ਮੋਦੀ ਵੱਲੋਂ ਕਾਲੇ ਕਾਨੂੰਨ ਰੱਦ ਕਰਨਾ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ:ਪ੍ਰਧਾਨ ਪ੍ਰਿਤਪਾਲ ਸਿੰਘ ਪਾਰਸ

ਜਗਰਾਉਂ 30 ਨਵੰਬਰ (ਜਸਮੇਲ ਗ਼ਾਲਿਬ)ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਰੱਦ ਕਰਨ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮਤਿ ਗ੍ਰੰਥੀ ਰਾਗੀ ਢਾਡੀ  ਪ੍ਰਚਾਰਕ ਇੰਟਰਨੈਸ਼ਨਲ ਜਥੇਬੰਦੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਰਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਆਖ਼ਰ ਆਮ ਲੋਕਾਂ ਅਤੇ ਕਿਸਾਨਾਂ ਦੀ ਹਿੰਮਤ ਤੇ ਏਕਤਾ ਅੱਗੇ ਝੁਕਣਾ ਹੀ ਪਿਆ।ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਿਰੁੱਧ ਅਤੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਦੇਖਦਿਆਂ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ ।ਉਨ੍ਹਾਂ ਮੰਗ ਕੀਤੀ ਕਿ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ 709 ਕਿਸਾਨਾਂ ਨੂੰ ਮੁਆਵਜਾ ਅਤੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਚੱਲ ਰਹੇ ਸੰਘਰਸ਼ ਸਮੇਂ ਕਿਸਾਨਾਂ ਤੇ ਜੋ ਪਰਚੇ ਦਰਜ ਕੀਤੇ ਗਏ ਸਨ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਪ੍ਰਧਾਨ ਪਾਰਸ ਨੇ ਕਿਹਾ ਹੈ ਕਿ ਤਿੰਨ ਖੇਤੀ ਬਿੱਲਾਂ ਦੀ ਵਾਪਸੀ ਕਿਸਾਨਾਂ ਤੇ ਮਜ਼ਦੂਰਾਂ ਦੀ ਆਪਸੀ ਏਕਾ ਦੀ ਜਿੱਤ ਹੋਈ ਹੈ ਇਸ ਲਈ ਸਭ ਇਸ ਜਿੱੱਤ ਖ਼ਾਤਰ ਵਧਾਈ ਦੇ ਪਾਤਰ ਹਨ।