ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਲੱਖਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ 27 ਜੁਲਾਈ ਤੱਕ ਰਹੇਗਾ ਜਾਰੀ

ਲੁਧਿਆਣਾ, 26 ਜੁਲਾਈ (ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਪਿੰਡ-ਲੱਖਾ, ਤਹਿਸੀਲ ਜਗਰਾਉ, ਲੁਧਿਆਣਾ ਵਿਖੇ 26 ਅਤੇ 27 ਜੁਲਾਈ ਦੋ ਦਿਨਾਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਦੋ ਦਿਨਾਂ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਗ੍ਰੈਜੂਏਸ਼ਨ (ਬੀ.ਐਡ, ਬੀ.ਕਾਮ., ਬੀ.ਐਸ.ਸੀ) ਪੋਸਟ ਗ੍ਰੈਜੂਏਸ਼ਨ (ਐਮ.ਕਾਮ, ਐਮ.ਐਸ.ਸੀ) ਪਾਸ ਪ੍ਰਾਰਥੀ ਕੈਂਪ ਵਿੱਚ ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜਿਲ੍ਹਾ ਰੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋਣੀ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਓ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਡੀ.ਬੀ.ਈ.ਈ. ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 77400-01682 'ਤੇ ਵੀ ਸੰਪਰਕ ਕਰ ਸਕਦੇ ਹਨ।