ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਦੀਵਾਨਾ ਵਿਖੇ ਮੰਡੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। 

ਮਹਿਲ ਕਲਾਂ/ਬਰਨਾਲਾ, ਅਪ੍ਰੈਲ 2020 -(ਗੁਰਸੇਵਕ ਸਿੰਘ ਸੋਹੀ)-ਅੱਜ ਦੀਵਾਨੇ ਮੰਡੀ ਦੇ ਵਿੱਚ ਬਾਰਦਾਨੇ ਦੀ ਸਮੱਸਿਆ ਕਰਕੇ ਬੀ ਕੇ ਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ (ਮਹਿਲ ਕਲਾਂ) ਹਰਜੀਤ ਸਿੰਘ ਦੀਵਾਨਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਮੰਡੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਦੇ ਵਿੱਚ ਬਾਰਦਾਨੇ ਦੀ ਕਮੀ ਕਰਕੇ ਕਣਕ ਦੀਆਂ ਢੇਰੀਆਂ ਤਰਪਾਲਾਂ ਪਾ ਕੇ ਢੱਕ ਕੇ ਰੱਖੀਆਂ ਹੋਈਆ ਹਨ ਅਤੇ ਘਰਾਂ ਵਿੱਚ ਵੀ ਕਣਕ ਪਈ ਹੈ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਰਦਾਨੇ ਦਾ ਜਲਦੀ ਤੋਂ ਜਲਦੀ ਪ੍ਰਬੰਧ ਕਰੇ ਨਹੀਂ ਤਾਂ ਮਜਬੂਰਨ ਕਿਸਾਨ ਅਤੇ ਮਜ਼ਦੂਰਾਂ ਨੂੰ ਸੜਕਾਂ ਤੇ ਉਤਰਨਾ ਪਵੇਗਾ। ਦੇਖਣ ਵਿੱਚ ਸ਼ੈਲਰਾਂ ਦਾ ਪੁਰਾਣਾ ਬਾਰਦਾਨਾ ਨਵੇਂ ਬਾਰਦਾਨੇ ਵਰਗਾ ਲੱਗਦਾ ਹੈ ਜੇਕਰ ਏਜੰਸੀਆਂ ਨਵਾਂ ਜਾਂ ਪੁਰਾਣਾ ਬਾਰਦਾਨਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਜਾਵੇ ਤਾਂ ਭੜਕਾਵਾ ਅਸੰਭਵ ਹੋ ਜਾਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਮਾਰੀ ਕਰਕੇ ਕਿਸਾਨਾਂ ਨੂੰ ਬੇਹੱਦ ਅਫਸੋਸ ਹੈ। ਇਸ ਚੰਦਰੀ ਬਿਮਾਰੀ ਤੋਂ ਛੁਟਕਾਰਾ ਪੈ ਜਾਵੇ। ਇਸ ਸਮੇਂ ਉਨ੍ਹਾਂ ਨਾਲ ਪ੍ਰਧਾਨ ਹਰਜੀਤ ਸਿੰਘ, ਅਜਮੇਰ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਅਤੇ ਕਿਸਾਨ ਮਜ਼ਦੂਰ ਹਾਜ਼ਰ ਸਨ।