ਸਰਾਭਾ ਵਿਖੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ ਗਿਆ

 ਸਰਾਭਾ, 9 ਜਨਵਰੀ ( ਦਲਜੀਤ ਸਿੰਘ ਰੰਧਾਵਾ) ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ,ਚਾਰ ਸਾਹਿਬਜ਼ਾਦਿਆਂ ਦੀ ਅਗਵਾਹੀ ਵਿੱਚ ਗੁਰਦਵਾਰਾ ਗੁਸਾਈਂਆਣਾ ਸਾਹਿਬ ਪਿੰਡ ਸਰਾਭਾ (ਲੁਧਿਆਣਾ) ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਕਰਕੇ ਪੂਰੇ ਪਿੰਡ ਦੀ ਪਰਿਕਿਰਿਆ ਕਰਦੇ ਹੋਏ ਦੇਰ ਰਾਤ ਸ਼ਾਮ ਨੂੰ ਗੁਰੂ ਘਰ ਵਿਚ ਜਾ ਕੇ ਸੰਪੂਰਨ ਹੋਇਆ । ਇਸ ਮੌਕੇ ਇੰਟਰਨੈਸ਼ਨਲ ਢਾਡੀ ਬੀਬੀ ਬੇਅੰਤ ਕੌਰ ਖਾਲਸਾ ਅਤੇ ਸਾਥੀਆਂ ਵੱਲੋਂ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਜੀਵਨੀ ਨਾਲ ਸੰਗਤਾਂ ਨੂੰ ਜੋੜਿਆ। ਗੁਰੂ ਘਰ ਦੇ ਵਜ਼ੀਰ ਭਾਈ ਸੋਢੀ ਸਿੰਘ ਖਾਲਸਾ ਤੇ ਭਾਈ ਬਲਜਿੰਦਰ ਸਿੰਘ ਲੀਲ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਟੇਜ ਸੰਚਾਲਕ ਦੀ ਸੇਵਾ ਭਾਈ ਅਮਰਜੀਤ ਸਿੰਘ ਸਰਾਭਾ ਨੇ ਨਿਭਾਈ ਜਿਨ੍ਹਾਂ ਨੂੰ ਗੁਰੂ ਘਰ ਦੇ ਪ੍ਰਧਾਨ ਸ ਹਰਦੀਪ ਸਿੰਘ ਬਿੱਲੂ ਸਰਾਭਾ ਅਤੇ ਸਮੂਹ ਸੰਗਤਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਸਾਹਿਬਜ਼ਾਦਾ ਫਤਿਹ ਸਿੰਘ ਅਖਾੜਾ ਮੁੱਲਾਂਪੁਰ ਵੱਲੋਂ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਵੱਖ ਪੜਾਵਾਂ ਤੇ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਵੀ ਸਜਾਏ ਗਏ।