ਲੁਧਿਆਣਾ

ਹਲਕਾ 63 ਲੁਧਿਆਣਾ ਕੇਂਦਰੀ 'ਚ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ ਖੇਡਿਆ

ਲੁਧਿਆਣਾ, 25 ਅਪ੍ਰੈਲ (ਟੀ. ਕੇ. ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਆਰ.ਓ-ਕਮ-ਏ.ਸੀ.ਏ. ਗਲਾਡਾ 063-ਲੁਧਿਆਣਾ ਸੈਂਟਰਲ ਓਜਸਵੀ ਅਲੰਕਾਰ, ਆਈ.ਏ.ਐਸ. ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 063 ਲੁਧਿਆਣਾ ਕੇਂਦਰੀ ਦੇ ਸਵੀਪ ਨੋਡਲ ਅਫ਼ਸਰ ਹੈਡਮਾਸਟਰ ਰੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਸਰਿਤਾ ਬਹਿਲ ਦੀ ਅਗਵਾਈ ਵਿੱਚ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ (ਲੜਕੀਆਂ), ਕਿਦਵਈ ਨਗਰ ਵਿਖੇ ਵੋਟਰ ਜਾਗਰੂਕਤਾ ਲਈ ਇੱਕ ਨੁੱਕੜ ਨਾਟਕ ਕਰਵਾਇਆ ਗਿਆ।

ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਸ਼ਕਦਵਈ ਨਗਰ ਦੀ ਜਨਤਕ ਥਾਂ 'ਤੇ ਸ਼ਾਨਦਾਰ ਨੁੱਕੜ ਨਾਟਕ ਰਾਹੀਂ ਆਮ ਲੋਕਾਂ ਨੂੰ ਨਸ਼ੇ ਜਾ ਕਿਸੇ ਹੋਰ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਆਮ ਲੋਕਾਂ ਵੱਲੋਂ ਇਸ ਨੁੱਕੜ ਨਾਟਕ ਵਿੱਚ ਭਰਭੂਰ ਦਿਲਚਸਪੀ ਵਿਖਾਈ ਗਈ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਇੱਕ ਵੋਟਰ ਜਾਗਰੂਕਤਾ ਰੈਲੀ ਵੀ ਕੱਢੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਯੋਗ ਵੋਟਰਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋ ਕਰਨ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਪਹਿਲੀ ਵਾਰ ਵੋਟਰਾਂ ਦੇ ਨਾਮ ਰਜਿਸਟਰ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਪ੍ਰਭਾਵ ਵਿੱਚ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 25 ਅਪ੍ਰੈਲ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱਚੋਂ ਕੁੱਲ 334283.4 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਆਪਣੇ ਦਫ਼ਤਰ ਵਿਖੇ ਖਰੀਦ/ਲਿਫਟਿੰਗ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਦੀ ਆਮਦ 390850.2 ਮੀਟਰਿਕ ਟਨ ਹੋ ਗਈ ਹੈ। ਇਹ 8.11 ਲੱਖ ਮੀਟ੍ਰਿਕ ਟਨ ਦੀ ਸੰਭਾਵਿਤ ਆਮਦ ਦੇ ਉਲਟ ਹੈ। ਉਨ੍ਹਾਂ ਦੱਸਿਆ ਕਿ 2024-25 ਦੌਰਾਨ ਲਗਭਗ 2.50 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜੋ ਕਿ 2023-24 ਦੀ ਕਣਕ ਦੀ ਕਾਸ਼ਤ ਅਧੀਨ 2.47 ਲੱਖ ਹੈਕਟੇਅਰ ਰਕਬੇ ਤੋਂ ਥੋੜ੍ਹਾ ਵੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਲਗਭਗ 108 ਮੰਡੀਆਂ/ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕੁੱਲ 390850.2 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ 334283.4 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 623.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਖੁਰਾਕ, ਸਿਵਲ ਅਤੇ ਸਪਲਾਈਜ਼ ਕੰਟਰੋਲਰਾਂ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਖਰੀਦ ਕੀਤੇ ਗਏ ਅਨਾਜ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ।

ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹਰੇਕ ਏਜੰਸੀ ਨੂੰ ਅਨਾਜ ਮੰਡੀ ਵਿੱਚੋਂ ਆਪਣੇ ਅਨਾਜ ਦੇ ਕੋਟੇ ਦੀ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਸੁਨਹਿਰੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਨਮੀ ਰਹਿਤ ਅਨਾਜ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

 ਵਿਦਿਆਰਥਣਾਂ ਵਲੋਂ ਐਮ. ਏ. ਅੰਗਰੇਜ਼ੀ ਪਹਿਲਾ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 25 ਅਪ੍ਰੈਲ(ਟੀ. ਕੇ.) 
ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ, 2023 ਵਿੱਚ ਹੋਈਆਂ ਐਮ.ਏ (ਅੰਗਰੇਜ਼ੀ) ਸਮੈਸਟਰ-ਪਹਿਲਾ  ਅਤੇ ਐੱਮ.ਏ (ਅੰਗਰੇਜ਼ੀ) ਸਮੈਸਟਰ -ਤੀਜਾ  ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਸ ਮੌਕੇ ਪ੍ਰਿੰਸੀਪਲ ਮਨੀਤਾ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਅੰਸ਼ਿਕਾ ਵਰਮਾ ਨੇ 63 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਅਸ਼ਮੀਤ ਕੌਰ ਅਤੇ ਕੀਰਤ ਕੌਰ ਨੇ 61 ਫੀਸਦੀ  ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਜਦਕਿ ਅਮਨਪ੍ਰੀਤ ਕੌਰ ਅਤੇ ਦੀਕਸ਼ਾ ਨੇ 57.75 ਫੀਸਦੀ  ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਚੌਕਸੀ ਵਿਭਾਗ ਵਲੋਂ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਕਾਬੂ

*ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ

ਲੁਧਿਆਣਾ , 25 ਅਪ੍ਰੈਲ(ਟੀ. ਕੇ.) 
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਰਣਜੋਧ ਸਿੰਘ ਦੀ ਕ੍ਰਿਤ 'ਸ੍ਰੀ ਭਗਵਤ ਗੀਤਾ ਸਾਰ-ਵਿਸਥਾਰ ਲੋਕ ਅਰਪਣ

ਲੁਧਿਆਣਾ, 25 ਅਪ੍ਰੈਲ (ਟੀ. ਕੇ.) ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੁਸਤਕ ਪੜਚੋਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਰਣਜੋਧ ਸਿੰਘ ਦੀ ਕ੍ਰਿਤ 'ਸ੍ਰੀ ਭਗਵਤ ਗੀਤਾ ਸਾਰ - ਵਿਸਥਾਰ' ਲੋਕ ਅਰਪਣ ਕੀਤੀ ਗਈ ਅਤੇ ਕਰਮ ਯੋਗ ਦਾ ਸਿਧਾਂਤਕ ਫਲਸਫਾ ਵਿਸ਼ੇ ਨੂੰ ਲੈ ਕੇ ਵਿਚਾਰ ਗੋਸ਼ਟੀ ਕੀਤੀ ਗਈ। ਇਸ ਮੌਕੇ ਸਮਾਗਮ ਵਿੱਚ  ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ  ( ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ) ਤੇ ਪਦਮ ਭੂਸ਼ਣ ਡਾ: ਸਰਦਾਰਾ ਸਿੰਘ ਜੌਹਲ (ਸਾਬਕਾ ਚਾਂਸਲਰ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸਦੇ ਨਾਲ ਹੀ ਵਿਚਾਰ ਗੋਸ਼ਟੀ ਵਿੱਚ ਵਿਚਾਰਾਂ ਦੀ ਸਾਂਝ ਪਾਉਣ ਹਿੱਤ   ਪਦਮ ਸ੍ਰੀ ਡਾ: ਸੁਰਜੀਤ ਪਾਤਰ (ਪ੍ਰਧਾਨ ਪੰਜਾਬ ਆਰਟ ਕੌਂਸਲ) ਪ੍ਰੋ : ਗੁਰਭਜਨ ਸਿੰਘ ਗਿੱਲ (ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ)ਡਾ: ਪਿਆਰਾ ਲਾਲ ਗਰਗ( ਸਾਬਕਾ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼)  ਕਾਲਜ ਪੁਹੰਚੇ। ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ  ਕੌਂਸਲ ਦੇ ਪ੍ਰਧਾਨ  ਰਣਜੋਧ ਸਿੰਘ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ   ਨੇ ਆਏ  ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਜਦਕਿ ਰਣਜੋਧ ਸਿੰਘ ਵਲੋਂ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ  ਇਸ ਪੁਸਤਕ ਬਾਰੇ  ਆਪਣੇ ਅਨੁਭਵ ਸਾਂਝੇ ਕਰਦੇ ਕਿਹਾ ਕਿ ਇਹ ਪੁਸਤਕ ਸਾਰਿਆਂ ਦਾ ਮਾਰਗ ਦਰਸ਼ਨ ਕਰੇਗੀ। ਉਹਨਾਂ  ਇਸ ਕਾਰਜ ਵਿੱਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਗਿਆਨੀ ਇਕਬਾਲ ਸਿੰਘ  ਨੇ ਕਿਹਾ ਕਿ,"ਅਸੀਂ ਆਸ ਕਰਦੇ ਹਾਂ ਕਿ ਆਪਣੀ ਮਾਂ ਬੋਲੀ ਵਿੱਚ ਲਿਖੀ  ਗਈ ਭਗਵਤ ਗੀਤਾ ਦੇ ਸਰਲ ਅਰਥ ਮਾਨਵਤਾ ਦੇ ਬਹੁਤ ਕੰਮ ਆਉਣਗੇ। ਇਹਨਾਂ  ਦਾ ਸਹਾਰਾ ਲੈ ਕੇ ਅਸੀਂ ਆਪਣੀ ਯੁਵਾ ਪੀੜੀ ਦੇ ਮਨ ਨੂੰ ਟਿਕਾਉਣ ਦੀ ਅਵਸਥਾ ਨੂੰ ਪ੍ਰਭਾਵਿਤ ਕਰ ਪਾਵਾਂਗੇ ਜਦਕਿ ਡਾ: ਸਰਦਾਰਾ ਸਿੰਘ ਜੌਹਲ ਨੇ  ਕਿਹਾ ਕਿ ਇਸ ਰਚਨਾ ਦੁਆਰਾ ਸਰਲ ਪੰਜਾਬੀ ਭਾਸ਼ਾ ਵਿੱਚ  ਕੀਤਾ ਅਨੁਵਾਦ ਅੱਜ ਦੀ ਨੌਜਵਾਨ ਪੀੜ੍ਹੀ ਦੀ ਅਗਿਆਨਤਾ ਅਤੇ ਚਿੰਤਾ ਤੋਂ ਮੁਕਤੀ ਪਾਉਣ ਲਈ ਬਹੁਤ ਸਹਾਇਕ ਹੋਵੇਗਾ। ਇਸ ਮੌਕੇ ਸੁਰਜੀਤ ਪਾਤਰ  ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦੇ ਕਿਹਾ ਕਿ  ਭਗਵਤ ਗੀਤਾ ਦੇ ਅਨੁਵਾਦ ਨਾਲ ਪੰਜਾਬੀ ਭਾਸ਼ਾ 'ਚ ਅਮੀਰ ਵਾਧਾ ਹੋਇਆ ਹੈ ।ਰਣਜੋਧ  ਸਿੰਘ  ਨੇ ਮਿਹਨਤ, ਲਗਨ ਤੇ ਬੁੱਧੀਮਾਨਤਾ ਨਾਲ ਸਰਲ ਭਾਸ਼ਾ ਰਾਹੀਂ ਅਨੁਵਾਦ ਕੀਤਾ ਜੋ ਕਿ ਆਉਣ ਵਾਲੀ ਵਾਲੀਆਂ ਪੀੜ੍ਹੀਆਂ ਲਈ ਬਹੁਤ ਸਹਾਇਕ ਸਿੱਧ ਹੋਵੇਗਾ।ਇਸ ਮੌਕੇ ਡਾ:ਪਿਆਰਾ ਲਾਲ ਗਰਗ ਨੇ  ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸ਼੍ਰੀਮਦ ਭਗਵਤ ਗੀਤਾ ਦਾ ਕੀਤਾ ਗਿਆ ਪੰਜਾਬੀ ਸਰਲ ਅਰਥ ਪੰਜਾਬੀ ਸਾਹਿਤ ਅਤੇ ਭਗਵਤ ਗੀਤਾ ਪ੍ਰੇਮੀਆਂ ਵਿੱਚ ਨਿਸ਼ਚਿਤ ਹੀ ਕਰਮ ਯੋਗ ,ਗਿਆਨ ਯੋਗ ਅਤੇ ਭਗਤੀ ਯੋਗ ਦੀ ਸਹੀ ਸਮਝ ਅਤੇ ਚਿੰਤਨ ਨੂੰ ਵਿਕਸਿਤ ਕਰੇਗਾ।ਪ੍ਰੋ : ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸਾਰਿਆਂ  ਤੋ ਉੱਪਰ ਮਾਨਵਤਾ ਦਾ ਧਰਮ ਆਉਂਦਾ ਹੈ ਇਸ ਲਈ ਇਹ ਪੁਸਤਕ ਘਰ ਘਰ ਹੋਣੀ ਚਾਹੀਦੀ ਹੈ । ਸਮਾਗਮ  ਵਿੱਚ ਸ਼ਾਮਲ ਹੋਰ ਵਿਦਵਾਨਾਂ ਨੇ ਵੀ ਇਸ ਮਹਾਨ ਰਚਨਾ ਦੇ ਬਾਰੇ  ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਿੱਚ ਗੁਰਮੀਤ ਸਿੰਘ ਕੁਲਾਰ, ਹਰਚਰਨ ਸਿੰਘ ਗੋਹਲਵੜੀਆ, ਸ੍ਰੀ ਪ੍ਰਭਾਕਰ  ,ਡਾ. ਏ. ਐੱਸ. ਧੀਰ , ਵੀ .ਵੀ .ਗਿਰੀ ,ਡਾ. ਸਤੀਸ਼ ਸ਼ਰਮਾ ਅਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ  ਮੈਂਬਰਾਨ ਅਤੇ ਰਾਮਗੜ੍ਹੀਆ ਵਿੱਦਿਅਕ  ਸੰਸਥਾਵਾਂ ਦੇ ਪ੍ਰਿੰਸੀਪਲ  ਵੀ ਸ਼ਾਮਿਲ ਹੋਏ । ਅੰਤ ਵਿੱਚ ਸਾਰੇ  ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।

ਚੌਕਸੀ ਵਿਭਾਗ ਵਲੋਂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ , 25 ਅਪ੍ਰੈਲ(ਟੀ. ਕੇ.) 
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। 
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਖ਼ਾਲਸਾ ਕਾਲਜ ਫਾਰ ਵਿਮੈਨ ਵਿਚ ਵਿਦਿਆਰਥਣਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਲੁਧਿਆਣਾ, 25 ਅਪ੍ਰੈਲ (ਟੀ. ਕੇ.) ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਹਿਊਮੈਨਟੀਜ਼ ਵਿਭਾਗ ਵੱਲੋਂ ਐਮ. ਏ. ਭਾਗ ਦੂਜਾ ਅਤੇ  ਬੀ.ਏ. ਤੀਜੇ ਸਾਲ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ  ਲਈ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਨਿੱਘੀ ਵਿਦਾਇਗੀ ਪਾਰਟੀ ਦੇ ਰੰਗਾਰੰਗ ਪ੍ਰੋਗਰਾਮ ਵਿੱਚ ਕਾਲਜ ਡਾਇਰੈਕਟਰ ਡਾ.  ਮੁਕਤੀ ਗਿੱਲ ਨੇ  ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ   ਸੁਰੀਲੇ ਗੀਤ, ਮਨਮੋਹਕ ਗਿਟਾਰ  ਦੀ ਪੇਸ਼ਕਾਰੀ,  ਹਿਸਟਰੀਓਨਿਕਸ , ਕੋਰੀਓਗ੍ਰਾਫੀ , ਮਾਡਲਿੰਗ  ਵਿਦਿਆਰਥਣਾਂ  ਦੁਆਰਾ ਪੇਸ਼ ਕੀਤੀ ਗਈ, ਜੋ ਸੱਚਮੁੱਚ ਕਾਬਲੇ-ਤਾਰੀਫ ਸੀ। ਇਸ ਮੌਕੇ   
ਮਿਸਿਜ਼ ਹਿਮ ਕਾਂਤਾ ਮੁਖੀ ਰਸਾਇਣ ਵਿਭਾਗ ਅਤੇ ਮਿਸਿਜ਼ ਰਿਤੂ ਅਹੂਜਾ ਮੁਖੀ ਗਣਿਤ  ਵਿਭਾਗ ਅਤੇ ਡਾ .ਪੂਜਾ ਚੇਟਲੀ ਮੁਖੀ  ਬਿਜ਼ਨੈਸ ਮੈਨੇਜਮੈਂਟ  ਵਿਭਾਗ    ਵਲੋਂ  ਬਤੌਰ ਜੱਜ ਭੂਮਿਕਾ ਨਿਭਾਈ ਗਈ।  ਇਸ ਮੌਕੇ ਕੁਲਵੀਰ ਕੌਰ  'ਮਿਸ ਫੈਅਰਵੈਲ -2024' ਦੀ ਹੱਕਦਾਰ ਬਣੀ ਜਦਕਿ ਫਸਟ ਰਨਰ-ਅੱਪ  ਦਾ ਖਿਤਾਬ ਕਨਿਸ਼ਕਾ ਨੇ   ਹਾਸਲ ਕੀਤਾ। 
ਦੂਜੇ ਨੰਬਰ 'ਤੇ ਰਨਰ-ਅੱਪ ਦਾ ਖਿਤਾਬ    ਕੈਥਰੀਨ ਨੇ ,  ਮਿਸ ਸਾਰਟੋਰੀਅਲ ਦੀਵਾ  ਦਾ ਖਿਤਾਬ ਹਰਮਨਪ੍ਰੀਤ  ਨੇ ,   ਜਾਨਵੀ   ਨੇ ਮਿਸ ਬਿਊਟੀ ਵਿਦ ਬਰੇਨਜ਼  ਦਾ ਖਿਤਾਬ ਜਿੱਤਿਆ, ਗੋਰਜੀਅਸ ਗੇਟ ਦਾ ਖਿਤਾਬ ਸਿਮਰਨਜੀਤ ਨੂੰ ਅਤੇ 
ਸਪਾਰਕਲਿੰਗ ਆਈਜ਼ ਦਾ ਕੂਇਨਸੀ  ਨੂੰ ਮਿਲਿਆ।ਇਸ ਮੌਕੇ ਵੱਖ-ਵੱਖ   ਸਿਰਲੇਖ ਅਧੀਨ ਜੇਤੂ ਅਤੇ  ਸੋਹਣੀਆਂ ਮੁਟਿਆਰਾਂ ਨੂੰ  ਤਾਜ ਅਤੇ ਗੁਲਦਸਤੇ ਭੇਟ ਕੀਤੇ ਗਏ। ਮਾਸਟਰ ਸ਼੍ਰੇਣੀ ਵਿੱਚ 'ਮਿਸ ਫੈਅਰਵੈਲ' ਦਾ ਖਿਤਾਬ ਸ਼੍ਰੇਆ ਬੁਧੀਰਾਜਾ ਨੂੰ,  
