ਲੋਕ ਸੇਵਾ ਸੁਸਾਇਟੀ ਵੱਲੋਂ 17ਵਾਂ ਕੋਰੋਨਾ ਵੈਕਸੀਨ ਕੈਂਪ ਲਗਾਇਆ

ਜਗਰਾਉ 25 ਅਗਸਤ (ਅਮਿਤਖੰਨਾ)ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ ਪ੍ਰਧਾਨ, ਪਿ੍ਰੰਸੀਪਲ ਚਰਨਜੀਤ ਭੰਡਾਰੀ ਸੈਕਟਰੀ, ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ 17ਵਾਂ ਕੋਰੋਨਾ ਵੈਕਸੀਨ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਜਗਰਾਉਂ ਵਿਖੇ ਲਗਾਇਆ ਗਿਆ। ਕੈਂਪ ਵਿਚ ਸਿਵਲ ਹਸਪਤਾਲ ਦੀ ਸਟਾਫ਼ ਨਰਸ ਸੁਖਜਿੰਦਰ ਕੌਰ, ਜਸਪ੍ਰੀਤ ਸਿੰਘ, ਰਮਨਜੀਤ ਕੌਰ ਅਤੇ ਗੁਰਮੀਤ ਕੌਰ ਨੇ 120 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਵੱਲੋਂ ਲਗਾਏ ਜਾਂਦੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਕੈਂਪ ਵਿਚ ਆ ਕੇ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਲੋਕਾਂ ਨੂੰ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ 28 ਅਗਸਤ 2022 ਦਿਨ ਐਤਵਾਰ ਨੂੰ ਖ਼ੂਨ ਦਾਨ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਜਗਰਾਓਂ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿਚ 120 ਵਿਅਕਤੀਆਂ ਨੂੰ ਕੋਵਾਸੀਡ ਅਤੇ ਕੋਵੈਕਸ਼ੀਨ ਦੀ ਪਹਿਲੀ ਤੇ ਦੂਸਰੀ ਡੋਜ਼ ਸਮੇਤ ਬੂਸਟਰ ਡੋਜ਼ ਦੇ ਵੀ ਟੀਕੇ ਲਗਾਏ ਗਏ। ਇਸ ਮੌਕੇ ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਰਜਿੰਦਰ ਜੈਨ ਕਾਕਾ, ਪ੍ਰਸ਼ੋਤਮ ਅਗਰਵਾਲ, ਪ੍ਰਵੀਨ ਜੈਨ, ਪ੍ਰਵੀਨ ਮਿੱਤਲ, ਸੁਨੀਲ ਬਜਾਜ, ਆਰ ਕੇ ਗੋਇਲ, ਇਕਬਾਲ ਸਿੰਘ ਕਟਾਰੀਆ, ਡਾ: ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਜਸਵੰਤ ਸਿੰਘ ਆਦਿ ਹਾਜ਼ਰ ਸਨ।