9 ਅਗਸਤ ਨੂੰ ਕਿਸਾਨ ਮਜ਼ਦੂਰ ਸ਼ਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ 

ਗ੍ਰਿਫ਼ਤਾਰੀਆਂ ਦੇਣ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ...ਕਾਮਰੇਡ ਲਾਲ ਸਿੰਘ ਧਨੋਲਾ  ...ਪਿੰਡ ਕਰਮਗੜ੍ਹ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ                                                                        

ਮਹਿਲ ਕਲਾਂ /ਬਰਨਾਲਾ -ਅਗਸਤ 2020 (ਗੁਰਸੇਵਕ ਸਿੰਘ ਸੋਹੀ ) -ਕੁੱਲ ਹਿੰਦ ਖੇਤ ਮਜ਼ਦੂਰ ਕੁੱਲ ਹਿੰਦ ਕਿਸਾਨ ਸਭਾ ਸੈਂਟਰ ਆਫ ਇੰਡੀਆ ਟਰੇਡ ਯੂਨੀਅਨ ਸੀਟੂ ਵੱਲੋਂ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫ਼ਤਾਰੀਆਂ ਦੇਣ ਦੇ ਓੁਲੀਕੇ ਗਏ ਪ੍ਰੋਗਰਾਮ ਤਹਿਤ ਤਿਆਰੀਆਂ ਮੁਕੰਮਲ ਕਰਨ ਸਬੰਧੀ ਪਿੰਡ ਕਰਮਗੜ੍ਹ ਵਿਖੇ ਸਾਥੀ ਬੁੱਧ ਸਿੰਘ ਕਰਮਗੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ।ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਲਾਲ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਕਿਸਾਨ ਅਤੇ ਸ਼ਾਂਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਲਈ ਪੇਸ਼ ਹੋਣਗੇ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅੰਦਰ ਕੁੱਲ ਹਿੰਦ ਖੇਤ ਮਜ਼ਦੂਰ ਅਤੇ ਭੱਠਾ ਮਜ਼ਦੂਰਾਂ ਕਿਸਾਨ ਸਭਾ ਅਤੇ ਟਰੇਡ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੋਵਿਡ 19 ਦੇ ਦੌਰਾਨ 15 ਕਰੋੜ ਲੋਕਾਂ ਦੀਆਂ ਨੌਕਰੀਆਂ ਨੂੰ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 6 ਸਾਲਾਂ ਦੇ ਸਮੇਂ ਤੋਂ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰੀ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਧੰਦੇ ਖ਼ਤਮ ਕਰਕੇ, ਉਨ੍ਹਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ ਜਾ ਰਿਹਾ ਹੈ। ਕਿਉਂਕਿ ਪਿਛਲੇ ਸਮੇਂ ਤੋਂ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸ਼ਿਕਾਰ ਹੋਣਾ ਪੈ ਰਿਹਾ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਸਹੂਲਤਾਂ ਨੂੰ ਬਚਾਉਣ ਲਈ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਵਿਅਕਤੀ ਵਿੱਚ ਕਿਸਾਨ ਮਜ਼ਦੂਰ ਅਤੇ ਸਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਲਈ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਓੁਲੀਕੇ ਗਏ ਸੰਘਰਸ਼ ਦੇ ਪ੍ਰੋਗਰਾਮ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਗੁਰਮ ਨੇ ਕਿਹਾ ਕਿ ਕੇਦਰੀ ਕਮੇਟੀ ਦੇ ਹੁਕਮਾਂ ਅਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਅਗਸਤ ਨੂੰ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਦੇ ਲਿਖੇ ਗਏ ਪ੍ਰੋਗਰਾਮ ਤਹਿਤ ਭੱਠਾ ਮਜ਼ਦੂਰ ਵੱਡੀ ਗਿਣਤੀ ਵਿੱਚ ਗਿ੍ਫ਼ਤਾਰੀਆਂ ਦੇਣ ਲਈ ਪੇਸ਼ ਹੋਣਗੇ। ਉਨ੍ਹਾਂ ਸਮੂਹ ਭੱਠਾ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਗ੍ਰਿਫਤਾਰੀਆਂ ਦੇਣ ਦੇ ਪ੍ਰੋਗਰਾਮ ਵਿੱਚ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ ।ਇਸ ਮੌਕੇ ਸਾਥੀ ਹਰਜਿੰਦਰ ਸਿੰਘ ਕਾਹਨੇਕੇ ਦੀ ਸਤਿਕਾਰਯੋਗ ਮਾਤਾ ਦੇ ਅਕਾਲ ਚਲਾਣੇ ਤੇ ਸੋਗ ਮਤਾ ਪਾਸ ਕਰਕੇ ਦਿੱਲੀ ਹਮਦਰਦੀ ਪ੍ਰਗਟਾਈ ।ਇਸ ਮੌਕੇ ਸਾਥੀ ਅੰਗਰੇਜ਼ ਸਿੰਘ ਕਾਲਾ ,ਹਰਬੰਸ ਸਿੰਘ ,ਸੁਖਦੇਵ ਸਿੰਘ ,ਭੋਲਾ ਸਿੰਘ ,ਹਰਦੇਵ ਸਿੰਘ ਆਦਿ ਵੀ ਹਾਜ਼ਰ ਸਨ।