'ਫਸਟ ਰਨਰ ਅੱਪ' ਦਾ ਖਿਤਾਬ ਮੁਸਕਾਨ ਖੰਨਾ ਅਤੇ 
ਸੈਕਿੰਡ ਰਨਰ ਅੱਪ ਦਾ ਖਿਤਾਬ  ਮਹਿਕ ਕੌਰ  ਨੇ ਜਿੱਤਿਆ। ਇਸ ਮੌਕੇ 
  ਕਾਰਜਕਾਰੀ ਪ੍ਰਿੰਸੀਪਲ ਡਾ:ਇਕਬਾਲ ਕੌਰ ਨੇ ਸਮੁੱਚੇ ਸਮਾਗਮ ਦੇ  ਇੰਚਾਰਜ ਸ੍ਰੀਮਤੀ ਸ਼ਬੀਨਾ ਭੱਲਾ ਮੁਖੀ ਅੰਗਰੇਜ਼ੀ ਵਿਭਾਗ ਨੂੰ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਵਿਦਿਆਰਥਣ ਅਤੇ ਅਧਿਆਪਕਾਂ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ   ਵਿਦਿਆਰਥਣਾਂ ਨੂੰ ਉਜਲ ਭਵਿੱਖ ਲਈ  ਸ਼ੁਭ-ਕਾਮਨਾਵਾਂ ਦਿੱਤੀਆਂ।

ਜੀ.ਟੀ.ਬੀ ਨੈਂਸ਼ਨਲ ਕਾਲਜ ਦਾਖਾ ਦਾ ਸਲਾਨਾਂ ਇਨਾਮ ਵੰਡ ਸਮਾਗਮ ਹੋਇਆ

ਮੁੱਲਾਂਪੁਰ ਦਾਖਾ 25 ਅਪ੍ਰੈਲ (ਸਤਵਿੰਦਰ ਸਿੰਘ ਗਿੱਲ)  ਗੁਰੂ ਤੇਗ ਬਹਾਦਰ ਨੈਂਸ਼ਨਲ ਕਾਲਜ ਦਾਖਾ ਦਾ ਸਲਾਨਾਂ ਇਨਾਮ ਵੰਡ ਸਮਾਗਮ ਹੋਇਆ। ਸਮਾਗਮ ਦੀ ਪ੍ਰਧਾਨਗੀ ਰਣਧੀਰ ਸਿੰਘ ਸੇਖੋਂ ਪ੍ਰਧਾਨ ਕਾਲਜ ਪ੍ਰਬੰਧਕੀ ਕਮੇਟੀ ਨੇ ਕੀਤੀ। ਜਦੋਂ ਕਿ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ. ਡਾ. ਧਰਮਜੀਤ ਸਿੰਘ ਪਰਮਾਰ ਵਾਇਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਨੇ ਸ਼ਿਰਕਤ ਕੀਤੀ । ਉਨ੍ਹਾਂ ਨਾਲ ਪ੍ਰੋ. ਜਗਮੋਹਣ ਸਿੰਘ (ਭਾਣਜਾ ਸ਼ਹੀਦ ਭਗਤ ਸਿੰਘ) ਟਰੱਸਟੀ, ਮਨਪ੍ਰੀਤ ਸਿੰਘ, ਪਿ੍ਰ. ਗੁਰਨਾਇਬ ਸਿੰਘ, ਪਿ੍ਰੰ, ਅਮਨਦੀਪ ਕੌਰ ਬਖਸ਼ੀ, ਪਿ੍ਰੰ. ਰਣਜੀਤ ਕੌਰ ਗਰੇਵਾਲ ਟਰਸੱਟੀ, ਪ੍ਰੋ. ਅਮਰੀਕ ਸਿੰਘ ਵਿਰਕ, ਪ੍ਰੋ. ਰਣਜੀਤ ਸਿੰਘ ਗਰੇਵਾਲ, ਪ੍ਰੋ. ਹਰਦੇਵ ਸਿੰਘ ਗਰੇਵਾਲ, ਜਸਵਿੰਦਰ ਕੌਰ,ਹਰਵਿੰਦਰ ਕੌਰ, ਗੁਰਵਿੰਦਰ ਕੌਰ (ਕੈਪਟਨ ਜਾਗੀਰ ਸਿੰਘ ਪਰਿਵਾਰਕ ਮੈਂਬਰ), ਪ੍ਰਧਾਨ ਸੁਖਵੰਤ ਸਿੰਘ ਸਮੇਤ ਹੋਰ ਵੀ ਹਾਜਰ ਸਨ।
       ਕਾਲਜ ਦੇ ਪਿ੍ਰੰ. ਡਾ. ਅਵਤਾਰ ਸਿੰਘ ਨੇ ਮੁੱਖ ਮਹਿਮਾਨ ਸਮੇਤ ਹੋਰਨਾਂ ਮਹਿਮਾਨਾਂ ਨੂੰ ਜੀਆਇਆ ਆਖਿਆ ਤੇ ਕਾਲਜ ਦੀ ਸਲਾਨਾਂ ਰਿਪੋਰਟ ਪੜ੍ਹੀ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਪ੍ਰਾਪਤੀਆਂ ਦੱਸੀਆ।
