ਕਾਂਗਰਸੀ ਪੰਚਾਂ-ਸਰਪੰਚਾਂ ਵੱਲੋਂ ਵਿਧਾਇਕ ਇਆਲੀ ਦਾ ਸਮਰਥਨ

ਪਿੰਡ ਘੁਮਣੇਵਾਲ ਦਾ ਮੌਜੂਦਾ ਪੰਚ, ਪਿੰਡ ਬਾਣੀਏਵਾਲ ਤੇ ਪਿੰਡ ਮਾਣੀਏਵਾਲ ਦਾ ਸਾਬਕਾ ਸਰਪੰਚ ਅਕਾਲੀ ਦਲ 'ਚ ਸ਼ਾਮਲ
ਮੁੱਲਾਂਪੁਰ ਦਾਖਾ, 2 ਫਰਵਰੀ (ਸਤਵਿੰਦਰ ਸਿੰਘ ਗਿੱਲ )— ਵਿਧਾਨ ਸਭਾ ਹਲਕਾ ਦਾਖਾ ਤੋਂ ਚੌਥੀ ਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਹਰ ਦਿਲ ਅਜ਼ੀਜ਼, ਮਿਲਣਸਾਰ ਸੁਭਾਅ ਦੇ ਮਾਲਕ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਕੜ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਚੋਣ ਪ੍ਰਚਾਰ ਦੌਰਾਨ ਜਿਥੇ ਅਕਾਲੀ ਬਸਪਾ ਆਗੂ ਅਤੇ ਵਰਕਰ ਉਨ੍ਹਾਂ ਦਾ ਡਟਵਾਂ ਸਾਥ ਦੇ ਰਹੇ ਹਨ, ਉੱਥੇ ਹੀ ਵਿਰੋਧੀ ਧਿਰਾਂ ਦੇ ਆਗੂ ਤੇ ਪੰਚ-ਸਰਪੰਚ ਵੀ ਉਨ੍ਹਾਂ ਦੇ ਸਮਰਥਨ ਵਿੱਚ ਆ ਰਹੇ ਹਨ। ਇਸੇ ਤਰ੍ਹਾਂ ਪਿੰਡ ਘੁੁਮਣੇਵਾਲ ਦੇ ਮੌਜੂਦਾ ਕਾਂਗਰਸੀ ਪੰਚਾਇਤ ਮੈਂਬਰ ਹਰਗੋਪਾਲ ਸਿੰਘ, ਪਿੰਡ ਬਾਣੀਏਵਾਲ ਸਾਬਕਾ ਸਰਪੰਚ ਮਹਿੰਦਰ ਸਿੰਘ ਅਤੇ ਪਿੰਡ ਮਾਣੀਏਵਾਲ ਦੇ ਸਾਬਕਾ ਸਰਪੰਚ ਰਘਵੀਰ ਸਿੰਘ ਨੇ ਵਿਧਾਇਕ ਇਆਲੀ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਕਾਂਗਰਸ ਦਾ ਸਾਥ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਇਕ ਇਯਾਲੀ ਪਿਛਲੇ ਲੰਬੇ ਸਮੇਂ ਤੋਂ ਹਲਕੇ ਵਿੱਚ ਵਿਚਰ ਰਹੇ ਹਨ ਉਹ ਜਿਥੇ ਆਪਣੇ ਪਾਰਟੀ ਵਰਕਰਾਂ ਦਾ ਹਰ ਸਮੇਂ ਡਟਵਾਂ ਸਾਥ ਦਿੰਦੇ ਹਨ, ਉਥੇ ਹੀ ਉਹ ਹਲਕੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਵੀ ਕਰਦੇ ਹਨ, ਬਲਕਿ ਵਿਧਾਇਕ ਇਆਲੀ ਨੇ ਅਕਾਲੀ ਸਰਕਾਰ ਸਮੇਂ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ। ਇਸ ਮੌਕੇ ਵਿਧਾਇਕ ਇਆਲੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਆਖਿਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ, ਪੰਚਾਂ- ਸਰਪੰਚਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।