ਕੰਬਾਇਨਾਂ ਅਤੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਬੰਧੀ ਹੁਕਮ ਜਾਰੀ

ਕਪੂਰਥਲਾ, ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-

ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਕੰਬਾਇਨਾਂ ਕਟਾਈ ਦੇ ਸੀਜ਼ਨ ਦੌਰਾਨ ਪੂਰਾ ਦਿਨ ਖੇਤਾਂ ਵਿਚ ਚੱਲਣਗੀਆਂ ਅਤੇ ਮੂਵਮੈਂਟ ਪਾਸ ਆਨ ਲਾਈਨ ਲਿੰਕ https://epasscovid19.pais.net.in/ ਤੋਂ ਬਣਵਾਏ ਜਾ ਸਕਦੇ ਹਨ। ਇਸੇ ਤਰਾਂ ਕੰਬਾਇਨਾਂ ਦੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ 8 ਵਜੇ ਤੱਕ ਹੀ ਖੁੱਲਣਗੀਆਂ। ਸਪੇਅਰ ਪਾਰਟਸ ਦੀ ਸਪਲਾਈ ਲਈ ਮੂਵਮੈਂਟ ਪਾਸ ਵੀ ਉਪਰੋਕਤ ਆਨ ਲਾਈਨ ਲਿੰਕ ਤੋਂ ਬਣਵਾਏ ਜਾ ਸਕਦੇ ਹਨ। ਟਰੈਕਟਰਾਂ ਦੀਆਂ ਵਰਕਸ਼ਾਪਾਂ ਸਵੇਰੇ 5 ਵਜੇ ਤੋਂ 8 ਵਜੇ ਤੱਕ ਹੀ ਖੁੱਲਣਗੀਆਂ। ਟਰੈਕਟਰ ਦੀ ਮੂਰੰਮਤ ਵਰਕਸ਼ਾਪ ਦੇ ਅੰਦਰ ਹੀ ਕੀਤੀ ਜਾਵੇਗੀ ਅਤੇ ਇਸ ਦੀ ਡਿਲੀਵਰੀ ਸ਼ਾਮ 4 ਵਜੇ ਤੋਂ 6 ਵਜੇ ਦੌਰਾਨ ਹੀ ਕੀਤੀ ਜਾਵੇਗੀ।