ਆਪਣੇ ਸੂਬਿਆਂ ਨੂੰ ਵਾਪਸ ਜਾਣ ਦੇ ਚਾਹਵਾਨ 3 ਤੱਕ ਕਰਨ ਅਪਲਾਈ-ਡੀ. ਸੀ 

(ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ)

ਕਪੂਰਥਲਾ , ਮਈ 2020 -(ਹਰਜੀਤ ਸਿੰਘ ਵਿਰਕ)-

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਦੂਸਰੇ ਸੂਬਿਆਂ ਦੇ ਵਿਅਕਤੀ ਜੋ ਪੰਜਾਬ ਵਿਚ ਫਸੇ ਹੋਏ ਹਨ ਅਤੇ ਆਪਣੇ ਗ੍ਰਹਿ ਸੂਬਿਆਂ ਵਿਚ ਵਾਪਸ ਜਾਣ ਦੀ ਇੱਛਾ ਰੱਖਦੇ ਹਨ, ਉਹ 3 ਮਈ ਤੱਕ www.covidhelp.punjab.gov.in

Government of Punjab, India

Registration of People who want to come back to Punjab. Anyone who wants to return to Punjab after lock down is over via any means(air/train/road) is required to register by filling up the form.

www.covidhelp.punjab.gov.in

ਉੱਤੇ ਆਨਲਾਈਨ ਬਿਨੈ ਕਰ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਨਾਲ ਸਬੰਧਤ ਉਹ ਵਿਅਕਤੀ ਜੋ ਇਸ ਸਮੇਂ ਭਾਰਤ ਦੇ ਹੋਰ ਰਾਜਾਂ ਵਿਚ ਹਨ ਅਤੇ ਪੰਜਾਬ ਆਉਣਾ ਚਾਹੁੰਦੇ ਹਨ, ਉਹ ਵੀ ਉਪਰੋਕਤ ਲਿੰਕ ’ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਉਨਾਂ ਦੱਸਿਆ ਕਿ ਫਸੇ ਹੋਏ ਲੋਕਾਂ ਦੀ ਜਾਂਚ ਲਈ ਸਿਹਤ ਜਾਚ ਕੈਂਪ ਲਗਾਏ ਜਾਣਗੇ ਅਤੇ ਸਮੁੱਚੀ ਸਕਰੀਨਿੰਗ ਕੀਤੀ ਜਾਵੇਗੀ। ਇਸ ਦੌਰਾਨ ਜਿਨਾਂ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਜਾਣਗੇ, ਉਨਾਂ ਨੂੰ ਸਿਹਤ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।