ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਜਗਰਾਉ 17 ਮਾਰਚ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਜੂਨੀਅਰ ਵਿੰਗ ਦੇ ਬੱਚਿਆਂ ਵੱਲੋਂ ਹੋਲੀ ਦਾ ਤਿਉਹਾਰ ਮਨਾਇਆ ਗਿਆ। ਉਹਨਾਂ ਨੇ ਸਿਹਤ ਨੂੰ ਕਿਸੇ ਪ੍ਰਕਾਰ ਦਾ ਨੁਕਸਾਨ ਨਾ ਪਹੁੰਚਾਉਣ ਵਾਲੇ ਰੰਗਾਂ ਦੀ ਵਰਤੋਂ ਕਰਦੇ ਹੋਏ ਸਕੂਲ ਨੂੰ ਰੰਗਾਂ ਵਿਚ ਰੰਗ ਦਿੱਤਾ। ਉਹਨਾਂ ਆਪਣੇ ਅਧਿਆਪਕਾਂ ਨਾਲ ਵੀ ਇਸ ਤਿਉਹਾਰ ਦੀ ਸਾਂਝ ਪਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਪੂਰੇ ਸਮਾਜ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਹਰ ਇਕ ਦਿਨ ਤਿਉਹਾਰ ਦੀ ਮਹੱਤਤਾ ਬਾਰੇ ਦੱਸਣਾ ਸਾਡਾ ਫਰਜ਼ ਹੈ। ਉਹਨਾਂ ਦੱਸਿਆ ਕਿ ਚੰਗਿਆਈ ਕਿਵੇਂ ਬੁਰਾਈ ਤੇ ਜਿੱਤ ਪ੍ਰਾਪਤ ਕਰਦੀ ਹੈ ਉਹ ਹੋਲੀ ਦੀ ਪੁਰਾਤਨ ਗਾਥਾ ਤੋਂ ਅਸੀਂ ਭਲੀ-ਭਾਂਤ ਜਾਣੰੂ ਹਾਂ। ਇਸ ਲਈ ਪ੍ਰਮਾਤਮਾ ਸਰਵ-ਸ਼ਕਤੀਮਾਨ ਹੈ ਉਹ ਹੀ ਦੁਨੀਆ ਦਾ ਰਚਨਹਾਰ ਹੈ। ਇਨਸਾਨ ਨੂੰ ਕਦੇ ਵੀ ਕਿਸੇ ਤਰ੍ਹਾਂ ਦਾ ਘਮੰਡ ਨਹੀਂ ਕਰਨਾ ਚਾਹੀਦਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਵੀ ਹੋਲੀ ਦੀ ਵਧਾਈ ਦਿੱਤੀ ਅਤੇ ਨਾਲ ਹੀ ਹੋਲੇ-ਮਹੱਲੇ ਦੀਆਂ ਮੁਬਾਰਕਾਂ ਵੀ ਸਾਂਝੀਆਂ ਕੀਤੀਆਂ।