ਪਿੰਡ ਛੀਨੀਵਾਲ ਕਲਾਂ ਤੋਂ ਪਿੰਡ ਰਾੲੇਸਰ ਵਿਖੇ ਡਰੇਨ ਤੇ ਮਨਰੇਗਾ ਸਕੀਮ ਤਹਿਤ ਟਰੈਕਟਰ ਤੇ ਟਰਾਲੀ ਤੇ ਸਵਾਰ ਹੋ ਕੇ ਕੰਮ ਕਰਨ ਲਈ ਜਾ ਰਹੇ ਮਨਰੇਗਾ ਮਜ਼ਦੂਰਾਂ ਦੀ ਅਚਾਨਕ ਟਰੈਕਟਰ ਟਰਾਲੀ ਪਲਟਣ ਨਾਲ 15 ਮਜ਼ਦੂਰ ਜ਼ਖ਼ਮੀ ਹੋਏ ।   

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ  ਪੁੱਜ ਕੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਅਾ

ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਨੇੜਲੇ ਪਿੰਡ ਛੀਨੀਵਾਲ ਕਲਾਂ ਤੋਂ ਪਿੰਡ ਰਾਏਸਰ ਵਿਖੇ ਡਰੇਨ ਉੱਪਰ ਮਨਰੇਗਾ ਸਕੀਮ ਤਹਿਤ ਮਜ਼ਦੂਰ ਕੰਮ ਕਰਨ ਲਈ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਅਚਾਨਕ ਟਰੈਕਟਰ ਟਰਾਲੀ ਪਲਟਣ ਕਾਰਨ 15 ਮਜ਼ਦੂਰਾਂ ਦੇ ਸੱਟਾਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਪਿੰਡ ਛੀਨੀਵਾਲ ਕਲਾਂ ਵਿਖੇ ਸਰਪੰਚ ਸਿਮਰਜੀਤ ਕੌਰ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੇ ਬੁਲਾਏ ਇਕੱਠ ਸਮੇਂ ਜ਼ਖ਼ਮੀ ਹੋਏ ਮਜ਼ਦੂਰ ਹਰਜੀਤ ਕੌਰ ,ਸਰਬਜੀਤ ਕੌਰ ,ਚਰਨਜੀਤ ਕੌਰ ,ਸੰਦੀਪ ਕੌਰ, ਅਮਨਦੀਪ ਕੌਰ ',ਚਰਨਜੀਤ ਕੌਰ, ਗੁਰਮੇਲ ਕੌਰ ,ਸ਼ਿੰਦਰਪਾਲ ਕੌਰ, ਗੁਰਮੇਲ ਕੌਰ, ਸੁਖਪਾਲ ਕੌਰ, ਸ਼ਿੰਦਰ ਕੌਰ ,ਬਲਜੀਤ ਕੌਰ ,ਸੰਦੀਪ ਕੌਰ, ਪਰਮਜੀਤ ਕੌਰ ਸਮੇਤ ਹੋਰ ਮਜ਼ਦੂਰਾਂ ਦਾ ਵਿਸ਼ੇਸ਼ ਤੌਰ ਤੇ ਪੁੱਜ ਕੇ ਹਾਲ ਚਾਲ ਪੁੱਛਿਆ । ਇਸ ਮੌਕੇ ਸਰਪੰਚ ਸਿਮਰਜੀਤ ਕੌਰ ਛੀਨੀਵਾਲ, ਮਨਰੇਗਾ ਮਜ਼ਦੂਰ ਆਗੂ ਨਿਰਭੈ ਸਿੰਘ ਛੀਨੀਵਾਲ ਨੇ ਮਨਰੇਗਾ ਮਜ਼ਦੂਰਾਂ ਨਾਲ ਵਾਪਰੀ ਘਟਨਾ ਅਤੇ ਸਥਿਤੀ ਬਾਰੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਜ਼ਾਦੀ ਦੇ 73 ਸਾਲ ਬੀਤ ਜਾਣ ਤੇ ਵੀ ਕੇਂਦਰ ਤੇ ਰਾਜ ਵਿੱਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਮਜ਼ਦੂਰਾਂ ਦੀ ਆਰਥਕ ਹਾਲਤ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਕਾਰਨ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਤੋਂ ਬਾਅਦ ਮਜ਼ਦੂਰਾਂ ਨੂੰ ਆਪਣੇ ਘਰ ਚਲਾਉਣ ਲਈ ਮਨਰੇਗਾ ਸਕੀਮ ਤਹਿਤ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ।ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ਕਰਕੇ ਅੱਜ ਮਜ਼ਦੂਰਾਂ ਨੂੰ ਆਰਥਿਕ ਸੰਕਟ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਂਗ ਲੌਕ ਡਾਉੂਣ ਦੌਰਾਨ ਕੈਪਟਨ ਸਰਕਾਰ ਨੂੰ ਵੀ ਮਜ਼ਦੂਰਾਂ ਨੂੰ ਵਿਸ਼ੇਸ਼ ਸਹਾਇਤਾ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਸੌਂਪੀ ਗਈ ਜੁੰਮੇਵਾਰੀ ਸਦਕਾ ਅੱਜ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਸਰਕਾਰਾਂ ਤੋਂ ਹੱਲ ਕਰਵਾਇਆ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਮਸਲਿਆਂ ਨੂੰ ਲਗਾਤਾਰ ਵਿਧਾਨ ਸਭਾ ਵਿੱਚ ਉਠਾਇਆ ਗਿਆ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਨਰੇਗਾ ਮਜ਼ਦੂਰਾਂ ਨਾਲ ਪੂਰੀ ਤਰ੍ਹਾਂ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕੇ ਪਿੰਡ ਛੀਨੀਵਾਲ ਕਲਾਂ ਦੇ ਕੰਮ ਕਰਨ ਲਈ ਜਾ ਰਹੇ ਮਜ਼ਦੂਰਾਂ ਦੀ ਟਰੈਕਟਰ ਟਰਾਲੀ ਪਲਟਣ ਨਾਲ ਜ਼ਖਮੀ ਹੋਏ ਮਜ਼ਦੂਰਾਂ ਨੂੰ ਮਨਰੇਗਾ ਐਕਟ ਤਹਿਤ ਬਣਦੇ ਲਾਭ ਦਿੱਤੇ ਜਾਣ ਜ਼ਖ਼ਮੀ ਮਜ਼ਦੂਰਾਂ ਨੂੰ ਘਰ ਬੈਠਿਆਂ ਨੂੰ ਅੱਧੀ ਦਿਹਾੜੀ ਦਿੱਤੀ ਜਾਵੇ ਮਜ਼ਦੂਰਾਂ ਦਾ ਇਲਾਜ ਸਰਕਾਰੀ ਹਸਪਤਾਲ ਵਿਚ ਮੁਫ਼ਤ ਕਰਵਾਇਆ ਕੀਤਾ ਜਾਵੇ। ਇਸ ਮੌਕੇ ਸਰਪੰਚ ਸਿਮਰਜੀਤ ਕੌਰ ਛੀਨੀਵਾਲ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਬਣਦੇ ਲਾਭ ਦਿਵਾਉਣ ਲਈ ਆਪਣਾ ਇੱਕ ਮੰਗ ਪੱਤਰ ਦਿੱਤਾ ਅਤੇ ਵਿਧਾਇਕ ਪੰਡੋਰੀ ਦਾ ਸਨਮਾਨ ਕੀਤਾ ਇਸ ਮੌਕੇ ਪੰਚ ਬਲਵੰਤ ਸਿੰਘ ਢਿੱਲੋਂ, ਕੌਰ ਸਿੰਘ ਛੀਨੀਵਾਲ, ਵਿਧਾਇਕ ਦੇ ਪੀ ਏ ਬਿੰਦਰ ਸਿੰਘ ਖ਼ਾਲਸਾ, ਡਾਕਟਰ ਭੀਮ ਰਾਓ ਅੰਬੇਦਕਰ ਸਮਾਜ ਭਲਾਈ ਕਲੱਬ ਦੇ ਆਗੂ ਲਸ਼ਮਣ ਸਿੰਘ ਬਬਲਾ, ਜਗਤਾਰ ਸਿੰਘ, ਸੁਖਪ੍ਰੀਤ ਸਿੰਘ ਬਿੱਟੂ, ਸਿੰਘ ਤੋਂ ਇਲਾਵਾ ਹੋਰ ਸਮੁੱਚੀ ਗ੍ਰਾਮ ਪੰਚਾਇਤ ਸਮੇਤ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।