ਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵੱਲੋਂ ਸ਼ਹੀਦਾਂ ਦੀ ਯਾਦ ਚ ਸੈਮੀਨਾਰ ਕਰਵਾਇਆ

ਮਹਿਲ ਕਲਾਂ/ ਬਰਨਾਲਾ- 27 ਮਾਰਚ (ਗੁਰਸੇਵਕ ਸਿੰਘ ਸੋਹੀ )- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬਲਾਕ ਪ੍ਰਧਾਨ ਬਲਦੇਵ ਸਿੰਘ ਬਿੱਲੂ ਰਾਏਸਰ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ  ਵਿਸ਼ੇਸ ਤੌਰ ਤੇ ਗੁਰਮੇਲ ਸਿੰਘ ਮਾਸੀਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ,ਬਲਾਕ ਮਹਿਲ ਕਲਾਂ ਦੇ ਚੇਅਰਮੈਨ ਅਮਰਜੀਤ ਸਿੰਘ ਕਾਲਸਾਂ,ਮਾ ਅਮਰਜੀਤ ਸਿੰਘ ਮਹਿਲ ਖੁਰਦ ਅਤੇ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ,ਡਾ ਅਮਰਜੀਤ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ  ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। ਇਸ ਮੌਕੇ ਜੁਗਰਾਜ ਸਿੰਘ ਹਰਦਾਸਪੁਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੇਸ਼ ਖਾਤਰ ਕੁਰਬਾਨ ਕਰ ਦਿੱਤੀਆਂ ਸਨ। ਇਸ ਲਈ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ।ਇਸ ਮੌਕੇ ਮਾਂ ਅਮਰਜੀਤ ਸਿੰਘ ਮਹਿਲ ਖੁਰਦ ਨੇ ਵੀ ਸੰਬੋਧਨ ਕਰਦਿਆਂ ਆਖਿਆ ਕਿ ਸਰਕਾਰ ਵੱਲੋਂ ਸਿੱਖਿਆ ਨੂੰ ਨਿੱਜੀਕਰਨ ਕਰ ਕੇ ਸਿੱਖਿਆ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਿਆਂ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਇਸ ਨੂੰ ਬਚਾਇਆ ਜਾਵੇ।ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਕਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਕੰਮ ਕਰ ਰਹੇ ਆਰ. ਐਮ. ਪੀ ਡਾਕਟਰਾਂ ਨੂੰ ਟਰੈਗਿਨ ਦੇ ਕੇ ਪ੍ਰਕੈਸਿਟ ਕਰਨ ਪੂਰਨ ਤੌਰ ਤੇ ਅਧਿਕਾਰ ਦਿੱਤਾ ਜਾਵੇ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵੱਲੋਂ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਤੇ ਜਥੇਬੰਦੀਆ ‌ਦੇਕੰਮਾ ਅਤੇ ਕਿਸਾਨੀ ਸੰਘਰਸ਼ ਦੌਰਾਨ ਚੰਗੀ ਕਾਰਗੁਜ਼ਾਰੀ ਅਤੇ ਮੋਹਰੀ ਰੋਲ ਨਿਭਾਉਣ ਵਾਲੇ ਮੈਂਬਰਾਂ ਅਤੇ ਆਗੂਆ ਨੂੰ ਸਨਮਾਨ ਚਿੰਨ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਨਿਰਭੈ ਸਿੰਘ, ਗੁਰਮੀਤ ਸਿੰਘ ਦੀਵਾਨਾ,ਅਮਰਜੀਤ ਸਿੰਘ ਐਮਕੇ ,ਮਾਂ ਅਜਮੇਰ ਸਿੰਘ ਕਾਲਸਾਂ,ਜਸਵੰਤ ਸਿੰਘ, ਮਨਜੀਤ ਸਿੰਘ ਜਰਨੈਲ ਸਿੰਘ ਸਹੌਰ,ਦਲਬਾਰਾ ਸਿੰਘ, ਕੇਸਰ ਖਾਂ, ਮੇਜਰ ਸਿੰਘ, ਬਚਿੱਤਰ ਸਿੰਘ, ਹਰੀ ਸਿੰਘ,ਬਾਰੂ ਮੁਹੰਮਦ, ਕੇਵਲ ਸਿੰਘ, ਰਵਿੰਦਰ ਕੁਮਾਰ ਬਿੱਟੂ, ਬੇਅੰਤ ਸਿੰਘ, ਜੰਗ ਬਹਾਦਰ, ਹਰਬੰਸ ਸਿੰਘ ਹਮੀਦੀ ਆਦਿ ਹਾਜ਼ਰ ਸਨ।