ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ ਉੱਪਰ ਪਿੰਡ ਠੀਕਰੀਵਾਲਾ ਵਿਖੇ ਪ੍ਰਧਾਨ ਤੇਜਪਾਲ ਸੱਦੋਵਾਲ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਮਜ਼ਦੂਰਾਂ ਦੇ ਖਾਤਿਆਂ ਵਿੱਚ ਦਸ.ਦਸ ਹਜ਼ਾਰ ਰੁਪਏ ਦੀ ਰਾਸ਼ੀ ਭੇਜਣ ਦੀ ਮੰਗ ਕੀਤੀ 

ਮਹਿਲ ਕਲਾਂ 28ਮਈ (ਗੁਰਸੇਵਕ ਸਿੰਘ ਸੋਹੀ)- 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬਲਾਕ ਮਹਿਲ ਇਕਾਈ ਵੱਲੋਂ ਪਾਰਟੀ ਦੇ ਬਲਾਕ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਨ ਦੇ ਹੁਕਮਾਂ ਅਤੇ ਸੂਬਾ ਕਮੇਟੀ ਦੇ ਸੱਦੇ ਉਪਰ ਪਿੰਡ ਠੀਕਰੀਵਾਲਾ ਵਿਖੇ ਵਰਕਰਾਂ ਆਗੂਆਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਜ਼ਦੂਰਾਂ ਦੇ ਖਾਤਿਆਂ ਵਿੱਚ 10-10 ਹਜ਼ਾਰ ਰੁਪਏ ਦੀ ਰਾਸ਼ੀ ਭੇਜਣ ਦੀ ਮੰਗ ਕੀਤੀ।  ਇਸ ਮੌਕੇ ਬਲਾਕ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ ਅਮਰਜੀਤ ਮਹਿਲ ਕਲਾਂ, ਸੀਨੀਅਰ ਆਗੂ ਸਾਬਕਾ ਸਰਪੰਚ ਪ੍ਰਗਟ ਸਿੰਘ ਠੀਕਰੀਵਾਲ, ਬਲਾਕ ਸੰਮਤੀ ਮਹਿਲ ਕਲਾਂ ਦੇ ਵਾਇਸ  ਚੇਅਰਮੈਨ ਬੱਗਾ ਸਿੰਘ ਮਹਿਲ ਕਲਾਂ,  ਰਜਿੰਦਰ ਸਿੰਘ ਰਾਜੂ ਠੀਕਰੀਵਾਲ ਨੇ ਕਿਹਾ ਕਿ ਸੰਸਾਰ ਭਰ ਵਿੱਚ ਕਰੋਨਾ ਵਾਇਰਸ ਮਹਾਂਮਾਰੀ ਬਿਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਲਾਕਡਾਓੁਨ ਦੇ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਪਏ ਹੋਣ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦੇ ਗੁਜ਼ਾਰੇ ਚਲਾਉਣੇ ਮੁਸ਼ਕਲ ਹੋਏ ਪਏ ਹਨ।  ਕਿਉਂਕਿ ਮਜ਼ਦੂਰਾਂ ਕੋਲ ਕੁੱਲ ਪੈਸਾ ਵਗੈਰਾ ਨਾ ਹੋਣ ਕਰਕੇ ਉਨ੍ਹਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਢੇ ਹੋ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਦੇ ਹੁਕਮਾਂ ਅਤੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸੂਬੇ ਭਰ ਵਿੱਚ ਮਜ਼ਦੂਰਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਕੇ ਮਜ਼ਦੂਰਾਂ ਦੇ ਖਾਤਿਆਂ ਵਿੱਚ 10-10 ਹਜ਼ਾਰ ਰੁਪਏ ਦੀ ਰਾਸ਼ੀ ਭੇਜਣ ਦੀ ਮੰਗ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪੂਰਾ ਕੰਮ ਨਾ ਮਿਲਣ ਕਰਨ ਮਜ਼ਦੂਰਾਂ ਦੀ ਆਰਥਿਕ ਹਾਲਤ ਲਗਾਤਾਰ ਪਤਲੀ ਹੁੰਦੀ ਜਾ ਰਹੀ ਹੈ ਅਤੇ ਭੁੱਖਮਰੀ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੋਰਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਵੱਲੋਂ ਪਹਿਲਾਂ ਹੀ ਜਿੱਥੇ ਲੋਕਾਂ ਨੂੰ ਪਿੰਡ ਪਿੰਡ ਰਾਸ਼ਨ ਸਮੱਗਰੀ ਵੰਡੀ ਗਈ ਹੈ । ਉੱਥੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਸੀ।  ਕਿ ਆਰਥਿਕ ਮੰਦਹਾਲੀ ਵਿੱਚੋਂ ਲੱਗ ਲੰਘ ਰਹੇ ਮਜ਼ਦੂਰਾਂ ਦੀ ਭਲਾਈ ਲਈ ਇੱਕ ਵੱਖਰੇ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਸੀ।  ਕਾਂਗਰਸੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਪਾਸੋਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਖਾਤਿਆਂ ਵਿੱਚ ਦਸ ਦਸ  ਹਜਾਰ ਰੁਪਏ ਦੀ ਰਾਸ਼ੀ ਤੁਰੰਤ ਭੇਜੀ ਜਾਵੇ । ਇਸ ਮੌਕੇ ਪਰਮਜੀਤ ਕੌਰ ਠੀਕਰੀਵਾਲ ,ਸਾਬਕਾ ਪੰਚ ਬੰਤ ਸਿੰਘ ਸੱਦੋਵਾਲ ,ਗੁਰਮੀਤ ਸਿੰਘ ,ਸੁਰਜੀਤ ਕੌਰ ,ਲਖਵਿੰਦਰ ਕੌਰ, ਚਰਨਜੀਤ ਕੌਰ ,ਮਨਜੀਤ ਕੌਰ ,ਗੁਰਪ੍ਰੀਤ ਸਿੰਘ ਸੱਦੋਵਾਲ, ਹੈਪੀ ਸੱਦੋਵਾਲ,  ਮੌਜੀ ਸਰਮਾ,ਬੰਤ  ਸਿੰਘ ਸੱਦੋਵਾਲ, ਕੁਲਦੀਪ ਸਿੰਘ ਗਿੱਲ, ਮਲਕੀਤ ਸਿੰਘ ਮਾਨ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।