ਜਗਤਾਰ ਸਿੰਘ ਜੱਗਾ ਭਾਰੀ ਵੋਟਾਂ ਨਾਲ ਜਿੱਤਣਗੇ :- ਪ੍ਰਧਾਨ ਫੀਨਾ ਸੱਭਰਵਾਲ

ਵਾਰਡ ਨੰਬਰ 13 ਦੀ ਚੋਣ ਮੀਟਿੰਗ ਵਿੱਚ ਸੈਂਕੜੇ ਲੋਕਾਂ ਨੇ ਸ਼ਿਰਕਤ ਕੀਤੀ

ਜਗਰਾਓ (ਅਮਿਤ ਖੰਨਾ  )ਜਗਰਾਉਂ ਵਿਧਾਨ ਸਭਾ ਤੋਂ ਕਾਂਗਰਸੀ ਉਮੀਦਵਾਰ  ਜਗਤਾਰ ਸਿੰਘ ਜੱਗਾ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ​​ਕਰਨ ਲਈ ਨਗਰ ਕੌਂਸਲ ਜਗਰਾਉਂ ਦੀ ਸੀਨੀਅਰ ਮੀਤ ਪ੍ਰਧਾਨ ਅਨੀਤਾ ਸੱਭਰਵਾਲ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਰਵਿੰਦਰ ਸੱਭਰਵਾਲ ਫੀਨਾ ਵੱਲੋਂ ਜਗਰਾਉਂ ਨਗਰ ਕੌਂਸਲ ਵਾਰਡ ਨੰ: 13 ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਚੋਣ ਮੀਟਿੰਗ ਵਿੱਚ ਵਾਰਡ ਦੇ ਸੈਂਕੜੇ ਵਾਰਡ ਵਾਸੀਆਂ ਨੇ ਭਾਗ ਲਿਆ ਅਤੇ ਜਗਰਾਉਂ ਤੋਂ ਕਾਂਗਰਸੀ ਉਮੀਦਵਾਰ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਲਿਆ। ਇਸ ਮੌਕੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਫੀਨਾ ਸੱਭਰਵਾਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਜਗਰਾਓ ਵਾਸੀਆਂ ਨੇ 23 ਵਿੱਚੋਂ 17 ਵਾਰਡਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਸੀ। ਉਸ ਤੋਂ ਬਾਅਦ ਦੋ ਉਮੀਦਵਾਰ ਆਜ਼ਾਦ ਤੌਰ ’ਤੇ ਜਿੱਤੇ ਤਾਂ ਉਨ੍ਹਾਂ ਨੇ ਵੀ ਕਾਂਗਰਸ ਪਾਰਟੀ ਦਾ ਸਾਥ ਦਿੱਤਾ। ਸੱਭਰਵਾਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਾਂਗ ਵਿਧਾਨ ਸਭਾ ਚੋਣਾਂ ਵਿੱਚ ਵੀ ਜਗਰਾਉਂ ਦੇ ਹਰ ਵਾਰਡ ਵਿੱਚ ਕਾਂਗਰਸ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਹਲਕਾ ਜਗਰਾਉਂ ਤੋਂ ਕਾਂਗਰਸੀ ਉਮੀਦਵਾਰ ਜਗਤਾਰ ਸਿੰਘ ਜੱਗਾ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਜਗਜੀਤ ਸਿੰਘ ਜੱਗਾ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਨਗਰ ਕੌਂਸਲ ਪ੍ਰਧਾਨ ਰਾਣਾ ਕਾਮਰੇਡ, ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅਨੀਤਾ ਸੱਭਰਵਾਲ, ਕੌਂਸਲਰ ਬੌਬੀ ਕਪੂਰ, ਕੌਂਸਲਰ ਵਿਕਰਮ ਜੱਸੀ, ਮਾਸਟਰ ਹਰਦੀਪ ਜੱਸੀ, ਸੀਨੀਅਰ ਕਾਂਗਰਸੀ ਆਗੂ ਰੌਕੀ ਗੋਇਲ, ਕੌਂਸਲਰ ਅਨਮੋਲ ਗੁਪਤਾ, ਬਲਾਕ ਪ੍ਰਧਾਨ ਸ. ਗੋਪਾਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।