ਪ੍ਰਨੀਤ ਕੌਰ ਨੇ ਟਵੀਟ ਕਰਕੇ ਕਾਂਗਰਸ ਨੂੰ ਦਿੱਤਾ ਜਵਾਬ

ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ -ਪ੍ਰਨੀਤ ਕੌਰ

ਚੰਡੀਗੜ੍ਹ, 04 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)  ਕਾਂਗਰਸ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਨੀਤ ਕੌਰ ਨੇ ਕਾਰਨ ਦੱਸੋ ਨੋਟਿਸ ਦਾ ਸਪੱਸ਼ਟ ਜਵਾਬ ਦਿੱਤਾ ਹੈ।  ਪ੍ਰਨੀਤ ਕੌਰ ਨੇ ਲਿਖਿਆ ਹੈ  ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ। ਉਨ੍ਹਾਂ ਹਮੇਸ਼ਾ ਪਾਰਟੀ ਅਤੇ ਉਨ੍ਹਾਂ ਲੋਕਾਂ ਨੂੰ ਆਪਣਾ ਸਰਵਸ਼੍ਰੇਠ ਦਿੱਤਾ ਹੈ, ਜਿੰਨਾਂ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਹੈ। ਉਹ ਉਨ੍ਹਾਂ ਦੀ ਰਿਣੀ ਹੈ ਅਤੇ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਮੈਨੂੰ ਤਾਕਤ ਉਨ੍ਹਾਂ ਲੋਕਾਂ ਤੋਂ ਮਿਲਦੀ ਹੈ। ਬਾਕੀ ਸਭ ਸੈਕੰਡਰੀ ਹੈ।