ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੌਕਡਾਉਨ ਦੌਰਾਨ ਗਰੀਬਾਂ ਲਈ ਬਣੇ ਮਸੀਹਿਆਂ ਦਾ ਟਰਾਫ਼ੀਆਂ ਅਤੇ ਗਲਾਂ ਵਿੱਚ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ

   ਮਹਿਲ ਕਲਾਂ /ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਨ੍ਹਾਂ ਪਰਿਵਾਰਾਂ ਤੇ ਪੁੰਨ ਦਾਨ ਕਰਨ ਦੀ ਮਿਹਰ ਕੀਤੀ ਹੈ ਉਨ੍ਹਾਂ ਨੇ ਕਰੋਨਾ ਵਾਇਰਸ ਦੀ ਨਾ ਮੁਰਾਦ ਬਿਮਾਰੀ ਦੇ ਚੱਲਦਿਆਂ ਅਤੇ ਲੌਕਡਾਉਨ ਲੱਗਣ ਕਾਰਨ ਜਿੰਨ੍ਹਾਂ ਗਰੀਬ ਮਜ਼ਦੂਰਾਂ ਦੇ ਘਰ ਚੁੱਲ੍ਹੇ ਦੀ ਅੱਗ ਠੰਢੀ ਪੈ ਗਈ ਸੀ। ਇਤਿਹਾਸ ਗਵਾਹ ਹੈ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਤੇ ਪੁੰਨ ਦਾਨ ਕਰਨ ਵਾਲਿਆਂ ਦੀ ਕੋਈ ਕਮੀ ਨਹੀਂ ਹੈ (ਬਰਨਾਲਾ) ਜ਼ਿਲੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਵੱਧ ਚੜ੍ਹ ਕੇ ਦਾਨ ਕਰਨ ਵਾਲੀਆਂ ਸਮਾਜ ਸੇਵੀ ਸ਼ਖ਼ਸੀਅਤਾਂ ਮੱਖਣ ਸਿੰਘ ਆਸਟਰੇਲੀਆ :- ਮਾਤਾ ਹਰਬੰਸ ਕੌਰ, ਰਾਜਵੀਰ ਸਿੰਘ ਰਾਜੂ ਮਨੀਲਾ :-ਮਾਤਾ ਗਿਆਨ ਕੌਰ, ਬੈਂਕ ਮੈਨੇਜਰ ਅਜਮੇਰ ਸਿੰਘ ਜੌਹਲ ਵੱਲੋਂ ਪਿੰਡ ਵਿੱਚ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕੀਤੀ ਗਈ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕੋਈ ਵੀ ਪਰਿਵਾਰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਇਨ੍ਹਾਂ ਦੇ ਹੌਸਲੇ ਅਤੇ ਜਜ਼ਬੇ ਨੂੰ ਦੇਖਦਿਆਂ ਪਿੰਡ ਦੀ ਗੁਰਦੁਆਰਾ ਕਮੇਟੀ ਨੇ ਟਰਾਫੀਆਂ ਅਤੇ ਗਲਾਂ ਵਿੱਚ ਸਿਰੋਪੇ ਪਾ ਕੇ ਉਨਾਂ ਨੂੰ ਸਨਮਾਨਿਤ ਕੀਤਾ। ਗੁਰੂ ਘਰ ਦੇ ਵਜ਼ੀਰ ਗਿਆਨੀ ਹਾਕਮ ਸਿੰਘ ਦੀਵਾਨਾ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਾਨੂੰ ਆਪਣਾ ਦਸਵੰਧ ਕੱਢ ਕੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕਰਨ ਲਈ ਔਖੇ ਸਮੇਂ ਅੱਗੇ ਆਉਣਾ ਚਾਹੀਦਾ ਹੈ। ਇਸ ਪਿੰਡ ਵਿੱਚ ਤਿੰਨ ਪਰਿਵਾਰਾਂ ਨੇ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਘਰ ਘਰ ਜਾ ਕੇ ਮਦਦ ਕੀਤੀ ਜਾ ਰਹੀ ਹੈ ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੱਖਣ ਸਿੰਘ ਆਸਟਰੇਲੀਆ ਨੇ ਕਿਹਾ ਕਿ ਪਿੰਡ ਸੋਹੀਆਂ ਦੇ ਲੋੜਵੰਦ ਗ਼ਰੀਬ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਅਤੇ ਕਰੋਨਾ ਦੇ ਖ਼ਤਰਿਆਂ ਤੋਂ ਸੁਚੇਤ ਰਹਿੰਦੇ ਹੋਏ ਸਿਸਟਮ ਅਤੇ ਗਰੀਬੀ ਦੇ ਸਤਾਏ ਲੋਕਾਂ ਦੀ ਮਦਦ ਲਈ ਸਮਾਜ ਸੇਵੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਅਤੇ ਪਿੰਡ ਵਾਸੀਆਂ ਨੇ ਇਨ੍ਹਾਂ ਪਰਿਵਾਰਾਂ ਦਾ ਮਦਦ ਦੇਣ ਬਦਲੇ ਧੰਨਵਾਦ ਕੀਤਾ ।