ਸਫਾਈ ਸੇਵਕ ਯੂਨੀਅਨ ਵੱਲੋਂ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਜਗਰਾਉਂ, 31 ਮਈ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਮਿਤੀ 31-05-2022 ਨੂੰ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਗਰਾਓਂ ਸ਼੍ਰੀ ਅਸ਼ੋਕ ਕੁਮਾਰ ਜੀ ਨਾਲ ਨਗਰ ਕੌਂਸਲ ਜਗਰਾਓਂ ਦੇ ਸਫਾਈ ਸੇਵਕਾਂ ਦੀਆਂ ਜਾਇਜ ਮੰਗਾਂ ਅਤੇ ਆਉਟ ਸੋਰਸ ਤੇ ਕੰਮ ਕਰਦੇ ਸਫਾਈ ਸੇਵਕ /ਸੀਵਰਮੈਨਾ ਨੂੰ ਕੰਟਰੈਕਟ ਬੇਸ ਤੇ ਕਰਨ ਸਬੰਧੀ ਮਿਤੀ 24-05-2022 ਨੂੰ ਇਕ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ 7 ਦਿਨਾ ਵਿਚ ਸਫਾਈ ਕਰਮਚਾਰੀਆਂ /ਸੀਵਰਮੈਨਾ ਨੂੰ ਕੰਟਰੈਕਟ ਬੇਸ ਤੇ ਕਰਨ ਲਈ ਲਿਖਿਆ ਗਿਆ ਸੀ ਕਿ ਜੇਕਰ 7 ਦਿਨਾ ਦੇ ਅੰਦਰ ਇਹਨਾਂ ਕਰਮਚਾਰੀਆਂ ਨੂੰ ਕੰਟਰੈਕਟ ਬੇਸ ਤੇ ਨਹੀਂ ਕੀਤਾ ਗਿਆ ਤਾਂ ਸਮੂਹ ਸਫਾਈ ਕਰਮਚਾਰੀ /ਸੀਵਰਮੈਨ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਗੇ ਪ੍ਰੰਤੂ ਅੱਜ ਮਿਤੀ 31 -05-2022 ਨੂੰ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਗਰਾਓਂ ਵੱਲੋਂ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਓਂ ਦੇ ਅਹੁਦੇਦਾਰਾਂ ਨੂੰ ਬੁਲਾ ਕੇ ਮੀਟਿੰਗ ਕੀਤੀ ਗਈ ਜਿਸ ਵਿਚ ਕਾਰਜ ਸਾਧਕ ਅਫ਼ਸਰ ਵੱਲੋਂ ਯੂਨੀਅਨ ਦੇ ਸਾਰੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਗਿਆ ਕਿ  ਏ ਡੀ ਸੀ ਅਰਬਨ ਡਿਵੈਲਪਮੈਂਟ ਲੁਧਿਆਣਾ ਜੀ ਨਾਲ ਗੱਲਬਾਤ ਕਰਕੇ ਸਫਾਈ ਕਰਮਚਾਰੀਆਂ /ਸੀਵਰਮੈਨਾ ਨੂੰ ਕੰਟਰੈਕਟ ਬੇਸ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਦੋ ਦਿਨ ਦੇ ਅੰਦਰ ਪੁਰਾ ਕਰ ਦਿੱਤਾ ਜਾਵੇਗਾ ਤਾਂ ਜ਼ਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਗਰਾਓਂ ਜੀ ਦੀ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਗਈ ਅਤੇ ਹੜਤਾਲ ਦੇ ਫੈਸਲੇ ਨੂੰ ਅਗਲੇ 3 ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਇਸ ਮੌਕੇ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਓਂ ਦੇ ਸਰਪ੍ਰਸਤ ਸ਼ਾਮ ਲਾਲ ਚੰਡਾਲੀਆ, ਸੈਕਟਰੀ ਰਜਿੰਦਰ ਕੁਮਾਰ, ਰਾਜ ਕੁਮਾਰ, ਸੰਦੀਪ ਕੁਮਾਰ ਲਖਵੀਰ ਸਿੰਘ, ਡਿੰਪਲ, ਭਾਨੂ ਪ੍ਰਤਾਪ ਅਤੇ ਸਮੂਹ ਸਫਾਈ ਕਰਮਚਾਰੀ ਹਾਜਰ ਸਨ