ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ

ਜਨਵਰੀ ਵਿੱਚ ਹੋਵੇਗੀ ਸਾਲਾਨਾ ਚੋਣ...
ਸੰਯੁਕਤ ਕਿਸਾਨ ਮੋਰਚਾ ਦੀ ਜਿੱਤ ਦੀਆਂ ਕੀਤੀਆਂ ਖ਼ੁਸ਼ੀਆਂ ਸਾਂਝੀਆਂ   ...

ਮਹਿਲ ਕਲਾਂ/ ਬਰਨਾਲਾ 13 ਦਸੰਬਰ- (ਗੁਰਸੇਵਕ ਸੋਹੀ )- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ( ਰਜਿ:295) ਦੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਮੀਤ ਪ੍ਰਧਾਨ ਡਾ ਨਾਹਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ। ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲਕਲਾਂ ਅਤੇ ਜ਼ਿਲ੍ਹਾ ਪ੍ਰਧਾਨ ਡਾ ਕੇਸਰ ਖਾਨ ਮਾਂਗੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਮੀਟਿੰਗ ਦੇ ਸ਼ੁਰੂ ਵਿਚ ਡਾ ਮਿੱਠੂ ਮੁਹੰਮਦ ਮਹਿਲਕਲਾਂ ਦੇ ਪਿਤਾ ਦੇ ਅਤੇ ਡਾ ਸੁਖਵਿੰਦਰ ਸਿੰਘ ਠੁੱਲੀਵਾਲ ਦੀ ਦੀ ਮਾਤਾ ਅਤੇ ਡਾ ਸੁਰਜੀਤ ਸਿੰਘ ਛਾਪਾ ਦੇ ਚਾਚਾ ਜੀ ਦੀ ਹੋਈ ਅਚਾਨਕ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀਆਂ ਰੂਹਾਂ ਨੂੰ  ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ ਮਿੱਠੂ ਮੁਹੰਮਦ ਨੇ ਜਾਣਕਾਰੀ ਦਿੱਤੀ ਕਿ ਅੱਜ  ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਇਕ ਵਫ਼ਦ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਜਿਸ ਵਿਚ ਡਾ ਬਾਲੀ ਦੁਆਰਾ ਜਥੇਬੰਦੀ ਦੀਆਂ ਹੱਕੀ ਮੰਗਾਂ ਪ੍ਰਤੀ ਜਾਣੂ ਕਰਵਾਇਆ ਗਿਆ ।ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਹ ਮਸਲਾ ਜਿੱਥੇ ਜ਼ਮੀਨੀ ਪੱਧਰ ਤੇ ਸਾਡੇ ਲੋਕਾਂ ਨਾਲ ਜੁੜਿਆ ਹੋਇਆ ਹੈ,ਉਥੇ ਇਹ ਸਮਾਜਿਕ ਅਤੇ ਆਰਥਿਕ ਮਸਲਾ ਵੀ ਹੈ। ਇਸ ਨੂੰ ਪਹਿਲ ਦੇ ਆਧਾਰ ਤੇ ਬਹੁਤ ਜਲਦ ਹੱਲ ਕਰ ਲਿਆ ਜਾਵੇਗਾ । 
ਜ਼ਿਲ੍ਹਾ ਪ੍ਰਧਾਨ ਡਾਕਟਰ ਕੇਸਰ ਖਾਨ ਮਾਂਗੇਵਾਲ ਨੇ "ਡਾਕਟਰ ਕਿਸਾਨ ਮਜ਼ਦੂਰ  ਏਕਤਾ ਜ਼ਿੰਦਾਬਾਦ " ਦੇ ਨਾਅਰੇ ਨਾਲ ਹੋਈ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਸਮੂਹ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਅਤੇ ਪੂਰੇ ਪੰਜਾਬ ਵਿੱਚੋਂ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਦਿੱਲੀ ਦੇ ਵੱਖ ਵੱਖ ਬਾਡਰਾਂ ਤੇ ਲੱਗੇ ਫਰੀ ਮੈਡੀਕਲ ਕੈਂਪਾਂ ਗੁਰਸੇਵਕ ਸੋਹੀ  ਵਿੱਚ ਸੇਵਾ ਨਿਭਾਉਣ ਵਾਲੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਡਾਕਟਰ ਸਾਹਿਬਾਨਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।
ਬਲਾਕ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ ,ਬਲਾਕ ਸਕੱਤਰ ਡਾ ਸੁਰਜੀਤ ਸਿੰਘ ਛਾਪਾ ਅਤੇ ਬਲਾਕ ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ ਨੇ ਕਿਹਾ ਕਿ ਜਨਵਰੀ ਮਹੀਨੇ ਵਿਚ ਜਥੇਬੰਦੀ ਦੀ ਸਾਲਾਨਾ ਚੋਣ ਹੋਵੇਗੀ। ਜਿਸ ਵਿਚ ਸਾਰੇ ਮੈਂਬਰਾਂ ਦਾ ਹਾਜ਼ਰ ਹੋਣਾ ਜ਼ਰੂਰੀ ਹੈ ।
ਇਸ ਸਮੇਂ ਹੋਰਨਾਂ ਤੋਂ ਇਲਾਵਾ  ਡਾ ਮਿੱਠੂ ਮੁਹੰਮਦ,ਡਾ ਕੇਸਰ ਖਾਨ ,ਡਾ ਬਲਿਹਾਰ ਸਿੰਘ ,ਡਾ ਸੁਰਜੀਤ ਸਿੰਘ,ਡਾ ਸੁਖਵਿੰਦਰ ਸਿੰਘ ਬਾਪਲਾ, ਡਾ ਜਗਜੀਤ ਸਿੰਘ ਕਾਲਸਾਂ, ਡਾ ਬਲਦੇਵ ਸਿੰਘ , ਡਾ ਨਾਹਰ ਸਿੰਘ, ਡਾ ਸ਼ਕੀਲ ਬਾਪਲਾ,ਡਾ  ਜਸਬੀਰ ਸਿੰਘ,ਡਾ ਪਰਮਿੰਦਰ ਕੁਮਾਰ,ਡਾ ਮੁਕਲ ਸ਼ਰਮਾ ਅਤੇ ਬਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਾਕਟਰ ਸਾਹਿਬਾਨ ਹਾਜ਼ਰ ਸਨ।