ਮਹਿਲ ਕਲਾਂ/ ਬਰਨਾਲਾ- ਮਈ 2020 -(ਗੁਰਸੇਵਕ ਸਿੰਘ ਸੋਹੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਅਤੇ ਜ਼ਿਲ੍ਹਾ ਜਰਨਲ ਸਕੱਤਰ ਅਜਮੇਰ ਸਿੰਘ ਹੁੰਦਲ ਦੀ ਅਗਵਾਈ ਹੇਠ ਪਿੰਡ ਛੀਨੀਵਾਲ ਕਲਾਂ ਵਿਖੇ ਮੁਸ਼ਤਰਕਾ ਮਾਲਕਾਂ ਦੀ ਜ਼ਮੀਨ ਦੀ 28 ਮਈ ਨੂੰ ਗ੍ਰਾਮ ਪੰਚਾਇਤ ਤੇ ਪ੍ਰਸ਼ਾਸਨ ਵੱਲੋਂ ਰੱਖੀ ਬੋਲੀ ਦੇ ਵਿਰੋਧ ਵਿੱਚ ਜਥੇਬੰਦੀ ਦੇ ਆਗੂਆਂ ਵਰਕਰਾਂ ਤੇ ਮੁਸਤਰਕਾ ਮਾਲਕਾਂ ਵੱਲੋਂ ਮੀਟਿੰਗ ਕਰਨ ਉਪਰੰਤ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਸ ਜ਼ਮੀਨ ਦੀ ਕਿਸੇ ਵੀ ਕੀਮਤ ਤੇ ਬੋਲੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਜ਼ਿਲ੍ਹਾ ਜਰਨਲ ਸਕੱਤਰ ਅਜਮੇਰ ਸਿੰਘ ਹੁੰਦਲ ,ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਪੰਚ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਜ਼ਮੀਨ ਦਾ ਕੇਸ ਚੱਲ ਰਿਹਾ ਹੈ ਜੋ ਕਿ ਸਰਕਾਰ ਧੱਕੇ ਨਾਲ ਜ਼ਮੀਨ ਤੇ ਕਬਜ਼ਾ ਕਰਨਾ ਚਾਹੁੰਦੀ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਿਸੇ ਵੀ ਕੀਮਤ ਤੇ ਬੋਲੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕੋੋੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਸਿੱਧੇ ਤੌਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਨੰਬਰਦਾਰ ਗੁਰਪ੍ਰੀਤ ਸਿੰਘ ਛੀਨੀਵਾਲ, ਹਰਦੇਵ ਸਿੰਘ ਕਾਕਾ ,ਸਾਧੂ ਸਿੰਘ ਛੀਨੀਵਾਲ ,ਕੌਰ ਸਿੰਘ ,ਜਸਮੇਲ ਸਿੰਘ ਚੰਨਣਵਾਲ ,ਹਰਮੇਲ ਸਿੰਘ ,ਗੁਰਨਾਮ ਸਿੰਘ, ਅਜਾਇਬ ਸਿੰਘ, ਹਰਬੰਸ ਸਿੰਘ ,ਗੁਰਸੇਵਕ ਸਿੰਘ ,ਸਾਧੂ ਸਿੰਘ ,ਲਾਲ ਸਿੰਘ ,ਰਮਨਦੀਪ ਸਿੰਘ ,ਗੁਰਮੇਲ ਸਿੰਘ, ਸੁਖਚੈਨ ਸਿੰਘ, ਕਰਤਾਰ ਸਿੰਘ ,ਸੁਖਮਿੰਦਰ ਸਿੰਘ, ਗੁਰਪ੍ਰੀਤ ਸਿੰਘ ,ਜਰਨੈਲ ਸਿੰਘ ਤੋਂ ਇਲਾਵਾ ਹੋਰ ਜਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ l ਉਧਰ ਦੂਜੇ ਪਾਸੇ ਬੀਡੀਪੀਓ ਮਹਿਲ ਕਲਾਂ ਭੂਸ਼ਨ ਕੁਮਾਰ ਨੇ ਸੰਪਰਕ ਕਰਨ ਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੈਜਿਸਟਰੇਟ ਵਜੋਂ ਤਹਿਸੀਲਦਾਰ ਬਰਨਾਲਾ ਹਰਬੰਸ ਸਿੰਘ ਦੀ ਡਿਊਟੀ ਬੋਲੀ ਕਰਵਾਉਣ ਲਈ ਲਗਾਈ ਗਈ ਹੈ ,l ਉਨ੍ਹਾਂ ਕਿਹਾ ਕਿ ਪੰਚਾਇਤ ਤੇ ਪ੍ਰਸ਼ਾਸਨ ਵੱਲੋਂ 49.8 ਏਕੜ ਜ਼ਮੀਨ ਦੀ ਬੋਲੀ ਪੁਲਿਸ ਪ੍ਰਸ਼ਾਸਨ ਦੀ ਦੇਖ ਰੇਖ ਹੇਠ 28 ਮਈ ਨੂੰ ਸਵੇਰੇ 9 ਵਜੇ ਐਸ ਸੀ ਧਰਮਸਾਲਾ ਪਿੰਡ ਛੀਨੀਵਾਲ ਕਲਾਂ ਵਿਖੇ ਕਰਵਾਈ ਜਾਵੇਗੀ l