ਸ਼੍ਰੋਮਣੀ ਗੁਰਮਤਿ ਗ੍ਰੰਥੀ ਸਭਾ ਵਲੋ ਗੁਰਦੁਆਰਾ ਭਜਨਗੜ੍ਹ ਵਿਖੇ ਮੀਰੀ-ਪੀਰੀ ਦਿਵਸ ਸਮਾਗਮ ਕਰਵਾਏ ਗਏ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੋਮਣੀ ਗੁਰਮਤਿ ਗ੍ਰੰਥੀ ਸਭਾ ਪੰਜਾਬ ਵੱਲੋਂ ਗੁਰਦੁਆਰਾ ਸ੍ਰੀ ਭਜਨਗੜ੍ਹ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਤੇ ਬਾਬਾ ਬੁੱਢਾ ਜੀ ਦੀ ਯਾਦ 'ਚ ਸ਼ਿਵਲ ਸਮਾਗਮ ਕਰਵਾਏ ਗਏ।ਇਸ ਸਮੇਂ ਗੁਰੂ ਘਰ ਵਿਖੇ ਪੰਥ ਪ੍ਰਸਿੱਧ ਕਥਾਵਾਚਕਾਂ,ਰਾਗੀ ਤੇ ਢਾਡੀਆਂ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ -ਇਤਿਹਾਸ ਨਾਲ ਜੋੜਿਆ।ਅੰਤਿਮ ਦਿਨ ਪ੍ਰਕਾਸ਼ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਉਪਰੰਤ ਭਾਰੀ ਦੀਵਾਨ ਸਜਾਏ ਗਏ।ਦੀਵਾਨਾਂ ਵਿਚ ਮਾਲੇਰਕੋਟਲੇ ਵਾਲੀਆਂ ਬੀਬੀਆਂ ਦੇ ਢਾਡੀ ਜੱਥੇ ਤੇ ਪੰਥ ਪ੍ਰਸਿੱਧ ਗੋਲਡ ਮੈਡਲਿਸਟ ਢਾਡੀ ਭਾਈ ਮਨਪ੍ਰੀਤ ਸਿੰਘ ਅਕਾਲਗੜ੍ਹ ਦੇ ਜੱਥਿਆਂ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਛੇਵੇਂ ਪਾਤਸ਼ਾਹ ਜੀ ਨੇ ਦੁਨਿਆਵੀਂ ਤਖਤਾਂ ਤੋਂ ਅਲੱਗ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਨਿਵੇਕਲਾ ਸਿਧਾਂਤ ਦਿੱਤਾ।ਗੁਰਮਤਿ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਨੇ ਤਿੰਨੇ ਦਿਨ ਗੁਰੂ-ਘਰ ਹਾਜ਼ਰੀ ਭਰ ਕੇ ਸਮਾਗਮ ਨੂੰ ਚਾਰ-ਚੰਨ ਲਾ ਦਿੱਤੇ ਹਨ।ਉਨ੍ਹਾਂ ਗੁਰਦੁਆਲਾ ਭਜਨਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਵਿਸ਼ਵਕਰਮਾ ਵੈੱਲਫੇਅਰ ਸੋਸਾਇਟੀ ਸਰਬਸਾਂਝੀ,ਗੁਰਦੁਆਰਾ ਰਾਮਗੜ੍ਹੀਆ ਪ੍ਰਬੰਧਕ ਕਮੇਟੀ ਤੇ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ,ਜਿਨ੍ਹਾਂ ਦੇ ਸਹਿਯੋਗ ਨਾਲ ਸਮਾਗਮ ਨੇਪਰੇ ਚੜ੍ਹੇ ਹਨ।ਇਸ ਮੌਕੇ ਵਿਸ਼ਵਕਰਮਾ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਮਾਣੂੰਕੇ, ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਜਿੰਦਰਪਾਲ ਧੀਮਾਨ,ਗੁਰਦੁਆਰਾ ਰਾਮਗੜ੍ਹੀਆਂ ਪ੍ਰਬੰੰਧਕ ਕਮੇਟੀ ਦੇ ਪ੍ਰਧਾਨ ਕਰਮ ਸਿੰਘ ਜਗਦੇ ,ਰਾਜਿੰਦਰ ਸਿੰਘ ਰਾਜੂ,ਸਤਵਿੰਦਰ ਸਿੰਘ ਜੇ.ਈ.,ਅਮਰੀਕ ਸਿੰਘ ਆਦਿ ਹਾਜ਼ਰ ਸਨ।