2000 ਬੋਤਲਾਂ ਰੂੜੀ ਮਾਰਕਾ ਸ਼ਰਾਬ ਸਮੇਤ ਇੱਕ ਕਾਬੂ,ਦੂਜਾ ਫਰਾਰ

ਸਿੱਧਵਾਂ ਬੇਟ(ਜਸਮੇਲ ਗਾਲਿਬ,ਗੁਰਦੇਵ ਗਾਲਿਬ)ਪੁਲਸ ਚੌਂਕੀ ਭੰੂਦੜੀ ਨੇ ਅੱਜ ਇੱਕ ਵਿਅਕਤੀ ਨੂੰ ਰੂੜੀ ਮਾਰਕਾ ਸ਼ਰਾਬ ਦੀਆਂ 2000 ਬੋਤਲਾਂ ਅਤੇ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿੱਧਵਾਂ ਬੇਟ ਦੇ ਮੁਖੀ ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਲਈ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ।ਇਸੇ ਦੌਰਾਨ ਭੂੰਦੜੀ ਪੁਲਸ ਚੌਕੀ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਆਪਣੇ ਸੋਨਾਲੀਕਾ ਟਰੈਕਟਰ-ਟਰਾਲੀ ਉਪਰ ਨਾਜਾਇਜ਼ ਸ਼ਰਾਬ ਲੱਦ ਕੇ ਪਿੰਡ ਆਲੀਵਾਲ ਤੋਂ ਕੁਲਗਹਿਣਾ ਸਤਲੁਜ ਦਰਿਆ ਬੰਨ੍ਹਾਂ ਵੱਲ ਜਾ ਰਿਹਾ ਹੈ,ਜੇਕਰ ਟਰੈਕਟਰ ਰੋਕ ਕੇ ਉਸ ਦੀ ਤਲਾਸ਼ੀ ਲਈ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ ਪੁਲਸ ਨੇ ਮਿਲੀ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਟੀ-ਪੁਆਇੰਟ ਕੁਲਗਹਿਣਾ ਵਿਖੇ ਨਾਕਾਬੰਦੀ ਕਰ ਕੇ ਜਦ ਉਕਤ ਟਰੈਕਟਰ-ਟਰਾਲੀ ਨੂੰ ਰੋਕਿਆ ਤਾਂ ਇਕ ਵਿਅਕਤੀ ਭੱਜ ਨਿਕਲਿਆ ,ਜਦਕਿ ਦੂਜੇ ਨੂੰ ਕਾਬੂ ਰੋਕਿਆ ਤਾਂ ਇਕ ਵਿਅਕਤੀ ਭੱਜ ਨਿਕਲਿਆ ,ਜਦਕਿ ਦੂਜੇ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ 2000 ਨਾਜਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ।ਕਾਬੂ ਮੁਲਾਜ਼ਮ ਦੀ ਪਛਾਣ ਅਰਜਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੱਕ ਤਾਰੇ ਵਾਲਾ ਥਾਣਾ ਧਰਮਕੋਟ ਵਜੋਂ ਹੋਈ ਹੈ,ਜਦਕਿ ਫਰਾਰ ਦੋਸ਼ੀ ਉਸ ਦਾ ਭਤੀਜਾ ਸੁਖਜੀਤ ਸਿੰਘ ਉਰਫ ਸੁੱਖਾ ਦੱਸਿਆ ਜਾਂਦਾ ਹੈ।ਚੌਕੀ ਇੰਚਾਰਜ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਇਸ ਸਰਾਬ ਨੂੰ ਲਿਫਾਫਿਆਂ ਅਤੇ ਗੱਟੂਆਂ ਵਿਚ ਪਾ ਕੇ ਟਰਾਲੀ ਵਿਚ ਰੱਖਿਆ ਹੋਇਆ ਸੀ ਅਤੇ ਧਰਮਕੋਟ ਸਾਈਡ ਤੋਂ ਇੱਧਰ ਵੇਚਣ ਲਈ ਆਉਂਦੇ ਸਨ।ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਪਹਿਲਾਂ ਵੀ ਸ਼ਰਾਬ ਵੇਚਣ ਦੇ ਮੁਕੱਦਮੇ ਦਰਜ ਹਨ।ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।