ਹਲਕਾ ਦਾਖਾ ਦੀਆਂ ਸੜਕਾਂ ’ਤੇ ਸੋ ਕਰੋੜ ਰੁਪਏ ਖਰਚੇ - ਕੈਪਟਨ ਸੰਧੂ 

ਪਿੰਡ ਭਨੋਹੜ ਵਿਖੇ ਕੈਪਟਨ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ 
ਮੁੱਲਾਂਪੁਰ ਦਾਖਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ   ) – ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਉਸ ਸਮੇਂ ਸਿਖਰਾਂ ’ਤੇ ਪਹੁੰਚ ਗਈ ਜਦੋਂ ਮੁੱਲਾਂਪੁਰ ਸ਼ਹਿਰ ਦੇ ਲਾਗਲੇ ਪਿੰਡ ਭਨੋਹੜ (ਪੰਜਾਬ)  ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਇਹ ਵਾਅਦਾ ਕੀਤਾ ਕਿ 20 ਫਰਵਰੀ ਨੂੰ ਉਹ ਆਪਣੀਆਂ ਸਾਰੀਆਂ ਵੋਟਾਂ ਚੋਣ ਨਿਸ਼ਾਨ ਹੱਥ ਪੰਜੇ ’ਤੇ ਪਾਉਣਗੇ।
        ਦੇਰ ਸ਼ਾਮ ਹੋਈ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਅਤੇ ਕਾਂਗਰਸੀ ਆਗੂ ਬੂਟਾ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਲਹਿਰ ਖੜ੍ਹੀ ਕਰ ਗਈ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਸੌ ਗਿਆਰਾਂ ਦਿਨਾਂ ਦੀ ਸਰਕਾਰ ਵਿੱਚ ਜੋ ਇਤਿਹਾਸਕ ਕੰਮ ਕੀਤੇ, ਉਸ ਦੀ ਕਿਤੇ ਵੀ ਮਿਸਾਲ ਨਹੀਂ ਮਿਲਦੀ। ਕੈਪਟਨ ਸੰਧੂ ਨੇ ਕਿਹਾ ਕਿ ਬਿਜਲੀ ਦੀਆਂ ਦਰਾਂ ਵਿੱਚ ਭਾਰੀ ਕਟੌਤੀ ਕਰਨੀ ਅਤੇ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਕਰਨੀ ਵੀ ਪੰਜਾਬ ਵਾਸੀਆਂ ਦੇ ਹੱਕ ਵਿੱਚ ਲਏ ਹੋਏ ਫੈਸਲੇ ਸਨ। ਉਨਾਂ ਕਿਹਾ ਕਿ ਆਉਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿਆਰ ਕੀਤਾ ਪੰਜਾਬ ਮਾਡਲ ਪੰਜਾਬ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਇਹ ਕੰਧ ’ਤੇ ਲਿਖਿਆ ਕੋਰਾ ਸੱਚ ਹੈ ਕਿ ਸੂਬੇ ਦੇ ਲੋਕ ਇਹ ਫੈਸਲਾ ਲੈ ਚੁੱਕੇ ਹਨ ਕਿ ਅਗਲੇ ਮੁੱਖ ਮੰਤਰੀ ਵੀ ਚਰਨਜੀਤ ਸਿੰਘ ਚੰਨੀ ਹੀ ਹੋਣਗੇ।
               ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਕਰਮਜੀਤ ਕੌਰ (ਸਾਰੇ ਪੰਚ), ਪਿ੍ਰਤਪਾਲ ਸਿੰਘ, ਬੂਟਾ ਸਿੰਘ, ਨਸੀਬ ਸਿੰਘ (ਸਾਰੇ ਸਾਬਕਾ ਪੰਚ), ਹਰਿੰਦਰ ਸਿੰਘ ਨੰਬਰਦਾਰ, ਲਾਲੀ ਸਿੰਘ ਭਨੋਹੜ, ਅਰਪਨਜੋਤ ਸਿੰਘ ਅਤੇ ਲੱਛਮਣ ਸਿੰਘ ਫੌਜੀ ਆਦਿ ਹਾਜਰ ਸਨ।