ਜਨਤਕ ਜਥੇਬੰਦੀਆਂ ਵੱਲੋਂ 28 ਅਗਸਤ ਨੂੰ ਬਰਨਾਲਾ ਵਿਖੇ ਵਿਸ਼ਾਲ ਲੋਕ ਇਕੱਠ ਹੋਵੇਗਾ 

ਮਹਿਲ ਕਲਾਂ /ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ )  

ਜਨਤਕ ਜੱਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਦੀ ਬਰਨਾਲਾ ਜਿਲ੍ਹਾ ਕਮੇਟੀ ਦੀ ਮੀਟਿੰਗ ਕਸਬਾ ਮਹਿਲ ਕਲਾਂ ਵਿਖੇ ਸੀ.ਟੀ.ਯੂ.ਪੰਜਾਬ ਦੇ ਸਕੱਤਰ ਸਾਥੀ ਦੇਵ ਰਾਜ ਵਰਮਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਸਕੱਤਰ ਸਾਥੀ ਯਸ਼ਪਾਲ ਮਹਿਲ ਕਲਾਂ ਦੀ ਪ੍ਧਾਨਗੀ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਨ ਲਈ ਮੰਚ ਦੇ ਸੂਬਾਈ ਆਗੂ ਸਾਥੀ ਮਹੀਪਾਲ ਉਚੇਚੇ ਪੁੱਜੇ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜਿਲ੍ਹਾ ਜਨਰਲ ਸਕੱਤਰ ਸਾਥੀ ਭੋਲਾ ਸਿੰਘ ਕਲਾਲ ਮਾਜਰਾ ਨੇ ਦੱਸਿਆ ਕਿ ਮੀਟਿੰਗ ਵੱਲੋਂ ਮੋਦੀ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਅਤੇ ਫਿਰਕੂ-ਫਾਸੀ ਸਾਜ਼ਿਸ਼ਾਂ ਵਿਰੁੱਧ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਕਦਮਾਂ ਖਿਲਾਫ਼ ਸੰਘਰਸ਼ ਤਿੱਖੇ ਕਰਨ ਦੀ ਠੋਸ ਵਿਉਂਤ ਕੀਤੀ ਗਈ। ਮੀਟਿੰਗ ਵੱਲੋਂ ਫੈਸਲਾ ਕੀਤਾ ਗਿਆ ਕਿ 'ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਵਿੱਚ ਸ਼ਾਮਲ ਪਾਰਟੀਆਂ ਵੱਲੋਂ 28 ਅਗਸਤ ਨੂੰ ਬਰਨਾਲਾ ਵਿਖੇ ਕੀਤੇ ਜਾ ਰਹੇ ਵਿਸ਼ਾਲ ਲੋਕ ਇਕੱਠ ਵਿੱਚ ਵਧੇਰੇ ਤੋਂ ਵਧੇਰੇ ਮਿਹਨਤੀ ਲੋਕਾਂ ਨੂੰ ਸ਼ਾਮਲ ਕਰਾਉਣ ਦਾ ਨਿਰਣਾ ਲਿਆ ਗਿਆ।ਮੀਟਿੰਗ ਵੱਲੋਂ ਫਾਈਨਾਂਸ ਕੰਪਨੀਆਂ ਦੀਆਂ ਜ਼ਿਆਦਤੀਆਂ ਨੂੰ ਠੱਲ੍ਹ ਪਾਉਣ ਅਤੇ ਕਰਜ਼ਾ ਮੁਕਤੀ ਲਈ ਸੰਘਰਸ਼ ਕਰ ਰਹੀਆਂ ਕਿਰਤੀ ਔਰਤਾਂ, ਮਨਰੇਗਾ ਕਿਰਤੀਆਂ, ਕਿਸਾਨਾਂ ਅਤੇ ਹੋਰ ਮਿਹਨਤੀ ਤਬਕਿਆਂ ਦੇ ਹੱਕੀ ਸੰਘਰਸ਼ਾਂ ਦੀ ਡੱਟਵੀਂ ਹਿਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪਾਵਰ ਕਾਰਪੋਰੇਸ਼ਨ, ਸਿੰਚਾਈ ਅਤੇ ਹੋਰਨਾਂ ਵਿਭਾਗਾਂ ਵਿੱਚ ਖਤਮ ਕੀਤੀ ਕਰਨ ਦੀ ਸਖਤ ਆਲੋਚਨਾ ਕਰਦਿਆਂ ਬੇਰੁਜ਼ਗਾਰੀ ਵਧਾਉਣ ਵਾਲੀਆਂ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ ਗਈ। ਹੋਰਨਾਂ ਤੋਂ ਇਲਾਵਾ ਸੀਟੀਯੂ ਪੰਜਾਬ ਦੀ ਸੂਬਾਈ ਸਕੱਤਰ ਸਾਥੀ ਪਰਮਜੀਤ ਕੌਰ ਗੁੰਮਟੀ, ਸੂਬਾਈ ਮੀਤ ਪ੍ਰਧਾਨ ਸਾਥੀ ਅਜੈਬ ਸਿੰਘ ਚੀਮਾਂ, ਪੰਜਾਬ ਨਿਰਮਾਣ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਸਾਥੀ ਗੁਰਮੇਲ ਸਿੰਘ ਧਨੇਰ ਤੇ ਮਲਕੀਤ ਸਿੰਘ ਬਰਨਾਲਾ, ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਦੀ ਆਗੂ ਬੀਬੀ ਕਿਰਨਦੀਪ ਕੌਰ ਨੇ ਵੀ ਸੰਬੋਧਨ ਕੀਤਾ। ਦਿਹਾਤੀ ਮਜ਼ਦੂਰ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਪ੍ਰਕਾਸ਼ ਸਿੰਘ ਸੱਦੋਵਾਲ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।