨੇ ਦਾਅਵਾ ਕੀਤਾ,‘ਪ੍ਰਧਾਨ ਮੰਤਰੀ ਮੋਦੀ ਨੂੰ ਮੰਚ ਉੱਤੇ ਮੇਰੇ ਨਾਲ ਦਸ ਮਿੰਟ ਲਈ ਖੜ੍ਹਾ ਕਰ ਦਿਓ ਅਤੇ ਕੌਮੀ ਸੁਰੱਖਿਆ ਉੱਤੇ ਬਹਿਸ ਕਰਵਾਓ। ਉਹ ਖੜ੍ਹੇ ਨਹੀਂ ਹੋ ਸਕਣਗੇ।

ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ-ਨਰਿੰਦਰ ਮੋਦੀ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)-
ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਮੁਲਕ ’ਤੇ ਐਮਰਜੈਂਸੀ ਥੋਪੀ, ਨਿਆਂਪਾਲਿਕਾ ਨੂੰ ਧਮਕਾਇਆ ਅਤੇ ਫ਼ੌਜ ਦੀ ਬੇਇੱਜ਼ਤੀ ਕੀਤੀ, ਉਹ ਹੁਣ ਉਨ੍ਹਾਂ ਉਪਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾ ਰਹੇ ਹਨ। ਭਾਜਪਾ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਮਹਾਂਗਠਜੋੜ ਬਣਾਉਣ ਦੀਆਂ ਕੋਸ਼ਿਸਾਂ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਕਿ ਕਿਵੇਂ ਬਹੁਮਤ ਵਾਲੀ ਐਨਡੀਏ ਸਰਕਾਰ ਹੀ ਢੁਕਵੇਂ ਫ਼ੈਸਲੇ ਲੈ ਸਕਦੀ ਹੈ। ਉਨ੍ਹਾਂ ਦਾ ਸਿੱਧਾ ਇਸ਼ਾਰਾ ਕੋਲਕਾਤਾ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੀਤੀ ਗਈ ਰੈਲੀ ਵੱਲ ਸੀ। ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਮਤੇ ਉਪਰ ਬਹਿਸ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਕਾਂਗਰਸ ਨੇ ਮੁਲਕ ’ਤੇ ਐਮਰਜੈਂਸੀ ਥੋਪੀ ਪਰ ਹੁਣ ਉਹ ਆਖਦੇ ਹਨ ਕਿ ਮੋਦੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਕਾਂਗਰਸ ਨੇ ਫ਼ੌਜ ਨੂੰ ਬੇਇੱਜ਼ਤ ਕੀਤਾ ਅਤੇ ਫ਼ੌਜ ਮੁਖੀ ਨੂੰ ‘ਗੁੰਡਾ’ ਆਖਿਆ ਅਤੇ ਉਹ ਮੋਦੀ ’ਤੇ ਸੰਸਥਾਵਾਂ ਦੇ ਘਾਣ ਦਾ ਦੋਸ਼ ਲਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬਾ ਸਰਕਾਰਾਂ ਨੂੰ ਹਟਾਉਣ ਲਈ ਕਈ ਵਾਰ ਧਾਰਾ 356 ਦੀ ਦੁਰਵਰਤੋਂ ਕੀਤੀ। ‘ਇੰਦਰਾ ਗਾਂਧੀ ਨੇ ਖੁਦ 50 ਵਾਰ ਸੂਬਾ ਸਰਕਾਰਾਂ ਨੂੰ ਬਰਖ਼ਾਸਤ ਕੀਤਾ।’
