ਖੇਡਾਂ ਵਤਨ ਪੰਜਾਬ ਦੀਆਂ - 2023 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਖੇਡਾਂ ਦੇ ਪਹਿਲੇ ਪੜਾਅ ਦਾ ਸ਼ਾਨਦਾਰ ਆਗਾਜ਼
ਲੁਧਿਆਣਾ, 10 ਅਕਤੂਬਰ (ਟੀ. ਕੇ. ) -
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ - 2023 ਤਹਿਤ ਰਾਜ ਪੱਧਰੀ ਖੇਡਾਂ ਦੇ ਪਹਿਲੇ ਪੜਾਅ ਦਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸ਼ਾਨਦਾਰ ਅਗਾਜ ਹੋਇਆ। ਪੰਜਾਬ ਦੇ ਵੱਖ-ਵੱਖ 8 ਜਿਲ੍ਹਿਆਂ ਵਿੱਚ ਰਾਜ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ ਹੈ।  

ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਵਾਧੂ ਚਾਰਜ ਸਹਾਇਕ ਕਮਿਸਨਰ, ਜਰਨਲ ਉਪਿੰਦਰਜੀਤ ਕੌਰ ਬਰਾੜ ਵੱਲੋਂ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ ਗਈ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਖਿਡਾਰੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।  

ਜਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਲੜਕੇ/ਲੜਕੀਆਂ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਉਮਰ ਵਰਗ ਅੰ-14, ਅੰ-17, ਅੰ-21, 21-30 ਅਤੇ 31-40, ਚੈੱਸ ਅਤੇ ਲਾਅਨ ਟੈਨਿਸ ਖੇਡ ਅੰ-14, ਅੰ-17, ਅੰ-21, 21-30, 31-40, 41-55, 56-65 ਅਤੇ 65 ਸਾਲ ਤੋਂ ਉਪਰ ਦੀ ਕੈਟਾਗਰੀ ਦੇ ਮੁਕਾਬਲੇ ਕਰਵਾਏ ਜਾਣੇ ਹਨ।

ਉਨ੍ਹਾਂ ਦੱਸਿਆ ਕਿ ਉਪਰੋਕਤ ਤਿੰਨਾਂ ਖੇਡਾਂ ਵਿੱਚੋ ਖੇਡ ਲਾਅਨ ਟੈਨਿਸ ਦੇ ਮੁਕਾਬਲੇ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਕਰਵਾਏ ਜਾਣਗੇ।