ਲੋਕ ਸੇਵਾ ਸੋਸਾਇਟੀ ਵੱਲੋਂ ਆਦਰਸ਼ ਕੰਨਿਆ ਸਕੂਲ ਵਿੱਚ ਵਾਟਰ ਕੂਲਰ ਅਤੇ ਆਰ ਓ ਸਿਸਟਮ ਲਗਵਾਇਆ

ਜਗਰਾਉ 4 ਮਈ (ਅਮਿਤਖੰਨਾ)ਜਗਰਾਉਂ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਆਦਰਸ਼ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥਣਾਂ ਦੇ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਠੰਢੇ ਪਾਣੀ ਵਾਲਾ ਵਾਟਰ ਕੂਲਰ ਅਤੇ ਆਰ ਓ ਸਿਸਟਮ ਲਗਵਾਇਆ। ਇਹ ਵਾਟਰ ਕੂਲਰ ਵਿਦਿਆਰਥਣਾਂ ਨੂੰ ਸਮਰਪਿਤ ਕਰਦੇ ਹੋਏ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਚਰਨਜੀਤ ਸਿੰਘ  ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਨੇ ਕਿਹਾ ਕਿ ਇਸ ਸਾਲ ਸਾਲ ਵਿੱਚ ਲੋਕ ਸੇਵਾ ਸੁਸਾਇਟੀ ਵੱਲੋਂ ਸਕੂਲਾਂ ਦੇ ਪ੍ਰਾਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਮੰਗ ’ਤੇ ਸਕੂਲ ਨੂੰ ਵਾਟਰ ਕੂਲਰ ਤੇ ਆਰ ਓ ਸਿਸਟਮ ਸੋਸਾਇਟੀ ਵੱਲੋਂ ਦਿੱਤਾ ਗਿਆ ਹੈ ਤਾਂ ਕਿ ਵਿਦਿਆਰਥਣਾਂ ਨੂੰ ਪੀਣ ਵਾਲੇ ਠੰਢੇ ਪਾਣੀ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਹਿਲਾਂ ਵੀ ਆਦਰਸ਼ ਕੰਨਿਆ ਸਕੂਲ ਨੂੰ ਸਮੇਂ ਸਮੇਂ ਤੇ ਮਦਦ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਸਕੂਲ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਬੰਧ ਕਮੇਟੀ ਦੇ ਪ੍ਰਧਾਨ ਰਾਜੇਸ਼ ਕਤਿਆਲ, ਮੈਨੇਜਰ ਡਾ: ਵਿਨੋਦ ਕੁਮਾਰ ਗੁਪਤਾ, ਸੈਕਟਰੀ ਬਿਕਰਮ ਕਤਿਆਲ, ਕੈਪਟਨ ਨਰੇਸ਼ ਵਰਮਾ, ਮਨੀਸ਼ ਕਪੂਰ, ਪਿ੍ਰੰਸੀਪਲ ਸੁਨੀਤਾ ਰਾਣੀ ਅਤੇ ਮੈਂਬਰਾਂ ਨੇ ਸੋਸਾਇਟੀ ਦਾ ਸਕੂਲ ਦੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਸਕੂਲਾਂ ਦੀ ਮਦਦ ਕਰਦੇ ਰਹਿਣਗੇ। ਇਸ ਮੌਕੇ ਅਧਿਆਪਕਾ ਸ਼ਿਫਾਲੀ, ਕਿਰਨ ਬੇਰੀ ਸਮੇਤ ਸੁਸਾਇਟੀ ਦੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪ੍ਰਾਜੈਕਟ ਚੇਅਰਮੈਨ ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਡਾ ਭਾਰਤ ਭੂਸ਼ਣ ਬਾਂਸਲ, ਮੁਕੇਸ਼ ਗੁਪਤਾ, ਇਕਬਾਲ ਸਿੰਘ ਕਟਾਰੀਆ, ਪ੍ਰੇਮ ਬਾਂਸਲ, ਅਨਿਲ ਮਲਹੋਤਰਾ ਆਦਿ ਹਾਜ਼ਰ ਸਨ।