ਜਥੇਬੰਦੀ ਵੱਲੋਂ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ 26 ਜੁਲਾਈ ਨੂੰ ਝੰਡਾ ਮਾਰਚ ਕਰਕੇ ਔਰਤਾਂ ਨੂੰ ਰੋਸ ਮੁਜ਼ਾਹਰੇ ਸਬੰਧੀ ਲਾਮਬੰਦ ਕੀਤਾ ਜਾਵੇਗਾ.ਕਲਾਲਮਾਜਰਾ.ਸੰਘੇੜਾ ਬੀਹਲਾ.ਸੱਦੋਵਾਲ

ਮਹਿਲ ਕਲਾਂ /ਬਰਨਾਲਾ -ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- 31 ਜੁਲਾਈ ਨੂੰ ਕਸਬਾ ਮਹਿਲ ਕਲਾਂ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਮਜ਼ਦੂਰ ਤੇ ਔਰਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ  ਮਹਿਲ ਕਲਾਂ ਕਰਜ਼ਾ ਮੁਕਤ ਤੋਂ ਔਰਤ ਸੰਘਰਸ਼ ਕਮੇਟੀ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਜ਼ਾ ਮੁਕਤ ਸੰਘਰਸ਼ ਕਮੇਟੀ ਦੀ ਆਗੂ ਕੁਲਵੰਤ ਕੌਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਮੁੱਖ ਸਲਾਹਕਾਰ ਭਾਨ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਕਸਬਾ ਮਹਿਲ ਕਲਾਂ ਵਿਖੇ ਹੋਈ ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਦਿਹਾਤੀ ਮਜ਼ਦੂਰ ਸਭਾ ਦੇ ਮੁੱਖ ਸਲਾਹਕਾਰ ਭਾਨ ਸਿੰਘ ਸੰਘੇੜਾ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਮਨਵੀਰ ਸਿੰਘ ਬੀਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਲੋਕਾਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਕਿਉਂਕਿ 2019 ਤੋ ਬਹੁਤ ਲਾਕਡਾਊਨ ਦੌਰਾਨ 68000 ਹਜ਼ਾਰ ਕਰੋੜ ਦਾ ਕਰਜ਼ਾ ਸਰਮਾਏਦਾਰ ਤੇ ਧਨਾਡ ਲੋਕਾਂ ਦਾ ਮਾਫ਼ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 73 ਸਾਲ ਬੀਤ ਜਾਣ ਤੇ ਵੀ ਕੇਂਦਰ ਤੇ ਰਾਜ ਵਿੱਚੋਂ ਹੁਣ ਤੱਕ ਬਣੀਆਂ ਕਾਂਗਰਸ ਤੇ ਬੀਜੇਪੀ ਅਤੇ ਅਕਾਲੀ ਭਾਜਪਾ ਸਰਕਾਰਾਂ ਨੇ ਮਜ਼ਦੂਰਾਂ ਅਤੇ ਔਰਤਾਂ ਦੇ ਕਰਜ਼ੇ ਮੁਆਫ਼ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਲੋਕਾਂ ਤੇ ਕਰਜ਼ੇ ਮੁਆਫ਼ ਕਰਦੀਆਂ ਆ ਰਹੀਆਂ ਹਨ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਮੌਕੇ ਮਜ਼ਦੂਰਾਂ ਨੂੰ ਵੱਡੇ ਵੱਡੇ ਲਾਲਚ ਦੇ ਕੇ ਉਨ੍ਹਾਂ ਨੂੰ ਵੋਟ ਬੈਂਕ ਵਜੋਂ ਵਰਤ ਕੇ ਵੋਟਾਂ ਲਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਕੋਈ ਸਾਰ ਨਹੀਂ ਲੈਂਦਾ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਮਹਾਂਮਾਰੀ ਬਿਮਾਰੀ ਦੇ ਮੱਦੇਨਜ਼ਰ ਸਾਰੇ ਲੋਕਾਂ ਦੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਅੱਜ ਮਜ਼ਦੂਰ ਵਰਗ ਦੀ ਆਰਥਿਕ ਹਾਲਤ ਬੇਹੱਦ ਮਾੜੀ ਹੋ ਚੁੱਕੀ ਹੈ ਕਿਉਂਕਿ ਉਨ੍ਹਾਂ ਕੋਲ ਆਪਣੇ ਘਰਾਂ ਨੂੰ ਚਲਾਉਣ ਲਈ ਕੋਈ ਪੈਸਾ ਵਗੈਰਾ ਨਾ ਹੋਣ ਕਰਕੇ ਉਨ੍ਹਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਢੇ ਹੋ ਚੁੱਕੇ ਹਨ ਉਨ੍ਹਾਂ ਕਿਹਾ ਕਿ ਆਰਬੀਆਈ ਵੱਲੋਂ ਲਾਕ ਉਡਾਉਣ ਦੌਰਾਨ 31 ਅਗਸਤ 2020 ਤੱਕ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਤੇ ਵਿਆਜ ਵਸੂਲਣ ਤੇ ਰੋਕ ਲਗਾਈ ਹੋਣ ਦੇ ਬਾਵਜੂਦ ਪਿੰਡਾਂ ਅੰਦਰ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਨੇ ਔਰਤਾਂ ਤੋਂ ਕਿਸ਼ਤਾਂ ਵਸੂਲਣ ਤੇ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਜਥੇਬੰਦੀਆ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ 26 ਜੁਲਾਈ ਤੋਂ ਪਿੰਡਾਂ ਅੰਦਰ ਝੰਡਾ ਮਾਰਚ ਕਰਕੇ ਔਰਤਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਉਪਰੰਤ 31 ਜੁਲਾਈ ਨੂੰ ਕਸਬਾ ਮਹਿਲ ਕਲਾਂ ਵਿਖੇ ਇੱਕ ਰੋਸ ਮਾਰਚ ਕੱਢ ਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਉਨ੍ਹਾਂ ਸਮੂਹ ਮਜ਼ਦੂਰਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਸ ਰੋਸ ਮੁਜ਼ਾਹਰੇ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਇਸ ਮੌਕੇ ਕਰਜ਼ਾ ਮੁਕਤ ਸੰਘਰਸ਼ ਕਮੇਟੀ ਦੀ ਆਗੂ ਕੁਲਵੰਤ ਕੌਰ ਸੱਦੋਵਾਲ, ਚਰਨਜੀਤ ਕੌਰ ਛੀਨੀਵਾਲ, ਪ੍ਰਮੋਦ ਕੌਰ ਸੱਦੋਵਾਲ ਨੇ ਕਿਹਾ ਕਿ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਅੰਦਰ ਲਗਾਤਾਰ ਔਰਤਾਂ ਨੂੰ ਲਾਭਵੰਦ ਕਰਕੇ ਤਿਆਰੀਆਂ ਜ਼ੋਰ ਸ਼ੋਰ ਨਾਲ ਆਰੰਭ ਕੀਤੀਆਂ ਜਾ ਚੁੱਕੀਆਂ ਹਨ ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਪਿੰਡਾਂ ਵਿੱਚੋਂ ਔਰਤਾਂ ਵੱਡੀ ਗਿਣਤੀ ਵਿੱਚ ਇਸ ਰੋਸ ਮੁਜਾਹਰੇ ਵਿੱਚ ਸ਼ਮੂਲੀਅਤ ਕਰਨਗੀਆਂ ਇਸ ਮੌਕੇ ਜਸਵਿੰਦਰ ਕੌਰ ਛੀਨੀਵਾਲ, ਵੀਰਪਾਲ ਕੌਰ ,ਪਰਮਜੀਤ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ, ਹਰਦਾਸਪੁਰਾ ,ਪਰਮਜੀਤ ਕੌਰ, ਮਹਿੰਦਰ ਕੌਰ ਤੋਂ ਇਲਾਵਾ ਹੋਰ ਮਜ਼ਦੂਰ ਔਰਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।