"ਸ਼ਿਵਾਲਿਕ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਧੂਮ-ਧਾਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਆਗਮਨ ਪੁਰਬ ਮਨਾਇਆ

ਸਤਿਗੁਰੂ ਨਾਨਕ ਪ੍ਰਗਟਿਆ, ਮਿਟੀ ਧੁੰਧ ਜਗ ਚਾਨਣ ਹੋਆ,

 ਜਿਉ ਕਰ ਸੂਰਜੁ ਨਿਕਲਿਆ, ਤਾਰੇ ਛਪੇ ਅੰਧੇਰ ਪਲੋਆ।।

ਜਗਰਾਉਂ, ਨਵੰਬਰ 2020 -( ਮੋਹਿਤ ਗੋਇਲ / ਕੁਲਦੀਪ ਸਿੰਘ ਕੋਮਲ)- 

"ਸ਼ਿਵਾਲਿਕ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਆਨ-ਲਾਈਨ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਆਗਮਨ ਪੁਰਬ ਮਨਾਇਆ।"

ਸੰਸਾਰ ਭਰ ਵਿੱਚ ਚੱਲ ਰਹੀ ਮਹਾਮਾਰੀ ਕਰੋਨਾ ਵਾਇਰਸ ਦੇ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਘਰਾਂ ਵਿਚ ਰਹਿ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ।ਬੱਚਿਆਂ ਨੇ ਆਪਣੇ ਘਰਾਂ ਵਿੱਚ ਹੀ ਆਪਣੀ ਅਧਿਆਪਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ, ਕਵੀਸ਼ਰੀਆਂ, ਸ਼ਬਦ, ਭਾਸ਼ਣ, ਪਾਠ ਤੇ ਕਵਿਤਾਵਾਂ ਤਿਆਰ ਕੀਤੀਆਂ। ਉਨ੍ਹਾਂ ਦੀਆਂ ਵੀਡੀਓ ਅਤੇ ਆਡੀਓ ਬਣਾ ਕੇ ਆਪਣੇ-ਆਪਣੇ ਜਮਾਤ ਦੇ ਅਧਿਆਪਕਾਂ ਨੂੰ ਭੇਜੀਆਂ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਲਮ ਸ਼ਰਮਾ ਜੀ ਨੇ ਆਪਣੇ ਆਨ-ਲਾਈਨ ਸੰਦੇਸ਼ ਵਿੱਚ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਬੱਚਿਆਂ ਨੂੰ ਹਮੇਸ਼ਾਂ ਸੱਚ ਬੋਲਣ, ਕਿਰਤ ਕਰਨ, ਨਾਮ ਜਪਣ, ਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।