ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ 'ਚ ਹੋਈ ਚੋਣਾਂ ਸੰਬਧੀ ਚਰਚਾ

ਲੋਕ ਸਭਾ ਚੋਣਾਂ ਸੰਬਧੀ ਫੈਸਲਾ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਤੇ ਛੱਡਿਆ

ਮੋਦੀ ਦੀਆਂ ਕਿਸਾਨ ਪੰਜਾਬ ਮਾਰੂ ਨੀਤੀਆਂ ਦਾ ਬਰੋਦ

ਜਗਰਾਓਂ,ਅਪ੍ਰੈਲ (ਇਕਬਾਲ ਰਸੂਲਪੁਰ )—ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਸਾਰੀਆਂ ਰਾਜਸੀ ਪਾਰਟੀਆਂ ਵਿਚ ਹਲ ਚਲ ਸ਼ੁਰੂ ਹੋ ਗਈ ਹੈ। ਇਸ ਸੰਬਧ ਵਿਚ ਇੰਟਰਨੈਸ਼ਨਲ ਪੰਥਕ ਦਲ ਦੇ ਜਿਲਾ ਪ੍ਰਧਾਨ ਬੂਟਾ ਸਿੰਘ ਮਲਕ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਜਿਸ ਵਿਚ ਇੰਟਰਨੈਸ਼ਨਲ ਪੰਥਕ ਦਲ ਦੇ ਐਗਜੇਕਟਿਵ ਮੈਂਬਰ ਜਥੇਦਾਰ ਦਲੀਪ ਸਿੰਘ ਚਕਰ ਅਤੇ ਕਨਵੀਨਰ ਹਰਚੰਦ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਵਿਚ ਲੋਕ ਸਭਾ ਚਣਾਂ ਵਿਚ ਆਪਣਾ ਉਮੀਦਵਾਰ ਹਲਕਾ ਲੁਧਿਆਣਾ ਤੋਂ ਖੜ੍ਹਾ ਕਰਨ ਸੰਬਧੀ ਜਾਂ ਕਿਸੇ ਯੋਗ ਅਤੇ ਇਮਾਨਦਾਰ ਉਮੀਦਵਾਰ ਦੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਹਾਇਤਾ ਕਰਨ ਸੰਬਧੀ ਵਿਚਾਰ ਚਰਚਾ ਕੀਤੀ ਗਈਸ਼ ਇਸ ਮੌਕੇ ਸਰਬਸੰਮਤੀ ਨਾਲ ਇਸ ਸੰਬਧ ਵਿਚ ਫੈਸਲਾ ਇੰਟਰਨੈਸ਼ਨਲ ਪੰਥਕ ਦਲ ਦੇ ਕੌਮੀ ਪ੍ਰਧਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਤੇ ਛੱਡ ਦਿਤਾ ਗਿਆ। ਉਨ੍ਹਾਂ ਵਲੋਂ ਜੋ ਵੀ ਹੁਕਮ ਹੋਵੇਗਾ ਉਸਨੂੰ ਸਾਰੇ ਮੈਂਬਰ ਪ੍ਰਵਾਨ ਕਰਕੇ ਅੱਗੇ ਕੰਮ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਹਕ੍ਰਿਸ਼ਨ ਸਿੰਘ, ਜਰਨੈਲ ਸਿੰਘ ਰਾਏ, ਸ਼੍ਰੀ ਕੇਵਲ ਕ੍ਰਿਸ਼ਨ ਸਿੰਗਲਾ,ਪਰਮਜੀਤ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ, ਜਗਜੀਤ ਸਿੰਘ ਖਾਲਸਾ, ਹਰਭਜਨ ਸਿੰਘ, ਜੀਤ ਸਿੰਘ, ਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਬਲਦੇਵ ਸਿੰਘ, ਸੁਖਮੰਦਰ ਸਿੰਘ, ਗੁਰਜੰਟ ਸਿੰਘ, ਬਖਸੀਸ਼ ਸਿੰਘ, ਰਾਜਾ ਸਿੰਘ ਅਤੇ ਚਰਨ ਸਿੰਘ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ।