ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਮਿੰਘਮ, ਅਗਸਤ 2019  ( ਗਿਆਨੀ ਰਵਿੰਦਰਪਾਲ ਸਿੰਘ )- ਬਰਮਿੰਘਮ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ । ਇਸ ਸਮਾਗਮ 'ਚ ਵੱਖ-ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ ।ਬਰਮਿੰਘਮ ਯੂਨੀਵਰਸਿਟੀ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸਿੱਖ ਜਗਤ ਵਲੋਂ ਸ਼ਲਾਘਾ ਕੀਤੀ ਗਈ । ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਸਿਵਿਕ ਕੈਮੀ ਦੁਆਰਾ ਕੀਤੀ ਗਈ ।ਸਮਾਗਮ 'ਚ ਅਨੇਕਾਂ ਸਿੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਗੁਪਿੰਦਰ ਕੌਰ ਤੇ ਮੋਹਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਕਾਰਜਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦਾ ਫਲਸਫ਼ਾ ਅਪਣਾ ਕੇ ਨਫ਼ਰਤ ਨੂੰ ਤਿਆਗਣਾ ਚਾਹੀਦਾ ਹੈ ਅਤੇ ਸਭ ਨੂੰ ਇਕੋ ਜਿਹਾ ਸਮਝਣਾ ਚਾਹੀਦਾ ਹੈ ।ਇਸ ਸਮਾਗਮ 'ਚ ਭਾਵੇਂ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਖੁਦ ਹਾਜ਼ਰ ਆ ਸਕੇ, ਪਰ ਉਨ੍ਹਾਂ ਨੇ ਆਪਣੇ ਭੇਜੇ ਸੰਦੇਸ਼ ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ।