ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਪਰਾਲੀ ਨਾ ਸਾੜੇ ਜਾਣ ਸੰਬੰਧੀ ਕੱਢੀ ਗਈ ਜਾਗਰੂਕਤਾ ਰੈਲੀ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਲੋਂ ਪਿੰਡ ਸਦਰਪੁਰਾ ਵਿਖੇ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਪ੍ਰਦੂਸ਼ਣ ਦਿਨੋ ਦਿਨ ਬਹੁਤ ਵਧ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਪਰਾਲੀ ਦੇ ਧੁੰਏ ਕਾਰਣ ਜਨ ਜੀਵਨ ਬਹੁਤ ਪ੍ਰਭਾਵਿਤ ਹੁੰਦਾ ਹੈ। ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਵਾਤਾਵਰਣ ਗੰਧਲਾ ਹੋ ਜਾਂਦਾ ਹੈ। ਧੂੰਏ ਨਾਲ ਬਹੁਤ ਬਿਮਾਰੀਆਂ ਫੈਲਦੀਆਂ ਹਨ। ਆਵਾਜਾਈ ਵਿੱਚ ਵੀ ਬਿਘਨ ਪੈਂਦਾ ਹੈ। ਆਏ ਦਿਨ ਧੂੰਏ ਕਾਰਨ ਦੁਰਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ। ਭਾਵੇਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਵੀ ਸਖਤ ਨਿਰਦੇਸ਼ ਦਿੱਤੇ ਜਾਂਦੇ ਹਨ ਪਰ ਫਿਰ ਵੀ ਇਸ ਸਮੱਸਿਆ ਦਾ ਕੋਈ ਢੁਕਵਾਂ ਬਦਲ ਨਾ ਹੋਣ ਕਾਰਨ ਇਹ ਸਮੱਸਿਆ ਦਿਨੋ ਦਿਨ ਵਧਦੀ ਜਾ ਰਹੀ ਹੈ। ਸੋ ਇਸੇ ਹੀ ਮੁਹਿੰਮ ਤਹਿਤ ਸਕੂਲ ਦੇ ਵਿਿਦਆਰਥੀਆਂ ਵੱਲੋਂ ਲੋਕਾਂ ਨੂੰ ਜਾਗ੍ਰਿਤ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਤੇ ਮਿੱਟੀ ਦੀ ਉਪਜਾਉ ਸ਼ਕਤੀ ਨੂੰ ਬਣਾਈ ਰੱਖਣ ਲਈ ਬੱਚਿਆਂ ਵੱਲੋਂ ਆਪਣਿਆਂ ਨਾਰਰਿਆਂ ਰਾਂਹੀ ਲੋਕਾਂ ਨੂੰ ਜਾਗ੍ਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕੁਮਾਰੀ ਜੀ ਅਤੇ ਸਮੂਹ ਮੈਨੇਜਮੈਂਟ ਮੈਬਰਾਂ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਬਾਨਾ ਕੀਤਾ ਗਿਆ ਇਸ ਮੌਕੇ ਪਿੰ੍ਰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕੁਮਾਰੀ ਜੀ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ਼ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਖਾਸ ਤੌਰ ਤੇ ਮੌਜੂਦ ਸਨ।