       ਮੁੱਖ ਮਹਿਮਾਨ ਪ੍ਰੋ. ਡਾ. ਧਰਮਜੀਤ ਸਿੰਘ ਪਰਮਾਰ ਵਾਇਸ ਚਾਂਸਲਰ ਤੇ ਹੋਰਨਾਂ ਨੇ ਕਾਲਜ ਦੇ ਮਹਾਂਦਾਨੀ ਬਾਬਾ ਜੀਵਾ ਸਿੰਘ ਨੂੰ ਯਾਦ ਕਰਦਿਆ ਸਮਾਂ ਰੌਸ਼ਨ ਕੀਤੀ। ਡਾ. ਪਰਮਾਰ ਨੇ ਆਪਣੇ ਵਿਦਿਆਰਥੀਆਂ ਨਾਲ ਆਪਣੇ ਜਿੰਦਗੀ ਦੇ ਤਜੁਰਬੇ ਸਾਂਝੇ ਕੀਤੇ ਤੇ ਦੱਸਿਆ ਕਿ ਕਿਵੇ ਉਨ੍ਹਾਂ ਨੇ ਵੱਖ-ਵੱਖ ਵਿਦਿਅੱਕ ਅਦਾਰਿਆ ਵਿੱਚ ਉਨ੍ਹਾਂ ਨੇ ਕੰਮ ਕੀਤਾ। ਮੁੱਖ ਮਹਿਮਾਨ ਪਰਮਾਰ ਨੇ ਪਿ੍ਰੰ. ਅਵਤਾਰ ਸਿੰਘ ਦੀ ਸ਼ਲਾਘਾ ਕਰਦਿਆ ਮਨੇਜਮੈਂਟ ਦੀ ਤਾਰੀਫ ਕੀਤੀ। ਸਟੇਜ ਸੰਚਾਲਕ ਦੀ ਭੂਮਿਕਾ ਡਾ. ਪ੍ਰਵੀਨ ਲਤਾ ਨੇ ਬਾਖੂਬੀ ਨਿਭਾਈ।
            ਮਨੇਜਮੈਂਟ ਵੱਲੋਂ 2022-23 ’ਚ ਕਾਲਜ ਦੇ ਬੀ.ਏ-1 ਤੋਂ ਐੱਮ.ਏ -2 ਤੱਕ ਦੇ ਟਾੱਪਰ ਗਿਆਰਾਂ ਵਿਦਿਆਰਥੀਆਂ ਨੂੰ ਨਗਦ ਕੈਂਸ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਹੀ ਅਕੈਡਮਿਕ ਹਾੱਨਰਜ਼ ਵਿਦਿਆਰੀ ਮਨਦੀਪ ਕੌਰ,  ਜੋਤਿ ਜੁਨੇਜਾ, ਪਰਮਵੀਰ  ਸਿੰਘ, ਯੋਗੇਸ਼, ਸੋਨੀਆਂ, ਸੰਦੀਪ ਕੌਰ, ਪ੍ਰੀਆ, ਅਮਨਦੀਪ ਕੌਰ ਸੇਖੋਂ, ਆਸ਼ਾ ਦੇਵੀ, ਹਰਜੋਤ ਸਿੰਘ, ਸੀਮਾ ਰਾਣੀ, ਸਰਬਜੋਤ ਸਿੰਘ, ਪ੍ਰਭਦੀਪ ਸਿੰਘ, ਕਿਰਨਦੀਪ ਕੌਰ, ਖੁਸ਼ਪ੍ਰੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਨੇਹਾ ਘਈ, ਅਮਨਜੌਤ ਕੌਰ, ਚਰਨਪ੍ਰੀਤ ਕੌਰ, ਰਾਜਵੀਰ ਕੌਰ, ਰਮਨਜੀਤ ਕੌਰ, ਕਰਨ, ਰੀਤੂ ਵੈਦ, ਕਰਨਪ੍ਰੀਤ ਕੌਰ ਸਮੇਤ ਅੰਗਰੇਜੀ ਸੁੰਦਰ ਲਿਖਾਈ ਸਮੇਤ ਹੋਰ ਵਿਦਿਆਰਥੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਹਾਜਰੀਨ ’ਚ ਧਰਮਜੀਤ ਸਿੰਘ ਸਿੱਧੂ ਪੰਡੋਰੀ, ਪ੍ਰੋ. ਹਰਜੀਤ ਸਿੰਘ, ਜਸਪ੍ਰੀਤ ਸਿੰਘ ਸੇਖੋਂ, ਸੁਮਿਤ ਸਿੰਘ, ਗੋਤਿੰਦਰ ਕੌਰ, ਜੋਤਿ ਸੂਦ, ਮਨਪ੍ਰੀਤ ਕੌਰ ਸਮੇਤ ਹੋਰ ਵੀ ਕਾਲਜ ਦਾ ਸਟਾਫ ਹਾਜਰ ਸੀ।

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਿਆਈ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

 ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਲੋਕਾਈ ਦਾ ਭਲਾ ਕਰਨ ਦਾ ਸ਼ੰਦੇਸ਼ ਦਿੰਦੀਆਂ ਹਨ- ਭਾਈ ਨਰਿੰਦਰ ਸਿੰਘ 
