ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਦੋਰਾ ਕਰਕੇ ਵਿਕਾਸ ਕਾਰਜਾਂ ਲਈ ਵੰਡੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ

ਲੋਕਾਂ ਦਾ ਪੈਸਾ ਹੀ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਵਾਪਿਸ ਕਰ ਰਹੀ ਹੈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ-ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 05 ਫਰਵਰੀ(ਹਰਪਾਲ ਸਿੰਘ,ਪ੍ਰਭਜੋਤ ਕੌਰ)ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡਾਂ ਅੰਦਰ ਸੋਲਰ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਕਰੀਬ 10 ਲੱਖ ਰੁਪਏ ਦੀ ਦਿੱਤੀ ਰਾਸੀ ਮੇਰਾ ਸਰਹੱਦੀ ਇਲਾਵਾ ਜੋ ਹਰ ਸਰਕਾਰ ਦੀ ਉਪੇਕਸਾ ਦਾ ਸਿਕਾਰ ਰਿਹਾ ਹੈ, ਵਿਧਾਨ ਸਭਾ ਹਲਕਾ ਭੋਆ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਲਗਾਤਾਰ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਦੇ ਵਿਕਾਸ ਲਈ ਵਿਸੇਸ ਦੋਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਵਿਕਾਸ ਕਾਰਜਾਂ ਦੇ ਲਈ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ ਅੱਜ ਵੀ ਕਰੀਬ 16 ਪਿੰਡਾਂ ਅੰਦਰ ਦੋਰਾ ਕਰਕੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ ਹਨ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕਰਨ ਮਗਰੋਂ ਕੀਤਾ ਗਿਆ। ਇਸ ਦੋਰੇ ਦੋਰਾਨ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਜਨਿਆਲ, ਦਨਿਆਲ, ਟੀਂਡਾ ਕਾਸੀ ਵਾੜਵਾਂ ਆਦਿ ਹੋਰ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।

ਇਸ ਦੋਰੇ ਦੋਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਵਿੱਚ ਕਿਹਾ ਕਿ ਅੱਜ ਜੀਰੋ ਲਾਈਨ ਤ ਸਥਿਤ ਪਿੰਡਾਂ ਅੰਦਰ ਦੋਰਾ ਕੀਤਾ ਗਿਆ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਰਾਸੀ ਦਿੱਤੀ ਗਈ ਹੈ। ਪਿੰਡ ਜਨਿਆਲ, ਦਨਿਆਲ, ਟੀਂਡਾ ਅਤੇ ਕਾਸੀ ਵਾੜਵਾਂ ਤੋਂ ਇਲਾਵਾ ਹੋਰ ਵੀ ਪਿੰਡਾਂ ਵਿੱਚ ਵਿਸੇਸ ਤੋਰ ਤੇ ਸੋਲਰ ਲਾਈਟਾਂ ਲਗਾਉਂਣ ਅਤੇ ਪਿੰਡਾਂ ਅੰਦਰ ਹੋਰ ਵਿਕਾਸ ਕਾਰਜਾਂ ਦੇ ਲਈ ਕਰੀਬ 10 ਲੱਖ ਰੁਪਏ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੀ ਉਨ੍ਹਾਂ ਵੱਲੋਂ ਪਿੰਡ ਐਮਾਂ ਸਜਦਾ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਲਈ 5 ਲੱਖ ਰੁਪਏ ਦੀ ਰਾਸੀ ਦਿੱਤੀ ਗਈ, ਇਸੇ ਹੀ ਤਰ੍ਹਾਂ ਪਿੰਡ ਮਸਤਪੁਰ ਕੂਲੀਆਂ ਵਿੱਚ 5 ਲੱਖ 72 ਹਜਾਰ ਰੁਪਏ ਦੀ ਰਾਸੀ ਸੋਲਿਡ ਵੇਸਟ ਮੈਨਜਮੈਂਟ , ਸੋਲਰ ਲਾਈਟ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ ਦਿੱਤੇ ਗਏ ਹਨ, ਪਿੰਡ ਘੇਰ ਅੰਦਰ ਵੀ ਸੋਲਰ ਲਾਈਟਾਂ ਅਤੇ ਗਲੀਆਂ ਨਾਲੀਆਂ ਦੇ ਨਿਰਮਾਣ ਦੇ ਲਈ  2 ਲੱਖ 40 ਹਜਾਰ ਰੁਪਏ ਦੀ ਰਾਸੀ ਦਿੱਤੀ ਗਈ ਹੈ।

ਵੱਖ ਵੱਖ ਪਿੰਡਾਂ ਦੇ ਦੋਰੇ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਪੰਜਾਬ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਸਰਕਾਰ ਲਿਆ ਕੇ ਜੋ ਵਿਸਵਾਸ ਪੈਦਾ ਕੀਤਾ ਹੈ ਉਸ ਵਿਸਵਾਸ ਤੇ ਕਾਰਜ ਕਰਦਿਆਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਚਾਹੇ ਗੱਲ ਪਿੰਡਾਂ ਅੰਦਰ ਫ੍ਰੀ ਬਿਜਲੀ ਦੇਣ ਦੀ ਹੋਵੇ, ਨੋਜਵਾਨਾਂ ਨੂੰ ਰੁਜਗਾਰ ਦੇਣ ਦੀ, ਵਧੀਆ ਸਿਹਤ ਸੇਵਾਵਾਂ ਦੇਣ ਦੀ ਜਾਂ ਵਧੀਆ ਸਿੱਖਿਆ ਪ੍ਰਣਾਲੀ ਦੇਣ ਦੀ ਸਰਕਾਰ ਹਰ ਕੰਮ ਤੇ ਅੱਗੇ ਰਹਿ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਚੋਂ ਰੱਖਦਿਆਂ ਵਿਧਾਨ ਸਭਾ ਹਲਕਾ ਭੋਆ ਨੂੰ ਬੁਲੰਦੀਆਂ ਦੇ ਲੈ ਕੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਮੀ ਨਹੀਂ ਆਉਂਣ ਦਿੱਤੀ ਜਾਵੈਗੀ ਜੋੋ ਕੋਈ ਵੀ ਸਮੱਸਿਆ ਹੈ ਸਾਡੇ ਧਿਆਨ ਚੋਂ ਲਿਆਂਦੀ ਜਾਵੈ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਵੀ ਕੀਤਾ ਜਾਵੇਗਾ ਅਤੇ ਵਿਕਾਸ ਵੀ ਕਰਵਾਇਆ ਜਾਵੈਗਾ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਖੁਸਬੀਰ ਕਾਟਲ, ਰਾਜੇਸ ਸਿੰਘ, ਅਸੋਕ ਕੁਮਾਰ, ਸਰਪੰਚ ਕਾਸੀ ਵਾੜਵਾਂ ਬਲਦੇਵ ਸਰਮਾ, ਅਸੋਕ ਸਰਮਾ, ਬਲਬਾਨ ਸਿੰਘ, ਦਲੀਪ ਕੁਮਾਰ, ਮੁਕੇਸ ਕੁਮਾਰ ਸਾਬਕਾ ਸਰਪੰਚ ਗੁਗਰਾਂ, ਸਰਪੰਚ ਖੋਜਕੀ ਚੱਕ, ਸਰਪੰਚ ਦਨਵਾਲ ਆਦਿ ਕਾਰਜਕਰਤਾ ਹਾਜਰ ਸਨ।