ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ

ਮਹਿਲ ਕਲਾਂ/ਬਰਨਾਲਾ, ਜੁਲਾਈ 2020 (ਗੁਰਸੇਵਕ  ਸੋਹੀ) ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ ਰਿਸਪਾਂਸ ਟੀਮ ਮਹਿਲ ਕਲਾਂ ਦੇ ਨੋਡਲ ਅਫ਼ਸਰ ਡਾ: ਸਿਮਰਨਜੀਤ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ. ਬਾਘਾਪੁਰਾਣਾ (ਮੋਗਾ) ਦਾ ਪਰਿਵਾਰ ਪਿੰਡ ਮੂੰਮ ਦੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ 'ਚ ਆਇਆ ਸੀ, ਜਿਨ੍ਹਾਂ ਤੋਂ ਬਾਅਦ ਸੀ.ਐਚ.ਸੀ. ਮਹਿਲ ਕਲਾਂ ਵਿਖੇ ਡੀ.ਐੱਸ.ਪੀ. ਦੀ ਪਤਨੀ ਅਤੇ ਪੁੱਤਰ ਦੇ ਸੈਂਪਲ ਲੈ ਕੇ ਕੋਵਿਡ-19 ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਡੀ.ਐਸ.ਪੀ. ਬਾਘਾਪੁਰਾਣਾ ਨੇ ਵੀ ਆਪਣੀ ਪਤਨੀ ਅਤੇ ਪੁੱਤਰ ਦੀਆਂ ਕੋਰੋਨਾਂ ਰਿਪੋਰਟਾਂ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਡੀ.ਐਸ.ਪੀ. ਵਲੋਂ ਆਪਣੀ ਕੋਵਿਡ-19 ਜਾਂਚ ਬਾਘਾਪੁਰਾਣਾ ਵਿਖੇ ਹੀ ਕਰਵਾਈ ਗਈ ਹੈ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।