ਬੀਬੀ ਭਾਗੀਕੇ ਨੇ ਮਟਵਾਣੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਦਿੱਤੇ 3ਲੱਖ 98 ਹਜ਼ਾਰ ਰੁਪਏ ਦੀ ਗਰਾਂਟ

ਅਜੀਤਵਾਲ , ਨਵੰਬਰ  2020 -(ਬਲਬੀਰ ਸਿੰਘ ਬਾਠ)-

ਹਲਕਾ ਨਿਹਾਲ ਸਿੰਘ ਵਾਲੇ ਦੇ ਪੈਂਦੇ ਪਿੰਡ ਮਟਵਾਣੀ ਨੂੰ ਵਿਕਾਸ ਕਾਰਜਾਂ ਲਈ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੇ  ਪਿੰਡ ਦੇ ਵਿਕਾਸ ਕਾਰਜਾਂ ਲਈ ਤਿੱਨ ਲੱਖ ਅਠੱਨਵੇ ਹਜ਼ਾਰ ਰੁਪਏ ਦਾ ਚੈੱਕ ਦਿੱਤਾ  ਜਨਸੰਘ ਤੇ ਨਿਊਜ਼ ਨਾਲ ਗੱਲਬਾਤ ਕਰਦਿਆਂ ਮੋਹਤਬਰ ਆਗੂ ਹਰਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ  ਅਸੀਂ ਧੰਨਵਾਦੀ ਹਾਂ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਜਿਨ੍ਹਾਂ ਦੀ ਬਦੌਲਤ ਪਿੰਡ ਮਟਵਾਣੀ ਦੇ ਵਿਕਾਸ ਕਾਰਜ  ਤਿੱਨ ਲੱਖ ਅਠੱਨਵੇ ਹਜ਼ਾਰ ਦੀ ਗ੍ਰਾਂਟ ਦੇ ਕੇ  ਸਾਡੇ ਪਿੰਡ ਨੂੰ ਮਾਣ ਬਖ਼ਸ਼ਿਆ ਹੈ  ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਿਰਫ ਕਾਂਗਰਸ ਦੀ ਸਰਕਾਰ ਵੇਲੇ ਹੀ  ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਤੋਂ ਇਲਾਵਾ ਅਨੇਕਾਂ ਹੀ ਸਮਾਜ ਭਲਾਈ ਕਾਰਜਾਂ ਦੀਆਂ ਸਕੀਮਾਂ ਵੀ ਜਾਰੀ ਕੀਤੀਆਂ ਗਈਆਂ ਹਨ ਜੋ ਨਿਰੰਤਰ  ਚੱਲ ਰਹੀਆਂ ਹਨ ਜਿਵੇਂ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ  ਸ਼ਗਨ ਸਕੀਮ ਤੋਂ ਇਲਾਵਾ ਅਨੇਕਾਂ ਹੀ ਸਮਾਜ ਭਲਾਈ ਕਾਰਜਾਂ ਦੀਆਂ ਸਕੀਮਾਂ  ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਕੀਤੀਆਂ ਗਈਆਂ ਹਨ  ਉਨ੍ਹਾਂ ਇੱਕ ਵਾਰ ਫੇਰ ਤੋਂ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਿਨ ਰਾਤ ਮਿਹਨਤ ਕਰ ਰਹੇ ਹਨ  ਹਲਕੇ ਦੇ ਪਿੰਡਾਂ ਨੂੰ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਵਚਨਬੱਧ ਹਨ  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਗਰਾਂਟਾਂ ਦਿੱਤੀਆਂ ਜਾਣਗੀਆਂ  ਜਿਸ ਦੇ ਨਾਲ ਪਿੰਡ ਮਟਵਾਣੀ ਦਾ ਸਰਬਪੱਖੀ ਵਿਕਾਸ ਕਾਰਜ ਚਾਲੂ ਕੀਤੇ ਜਾਣਗੇ  ਇਸ ਸਮੇਂ ਸਰਪੰਚ ਜਸਵਿੰਦਰ ਸਿੰਘ ਗੁਰਪ੍ਰੀਤ ਸਿੰਘ ਗੁਰੂਤਾ ਗੱਗੀ ਲੰਬੜਦਾਰ ਮੋਹਨ  ਸਿੰਘ ਬਚਿੱਤਰ ਸਿੰਘ ਸਰਬਨ ਸਿੰਘ ਸੁਰਜੀਤ ਸਿੰਘ  ਇਸ ਤੋਂ ਇਲਾਵਾ ਵੱਡੀ ਪੱਧਰ ਤੇ ਨਗਰ ਨਿਵਾਸੀ ਹਾਜ਼ਰ ਸਨ