ਸ੍ਰੀ ਰਾਮ ਕਾਲਜ ਡੱਲਾ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਹਠੂਰ,7,ਸਤੰਬਰ-(ਕੌਸ਼ਲ ਮੱਲ੍ਹਾ)- ਇਲਾਕੇ ਦੀ ਅਗਾਹਵਧੂ ਵਿਿਦਅਕ ਸੰਸਥਾ ਸ੍ਰੀ ਰਾਮ ਕਾਲਜ ਡੱਲਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾਂ ਦੀ ਅਗਵਾਈ ਹੇਠ ਕਾਲਜ ਵਿਖੇ ਸੱਭਿਆਚਾਰਕ  ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਦੀ ਪ੍ਰਬੰਧਕੀ ਕਮੇਟੀ ਨੇ ਰੀਬਨ ਕੱਟ ਕੇ ਕੀਤਾ।ਪ੍ਰੋਗਰਾਮ ਦੀ ਸੁਰੂਆਤ ਇੱਕ ਧਾਰਮਿਕ ਗੀਤ ਨਾਲ ਕੀਤੀ ਗਈ।ਇਸ ਮੌਕੇ ਵਿਿਦਆਰਥਣਾ ਵੱਲੋ ਲੋਕ ਗੀਤ,ਕਵੀਸਰੀ,ਲੋਕ ਨਾਚ,ਮਲਵੀ ਗਿੱਧਾ,ਹਾਸਰਾਸ ਸਕਿੱਟ ਅਤੇ ਭਰੂਣ ਹੱਤਿਆ ਦੇ ਖਿਲਾਫ ਕੋਰੀਓ ਗ੍ਰਾਫੀ ਪੇਸ ਕੀਤੀ ਗਈ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਿਦਆਰਥੀਆ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਿਧਆ ਵਿਚ ਭਾਗ ਲੈਣਾ ਚਾਹੀਦਾ ਹੈ।ਇਸ ਮੌਕੇ ਮੁੱਢਲੀਆ ਪੁਜੀਸਨਾ ਪ੍ਰਾਪਤ ਕਰਨ ਵਾਲੀਆ ਵਿਿਦਆਰਥਣਾ ਨੂੰ ਸਟਾਫ ਵੱਲੋ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਮਾ:ਅਵਤਾਰ ਸਿੰਘ,ਮਾ: ਭਗਵੰਤ ਸਿੰਘ,ਪ੍ਰਭਜੀਤ ਸਿੰਘ ਅੱਚਰਵਾਲ,ਕਿਰਨਜੀਤ ਸਿੰਘ,ਪਰਮਿੰਦਰ ਕੌਰ,ਪਰਮਜੀਤ ਕੌਰ,ਹਰਵਿੰਦਰ ਸ਼ਰਮਾਂ,ਹਰਜੀਤ ਕੌਰ,ਨਮਨੀਤ ਕੌਰ,ਰਮਨਦੀਪ ਕੌਰ ਮਨਪ੍ਰੀਤ ਕੌਰ,ਗੁਰਤੀਰਥ ਕੌਰ,ਸਿਮਰਜੀਤ ਕੌਰ, ਜਸਪ੍ਰੀਤ ਕੌਰ,ਕਰਮਜੀਤ ਕੌਰ ਹਾਜ਼ਰ ਸਨ।
ਫੋਟੋ ਕੈਪਸਨ:- ਸ੍ਰੀ ਰਾਮ ਕਾਲਜ ਡੱਲਾ ਦੀਆ ਵਿਿਦਆਰਥਣਾ ਪ੍ਰੋਗਰਾਮ ਪੇਸ ਕਰਦੀਆ ਹੋਇਆ