ਥਾਣਾ ਮਹਿਲ ਕਲਾਂ ਦੇ ਐਸਐਚਓ ਜਸਵਿੰਦਰ ਕੌਰ ਅਤੇ ਇੱਕ ਹੌਲਦਾਰ ਦੀ ਰਿਪੋਰਟ ਪਾਜ਼ੇਟਿਵ ਆਈ 

ਮਹਿਲ ਕਲਾਂ/ਬਰਨਾਲਾ-ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਝ ਵਿਅਕਤੀਆਂ ਦੇ ਜਾਂਚ ਲਈ ਸੈਂਪਲ ਭਰ ਕੇ ਭੇਜੇ ਜਾਣ ਤੋਂ ਬਾਅਦ ਥਾਣਾ ਮਹਿਲ ਕਲਾਂ ਦੇ ਮੁਖੀ ਸਮੇਤ ਇੱਕ ਹੌਲਦਾਰ ਦੀ ਰਿਪੋਰਟ ਪਾਜੇਟਿਵ ਆਈ ਹੈ । ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਹਰਜਿੰਦਰ ਸਿੰਘ ਆਂਡਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਮੁਖੀ ਸਮੇਤ ਇੱਕ ਹੌਲਦਾਰ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੁਲਿਸ ਮੁਖੀ ਅਤੇ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।