ਆਯੁਸ਼ਮਾਨ ਭਾਰਤ ਹੈਲਥ ਵੈਲਨੈਸ ਪ੍ਰੋਗਰਾਮ ਤਹਿਤ ਅਧਿਆਪਕਾਂ ਦੀ ਸਿਖਲਾਈ ਸ਼ੁਰੂ

 ਕੋਟਈਸਖਾ,  06 ਫ਼ਰਵਰੀ (ਜਸਵਿੰਦਰ ਸਿੰਘ ਰੱਖਰਾ)ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਰੁਪਿੰਦਰ ਕੌਰ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੇਸ਼ ਅੱਤਰੀ ਜੀ ਦੀ ਅਗਵਾਈ ਵਿਚ ਬਲਾਕ ਕੋਟ ਇਸੇ ਖਾਂ ਹੇਠ  ਸਰਕਾਰੀ ਸਕੂਲ ਜਨੇਰ ਅਤੇ ਸਰਕਾਰੀ ਸਕੂਲ ਲੋਹਗੜ੍ਹ ਵਿਖੇ ਆਯੁਸ਼ਮਾਨ ਭਾਰਤ ਹੈਲਥ ਵੈਲਨੈਸ ਪ੍ਰੋਗਰਾਮ ਲਈ ਅਧਿਆਪਕਾਂ ਦਾ 4 ਦਿਨਾਂ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ।ਕਿਸ਼ੋਰਾਂ ਨੂੰ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਣ ਅਤੇ ਔਕੜਾਂ ਨਾਲ ਜੂਝਣ ਲਈ ਤਿਆਰ ਕਰਨਾ ਜਰੂਰੀ ਹੈ।ਇਸ ਲਈ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਬੱਚਿਆਂ ਨਾਲ ਮਿੱਤਰ ਅਤੇ ਗਾਈਡ ਅਧਿਆਪਕ ਦੀ ਭੂਮਿਕਾ ਨਿਭਾਉਣੀ ਵੀ ਬਹੁਤ ਜਰੂਰੀ ਹੈ। ਦਫਤਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮੋਗਾ ਅਤੇ ਦਫਤਰ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮੋਗਾ ਸ.ਚਮਕੌਰ ਸਿੰਘ ਸਰਾਂ ਜੀ,ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ.) ਮੋਗਾ ਸ਼੍ਰੀ ਰਾਕੇਸ਼ ਕੁਮਾਰ ਮੱਕੜ ਜੀ,ਡੀ.ਐਮ.ਸਾਇੰਸ ਮੋਗਾ ਸ.ਪਲਵਿੰਦਰ ਸਿੰਘ ਸਰਾਂ ਦੀ  ਯੋਗ ਅਗਵਾਈ ਹੇਠ  ਧਰਮਕੋਟ-1ਅਤੇ 2 ਦੇ ਅਧਿਆਪਕਾਂ ਦੀ ਆਯੂਸ਼ਮਾਨ ਪ੍ਰੋਗਰਾਮ ਅਧੀਨ ਹੈਲਥ ਐਂਡ ਵੈਲਨੇਸ ਐਂਬੈਸਡਰ ਸਬੰਧੀ ਟ੍ਰੇਨਿੰਗ ਦੀ ਸ਼ੁਰੂਆਤ ਮਿਤੀ 6 ਫਰਵਰੀ 2023 ਨੂੰ ਕੀਤੀ ਗਈ।ਇਹ ਟ੍ਰੇਨਿੰਗ ਮਾਸਟਰ ਟ੍ਰੇਨਰਜ਼ ਡਾ. ਨਵਦੀਪ ਕੌਰ,ਬੀ.ਐਮ. ਸਾਇੰਸ ਵਿਸ਼ਾਲ ਚੌਹਾਨ ਅਤੇ ਦੇਸ਼ਵੀਰ ਸਿੰਘ ਵੱਲੋਂ ਦਿੱਤੀ ਜਾ ਰਹੀ ਹੈ।ਇਸ ਮੌਕੇ ਤੇ ਸਕੂਲ ਮੁਖੀ ਸ.ਰੇਸ਼ਮ ਸਿੰਘ ਜੀ ਅਤੇ ਹਰਪ੍ਰੀਤ ਕੌਰ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਇਸ ਟ੍ਰੇਨਿੰਗ ਦੀ ਮਹੱਤਤਾ ਬਾਰੇ ਦੱਸਿਆ।ਬਲਾਕ ਮੀਡੀਆ ਕੋਆਰਡੀਨੇਟਰ ਮਿਸ ਸਿਲਵੀ  ਨੇ ਦੱਸਿਆ ਕਿ ਵੱਖ- ਵੱਖ ਸਕੂਲਾਂ ਤੋਂ ਆਏ ਅਧਿਆਪਕ ਸਾਹਿਬਾਨਾਂ ਨੂੰ ਜੋ ਕਿ ਸਬੰਧਤ ਪ੍ਰੋਗਰਾਮ ਲਈ ਐਂਬੈਸਡਰ ਨਿਯੁਕਤ ਹੋਏ ਹਨ,ਨੂੰ ਸਬੰਧਤ ਟ੍ਰੇਨਰਜ ਵੱਲੋਂ ਬਹੁਤ ਵਧੀਆ ਢੰਗ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਹ ਟ੍ਰੇਨਿੰਗ ਕਿਸ਼ੋਰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।ਇਸ ਟ੍ਰੇਨਿੰਗ ਵਿੱਚ ਅਧਿਆਪਕਾਂ ਵੱਲੋਂ ਵੀ ਕਿਸ਼ੋਰਾਂ ਨਾਲ ਸਬੰਧਤ ਸਮੱਸਿਆਵਾਂ ਤੇ ਵੱਧ ਚੜਕੇ ਵਿਚਾਰ- ਵਟਾਂਦਰਾ ਕੀਤਾ ਗਿਆ।ਟ੍ਰਨੇਰਜ਼ ਵੱਲੋਂ ਟ੍ਰੇਨਿੰਗ ਦੇ ਪਹਿਲੇ ਦਿਨ ਨਿਜੀ ਸਵੱਛਤਾ,ਪੋਸ਼ਣ ਦੀ ਮਹੱਤਤਾ ਬਾਰੇ ਮੁੱਖ ਤੌਰ ਤੇ ਜਾਣਕਾਰੀ ਦਿੱਤੀ ਗਈ ਅਤੇ ਕਿਸ਼ੋਰਾਂ ਦੀ ਸਿਹਤ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।