ਪ੍ਰਧਾਨ ਮੰਤਰੀ ਨੇ ਕਿਹਾ ਕਿ ਚੋਣ ਵਰ੍ਹਾ ਹੋਣ ਕਰਕੇ ਆਗੂਆਂ ਲਈ ਮਜਬੂਰੀ ਹੋ ਜਾਂਦੀ ਹੈ ਕਿ ਉਹ ਇਕ-ਦੂਜੇ ਉਪਰ ਦੋਸ਼ ਲਾਉਂਦੇ ਹਨ ਪਰ ਕੁਝ ਲੋਕ ਮੋਦੀ ਅਤੇ ਭਾਜਪਾ ਦੀ ਨੁਕਤਾਚੀਨੀ ਕਰਨ ਵੇਲੇ ‘ਭਾਰਤ ’ਤੇ ਹੀ ਹਮਲੇ ਸ਼ੁਰੂ’ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ’ਚ ਸੱਚ ਸੁਣਨ ਦੀ ਆਦਤ ਖ਼ਤਮ ਹੋ ਗਈ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਫ਼ੌਜ ਨੂੰ ਅਪਾਹਜ ਬਣਾ ਦਿੱਤਾ ਸੀ ਜਿਸ ਕਾਰਨ ਉਹ ਸਰਜੀਕਲ ਸਟਰਾਈਕ ਕਰਨ ਦੀ ਹਾਲਤ ’ਚ ਨਹੀਂ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰਾਫ਼ਾਲ ਸੌਦੇ ਦਾ ਮੁੱਦਾ ਵਾਰ ਵਾਰ ਉਠਾਏ ਜਾਣ ’ਤੇ ਉਨ੍ਹਾਂ ਕਿਹਾ ਕਿ ਕਾਂਗਰਸ ਹਵਾਈ ਸੈਨਾ ਨੂੰ ਤਾਕਤਵਰ ਨਹੀਂ ਦੇਖਣਾ ਚਾਹੁੰਦੀ।

ਕਾਨਪੁਰ ’ਚ 127 ਸਿੱਖਾਂ ਦੇ ਕਤਲ ਦੀ ਮੁੜ ਤੋਂ ਹੋਵੇਗੀ ਪੜਤਾਲ

84 ਕਤਲੇਆਮ te ਯੂਪੀ ਸਰਕਾਰ ਵੱਲੋਂ ਸਿਟ ਕਾਇਮ

ਲਖਨਊ, 6 ਫਰਵਰੀ (ਮਨਜਿੰਦਰ ਸਿੰਘ ਗਿੱਲ )ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 1984 ’ਚ ਹੱਤਿਆ ਮਗਰੋਂ ਕਾਨਪੁਰ ’ਚ 127 ਸਿੱਖਾਂ ਦੇ ਕਤਲੇਆਮ ਸਬੰਧੀ ਮੁੜ ਤੋਂ ਪੜਤਾਲ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਯੂਪੀ ਦੇ ਸਾਬਕਾ ਪੁਲੀਸ ਮੁਖੀ ਅਤੁਲ ਕਰਨਗੇ। ਸਿਟ ਦੇ ਮੈਂਬਰਾਂ ’ਚ ਸੇਵਾਮੁਕਤ ਜ਼ਿਲ੍ਹਾ ਜੱਜ ਸੁਭਾਸ਼ ਚੰਦਰ ਅਗਰਵਾਲ, ਸੇਵਾਮੁਕਤ ਵਧੀਕ ਡਾਇਰੈਕਟਰ (ਪ੍ਰੌਸੀਕਿਊਸ਼ਨ) ਯੋਗੇਸ਼ਵਰ ਕ੍ਰਿਸ਼ਨਾ ਸ੍ਰੀਵਾਸਤਵ ਅਤੇ ਮੌਜੂਦਾ ਜਾਂ ਸੇਵਾਮੁਕਤ ਐਸਐਸਪੀ ਸ਼ਾਮਲ ਹਨ। ਸਿਟ ਵੱਲੋਂ ਛੇ ਮਹੀਨਿਆਂ ਦੇ ਅੰਦਰ ਰਿਪੋਰਟ ਸਰਕਾਰ ਨੂੰ ਦਿੱਤੇ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਵੱਲੋਂ ਕੇਂਦਰ ਅਤੇ ਸੂਬਾ ਸਰਕਾਰਾਂ ਨਾਲ ਸਿਟ ਬਣਾਉਣ ਦਾ ਮਾਮਲਾ ਉਠਾਇਆ ਜਾਂਦਾ ਰਿਹਾ ਸੀ ਅਤੇ ਸੁਪਰੀਮ ਕੋਰਟ ਦੇ ਦਬਾਅ ਮਗਰੋਂ ਸੂਬਾ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣੀ ਪਈ। ਅਗਸਤ 2017 ’ਚ ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਦੀ ਜਾਂਚ ਲਈ ਸਿਟ ਬਣਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਸੁਪਰੀਮ ਕੋਰਟ ’ਚ ਇਸ ਸਾਲ 2 ਜਨਵਰੀ ਨੂੰ ਕੇਸ ਦੀ ਸੁਣਵਾਈ ਦੌਰਾਨ ਸੂਬਾ ਸਰਕਾਰ ਤੋਂ 13 