********
ਲੁਧਿਆਣਾ, 7 ਅਪ੍ਰੈਲ  ( ਕਰਨੈਲ ਸਿੰਘ ਐੱਮ.ਏ.) ਅਕਾਲ ਪੁਰਖ ਦੀ ਭਗਤੀ ਵਿੱਚ ਲੀਨ ਰਹਿਣ ਵਾਲੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਅਤੇ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਸੇਵਾ ਤੇ ਭਗਤੀ  ਦੇ ਸੁਮੇਲ ਸਨ । ਜਿਨ੍ਹਾਂ ਨੇ ਆਪਣੀ ਅਧਿਆਤਮਕ ਭੁੱਖ ਨੂੰ ਮਿਟਾਉਣ ਲਈ ਪ੍ਰਭੂ ਭਗਤੀ ਦੇ ਸਿਧਾਂਤ ਨਾਲ ਜੁੜ ਕੇ ਅਕਾਲ ਪੁਰਖ ਦੀ  ਸੱਚੇ ਦਿਲੋਂ ਬੰਦਗੀ  ਹੀ ਨਹੀਂ ਕੀਤੀ ਬਲਕਿ ਸਮੁੱਚੀ ਲੋਕਾਈ ਦੇ ਲਈ ਭਲੇ ਦੇ ਕਾਰਜ ਕਰਕੇ ਸੇਵਾ ਤੇ ਸਿਮਰਨ ਦੀ ਮਿਸਾਲ ਵੀ ਕਾਇਮ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ  ਵਾਲਿਆਂ  ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਅਤੇ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਦੌਰਾਨ ਭਾਈ ਨਰਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੀ ਗੁਰੂ ਅਮਰਦਾਸ ਤੇ ਗੁਰੂ ਹਰਿਰਾਇ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫ਼ਿਲਾਸਫ਼ੀ ਨੂੰ ਸਮੁੱਚੀ ਲੋਕਾਈ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਨ ਦੇ ਭਗਤੀ ਮਾਰਗ  ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖ਼ਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਅਤੇ ਉਨ੍ਹਾਂ ਦੀ ਪ੍ਰੇਰਣਾ ਸਦਕਾ ਭਾਈ ਵਰਿੰਦਰ ਸਿੰਘ ਤੇ ਬੀਬੀ ਕਵਿਤਾ ਜੀ ਮੋਹਾਲੀ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ,ਸ੍ਰ: ਕਰਨੈਲ ਸਿੰਘ ਬੇਦੀ, ਸ੍ਰ: ਪ੍ਰਿਤਪਾਲਸਿੰਘ, ਮਨਜੀਤ ਸਿੰਘ ਟੋਨੀ , ਭੁਪਿੰਦਰਪਾਲ  ਸਿੰਘ ਧਵਨ  ,ਬਲਜੀਤ ਸਿੰਘ ਦੂਆ( ਨਵਦੀਪ ਰੀਜ਼ੋਰਟ) , ਰਣਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਬਲਜੀਤ ਸਿੰਘ ਮੱਕੜ, ਜੀਤ ਸਿੰਘ,  ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਮਨਮੋਹਨ ਸਿੰਘ ,ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ਹੋਏ

