ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ

ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਹਫਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਬੀਤੇ ਦਿਨੀਂ ਕਰਵਾਇਆ ਗਿਆ । ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ "ਵਾਹਿਗੁਰੂ ਗੁਰਮੰਤਰ ਹੈ ਜਪ ਹਉਮੈ ਖੋਈ" ਸੰਗਤਾਂ ਨੇ ਇਕਾਗਰ ਚਿੱਤ ਹੋ ਕੇ ਵਾਹਿਗੁਰੂ ਦਾ ਸਿਮਰਨ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਖ਼ਜਾਨਚੀ ਸੁਰਜੀਤ ਸਿੰਘ ਖਰਾਣਾ, ਪਲਵਿੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ ਤੇ ਸੰਗਤਾਂ ਹਾਜ਼ਰ ਸਨ । ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਤੇ ਖ਼ਜਾਨਚੀ ਸੁਰਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਅਗਲਾ ਹਫਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ 3 ਮਾਰਚ ਨੂੰ ਰਾਤ 7 ਵਜੇ ਤੋਂ 8 ਵਜੇ ਤੱਕ ਹੋਵੇਗਾ । ਉਹਨਾਂ ਸਰਬੱਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲ ਕਰਨ ਲਈ ਬੇਨਤੀ ਕੀਤੀ ।