ਫਰਵਰੀ ਨੂੰ ਰਿਪੋਰਟ ਮੰਗੀ ਗਈ ਹੈ। ਦੰਗਾ ਪੀੜਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ 13 ਜਨਵਰੀ ਨੂੰ ਦਿੱਲੀ ’ਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਸਮੇਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਕਾਨਪੁਰ ਦੰਗਿਆਂ ਦੀ ਜਾਂਚ ਲਈ ਸਿਟ ਨਾ ਬਣਾਉਣ ਦਾ ਮਾਮਲਾ ਉਠਾਇਆ ਸੀ। ਪ੍ਰਧਾਨ ਮੰਤਰੀ ਨੂੰ ਦਸਤਾਵੇਜ਼ਾਂ ਦੀ ਕਾਪੀ ਸੌਂਪਦਿਆਂ ਸ੍ਰੀ ਭੋਗਲ ਨੇ ਪੁੱਛਿਆ ਸੀ,‘‘ਦਿੱਲੀ ’ਚ ਮੋਦੀ ਸਰਕਾਰ ਅਤੇ ਲਖਨਊ ’ਚ ਯੋਗੀ ਸਰਕਾਰ ਦੇ ਹੁੰਦਿਆਂ ਸਿਟ ਦੇ ਗਠਨ ਦਾ ਵਾਅਦਾ ਕਰੀਬ ਕਰੀਬ ਦੋ ਸਾਲਾਂ ਤੋਂ ਲਟਕਦਾ ਆ ਰਿਹਾ ਹੈ ਤਾਂ ਫਿਰ ਸਾਨੂੰ ਇਨਸਾਫ਼ ਕਦੋਂ ਮਿਲੇਗਾ।’’ ਪ੍ਰਧਾਨ ਮੰਤਰੀ ਨਾਲ ਗੱਲਬਾਤ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਜਦੋਂ ਅਗਲੇ ਹੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਨੇ ਸ੍ਰੀ ਭੋਗਲ ਨੂੰ ਫੋਨ ਕਰਕੇ ਕੇਸ ਦੇ ਵੇਰਵੇ ਮੰਗੇ ਅਤੇ ਭਰੋਸਾ ਦਿੱਤਾ ਕਿ ਛੇਤੀ ਹੀ ਕਾਰਵਾਈ ਆਰੰਭੀ ਜਾਵੇਗੀ।
ਸ੍ਰੀ ਭੋਗਲ ਨੇ ਕਿਹਾ ਕਿ ਕਾਨਪੁਰ ਦੇ 15 ਸਬੰਧਤ ਥਾਣਿਆਂ ਦੀ ਪੁਲੀਸ ਲਗਾਤਾਰ ਉਨ੍ਹਾਂ ਨਾਲ ਸੰਪਰਕ ਬਣਾ ਕੇ ਸਹਾਇਤਾ ਲਈ ਪੁੱਛਦੀ ਰਹੀ। ਲਖਨਊ ’ਚ ਪਿਛਲੇ ਸਾਲ 28 ਅਕਤੂਬਰ ਨੂੰ ਸਿੱਖ ਸੰਮੇਲਨ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕਾਨਪੁਰ ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਿੱਟ ਬਣਾਉਣ ਦੇ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ ਪਰ ਅਸਲੀਅਤ ’ਚ ਸਿੱਟ 5 ਫਰਵਰੀ ਨੂੰ ਕਾਇਮ ਹੋਈ। ਦੰਗਾ ਪੀੜਤ ਕਮੇਟੀ ਨੂੰ ਆਰਟੀਆਈ ਰਾਹੀਂ ਤਿੰਨ ਸਾਲ ਪਹਿਲਾਂ ਪਤਾ ਲੱਗਾ ਸੀ ਕਿ ਕਾਨਪੁਰ ’ਚ 127 ਸਿੱਖਾਂ ਦੇ ਕਤਲ ਲਈ 34 ਮੁਲਜ਼ਮਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਕਮੇਟੀ ਦੇ ਵਫ਼ਦ ਵੱਲੋਂ ਜਦੋਂ ਕਾਨਪੁਰ ਦੇ ਸਬੰਧਤ ਪੁਲੀਸ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਇਨ੍ਹਾਂ ਦੰਗਾਕਾਰੀਆਂ ਦਾ ਜ਼ਿਆਦਾਤਰ ਰਿਕਾਰਡ ਗਾਇਬ ਹੈ।