ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦਾ ਇੰਗਲੈਂਡ ਵਿੱਚ ਸਨਮਾਨ

ਸਲੋਹ/ਲੰਡਨ,ਸਤੰਬਰ 2019 - (ਗਿਆਨੀ ਰਾਵਿਦਰਪਾਲ ਸਿੰਘ)-

ਬਰਤਾਨੀਆ ਦੇ ਦੌਰੇ ਦੌਰਾਨ ਹਲਕਾ ਆਦਮਪੁਰ (ਜਲੰਧਰ) ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦਾ ਸਲੋਹ ਦੇ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਸੀਤਲ ਸਿੰਘ ਲਾਲ ਅਤੇ ਸਾਬਕਾ ਕੌਂਸਲਰ ਹਰਜਿੰਦਰ ਸਿੰਘ ਗਹੀਰ ਵੱਲੋਂ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਰਹੇ ਜਥੇਦਾਰ ਰਾਏਪੁਰ ਵੱਲੋਂ ਸਿੱਖ ਸੰਗਤ ਅਤੇ ਲੋਕ ਭਲਾਈ ਦੇ ਕੀਤੇ ਕਾਰਜਾਂ ਦੀ ਪ੍ਰਸੰਸਾ ਕੀਤੀ। ਜਥੇਦਾਰ ਰਾਏਪੁਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਜਾਣੂ ਕਰਵਾਉਂਦਿਆਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਸੰਗਤ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਸਥਾਨ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਸਾਹਿਬ ਦੀ ਯਾਦ ਵਿੱਚ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ ਅਤੇ ਸੰਗਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਸ ਮੌਕੇ ਸਲੋਹ ਦੀ ਸੰਗਤ ਵੱਲੋਂ ਆਪਣੇ ਭਤੀਜੇ ਤਨਮਨਜੀਤ ਸਿੰਘ ਢੇਸੀ ਨੂੰ ਯੂ.ਕੇ ਦੀ ਸੰਸਦ ਲਈ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਚੌਣ ਜਿਤਾਉਣ ਲਈ ਪ੍ਰਸ਼ੰਸ਼ਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿਚ ਕਦੇ ਵੀ ਢਿੱਲ ਨਹੀ ਦਿਖਾਉਣਗੇ। ਇਸ ਮੌਕੇ ਹਰੋਨਾ ਤੋਂ ਇਲਾਵਾ ਗੁਰੂਦੁਆਰਾ ਕਮੇਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪਨੇਸਰ, ਬਾਬੀ ਜੁਟਲਾ, ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਵੀ ਹਾਜਰ ਸਨ।