ਡਿਪਟੀ ਕਮਿਸ਼ਨਰ/ ਐਸ.ਡੀ.ਐਮਜ਼ ਦਫ਼ਤਰਾਂ ਦਾ ਘਿਰਾਓ ਕਰਨ ਸੰਬਧੀ ਬਲਾਕ ਰਾਏਕੋਟ ਦੀ ਮੀਟਿੰਗ

ਰਾਏਕੋਟ, 26 ਮਾਰਚ- (ਗੁਰਸੇਵਕ ਸੋਹੀ)-ਪਿਛਲੇ ਦਿਨਾਂ ਦੌਰਾਨ ਹੋਈ ਬੇਮੌਸਮੀ ਬਾਰਿਸ਼, ਗੜੇਮਾਰੀ ਤੇ ਤੇਜ਼ ਹਵਾਵਾਂ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿਹਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਤੋਂ ਮੁਆਵਜ਼ਾ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ 28 ਮਾਰਚ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਦਫ਼ਤਰਾਂ ਦਾ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਜਾਣੇ ਹਨ। ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ਤੇ ਸਫਲ ਕੀਤੇ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਰਾਏਕੋਟ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਰਣਧੀਰ ਸਿੰਘ ਧੀਰਾ ਬੱਸੀਆ ਤੇ ਪ੍ਰੈਸ ਸਕੱਤਰ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਤੇ ਜ਼ਿਲ੍ਹਾ ਖਜ਼ਾਨਚੀ ਸਤਿਬੀਰ ਸਿੰਘ ਬੋਪਾਰਾਏ ਖੁਰਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆ ਆਖਿਆ ਕਿ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ਦੀਆ ਮੰਗਾਂ ਪ੍ਰਵਾਨ ਨਾ ਕੀਤੀਆ ਤਾਂ ਆਉਣ ਵਾਲੇ ਸਮੇਂ ਵਿੱਚ ਸ਼ੰਘਰਸ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਪ੍ਰਧਾਨ ਜਸਭਿੰਦਰ ਸਿੰਘ ਕਿਸ਼ਨਗੜ੍ਹ ਛੰਨਾ,ਪ੍ਰਧਾਨ ਪ੍ਰਦੀਪ ਸਿੰਘ ਸੁਖਾਣਾ,ਮਨੀ ਬਾਸੀ ਕਮਾਲਪੁਰਾ,ਮਨਦੀਪ ਸਿੰਘ, ਹਰਮਨਦੀਪ ਸਿੰਘ, ਰਣਜੀਤ ਸਿੰਘ, ਜਗਜੀਵਨ ਸਿੰਘ, ਪ੍ਰਧਾਨ ਸੁਖਪਾਲ ਸਿੰਘ ਭੈਣੀ ਬੜਿੰਗ ,ਜਗਜੀਤ ਸਿੰਘ ਸਰਪੰਚ ਸੁਖਾਣਾ,ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।