ਚੰਨਣਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

   

ਬਰਨਾਲਾ /ਮਹਿਲ ਕਲਾਂ- 26 ਜੁਲਾਈ- (ਗੁਰਸੇਵਕ ਸੋਹੀ )- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਤਹਿਤ ਤਹਿਤ ਡਾਕਟਰ ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਤੇ ਡਾਕਟਰ ਜੈਦੀਪ ਸਿੰਘ ਚਹਿਲ ਐਸ. ਐਮ. ਓ ਮਹਿਲ ਕਲਾਂ  ਅਤੇ ਡਾ ਜਸਪਿੰਦਰ ਸਿੰਘ ਵਾਲੀਆ ਸੀ. ਐਚ. ਸੀ ਚੰਨਣਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਚੰਨਣਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਸੰਬੰਧੀ ਜਾਗਰੂਕ ਕੀਤਾ ਗਿਆ । ਇਸ ਸਮੇਂ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਖੁਸ਼ਪਿੰਦਰ ਕੁਮਾਰ ਨੇ ਅੱਜ ਇਕੱਠੇ ਹੋਏ ਲੋਕਾਂ ਨੂੰ ਡੇਂਗੂ ,ਮਲੇਰੀਆ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੇ ਮੱਛਰ ਨਾਲ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਪਣੇ ਘਰਾਂ ਦੇ ਢੋਲ, ਟੈਂਕੀਆਂ, ਖੇਲਾਂ, ਕੂਲਰ, ਫਰਿੱਜਾਂ ਦੀਆਂ ਟ੍ਰੇਆਂ ਵਿਚਲਾ ਪਾਣੀ ਘੱਟੋ ਘੱਟ ਹਫ਼ਤੇ ਵਿੱਚ ਇੱਕ ਵਾਰ ਚੰਗੀ ਤਰ੍ਹਾਂ ਕੱਢ ਕੇ ਚੰਗੀ ਤਰ੍ਹਾਂ ਇਨ੍ਹਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਕਬਾਡ਼ ਵਿੱਚ ਪਏ ਡੱਬੇ, ਟਾਇਰ, ਘੜੇ ਆਦਿ ਦਾ ਨਿਪਟਾਰਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਤ ਨੂੰ ਸੌਣ ਵੇਲੇ ਆਪਣੇ ਸਰੀਰ ਨੂੰ ਪੂਰੇ ਢਕਣ ਵਾਲੇ ਕੱਪੜੇ ਪਹਿਨ ਕੇ ਹੀ ਸੌਣਾ ਚਾਹੀਦਾ ਹੈ ਤਾਂ ਜੋ ਮੱਛਰ ਤੋਂ ਬਚਾਅ ਹੋ ਸਕੇ । ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ  ।ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੁੰਦਾ ਹੈ ਤਾਂ ਤੁਰੰਤ ਨੇਡ਼ੇ ਦੇ ਹਸਪਤਾਲ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ ਜੋ ਕਿ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਸਮੇਂ ਅਮਰਜੀਤ ਕੌਰ( A.N.M) ਕਮਲਪ੍ਰੀਤ ਕੌਰ (C.H.O) ਆਸ਼ਾ ਵਰਕਰ ਆਦਿ ਹਾਜ਼ਰ ਸਨ ।