ਲੁਧਿਆਣਾ 7 ਅਪ੍ਰੈਲ (ਕਰਨੈਲ ਸਿੰਘ ਐੱਮ.ਏ.)- ਗੁਰਬਾਣੀ ਪ੍ਰਚਾਰ ਪ੍ਰਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਜੀਵਨ ਭਰ ਕਾਰਜਸ਼ੀਲ ਸਿੱਖ ਕੌਮ ਦੀ ਮਾਇਨਾਜ਼ ਸ਼ਖਸ਼ੀਅਤ ਸੱਚ-ਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵੱਲੋਂ ਸਿਰਜਿਤ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਵੱਲੋਂ ਮਹਾਂਪੁਰਸ਼ਾਂ ਦੇ ਉਲੀਕੇ ਕਾਰਜਾਂ ਨੂੰ ਨਿਰੰਤਰ ਕਾਰਜਸ਼ੀਲ ਰੱਖਦਿਆਂ ਅੱਜ ਹਫਤਾਵਾਰੀ ਨਾਮ ਸਿਮਰਨ ਸਮਾਗਮ ਕਰਵਾਇਆ। ਸਜੇ ਸਮਾਗਮ ਦੌਰਾਨ ਸੰਗਤਾਂ ਦੇ ਰੂ-ਬ-ਰੂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮਹਾਂਪੁਰਸ਼ਾਂ ਨੇ ਗੁਰਬਾਣੀ ਸ਼ਬਦਾਂ ਅਤੇ ਗੁਰ ਇਤਿਹਾਸ ਨਾਲ ਸੰਬੰਧਿਤ ਸਾਖੀਆਂ ਦੇ ਹਵਾਲੇ ਦਿੰਦਿਆਂ ਗਰਮ ਮੌਸਮ ਦੀਆਂ ਮੁਸ਼ਕਲਾਂ, ਮਨੁੱਖ ਮਾਤਰ ਨੂੰ ਮੌਤ ਦੀ ਅਟੱਲਤਾ ਅਤੇ ਪਰਵਾਰਿਕ ਰਿਸ਼ਤਿਆਂ ਦੀ ਆਸਰਤਾ ਤੇ ਪਰਿਵਰਤਨਸ਼ੀਲਤਾ ਸੰਬੰਧੀ ਬਾਰੀਕੀ ਨਾਲ ਸਮਝਾਉਂਦਿਆਂ ਪ੍ਰਭੂ ਨਾਮ ਦੇ ਮੂਲ ਤੱਤ ਨੂੰ ਜਾਨਣ ਤੇ ਪਛਾਨਣ ਲਈ ਪ੍ਰੇਰਦਿਆਂ ਸੁਚੇਤ ਕੀਤਾ ਕਿ ਪ੍ਰਭੂ ਵੱਲੋਂ ਬਖਸ਼ਿਆ ਜੀਵਨ ਦਾ ਕੀਮਤੀ ਵਕਤ ਤੇ ਜੀਵਨ-ਮਾਰਗ ਖੁੰਝਦਾ ਜਾ ਰਿਹਾ ਹੈ। ਇਸ ਲਈ ਪ੍ਰਮਾਤਮਾਂ ਵੱਲੋਂ ਮਿਲਿਆ ਜੀਵਨ ਚੰਗੇ ਕਰਮ ਬੀਜਣ ਵੱਲ ਹੀ ਲਾਈਏ। ਮਹਾਂਪੁਰਸ਼ਾਂ ਨੇ ਸਮਝਾਇਆ ਕਿ ਜਿਹੜੇ ਜਗਿਆਸੂ ਸੰਗਤ ਰੂਪ ਵਿੱਚ ਗੁਰੂ ਸ਼ਰਨ ਵਿੱਚ ਆਉਦੇ ਹਨ, ਉਨ੍ਹਾਂ ਨੂੰ ਪ੍ਰਭੂ ਸ਼ਰਨ ਰੂਪੀ ਜਹਾਜ਼ ਰਾਹੀਂ ਇਹ ਸੰਸਾਰ ਸਮੁੰਦਰ ਪਾਰ ਕਰਨ ਦੀ ਬਖਸ਼ਿਸ਼ ਹੋ ਜਾਂਦੀ ਹੈ। ਮਹਾਂਪੁਰਸ਼ਾਂ ਨੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਚੇਤ ਵਦੀ 13 ਸੰਮਤ 1701 (1644 ਈ) ਨੂੰ ਛੇਵੇਂ ਗੁਰੂ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਕੀਰਤਪੁਰ ਸਾਹਿਬ ਵਿਖੇ ਗੁਰਤਾਗੱਦੀ ਪੁਰਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ।