ਮੰਜੀ ਠੋਕ ਕੇ ਹਟਾਂਗੇ ਸੜੇ ਦੀ ਜੀਹਨੇ ਸਾਰਾ ਮੁਲਕ ਤੰਗ ਕਰਤਾ - ਸਰਪੰਚ ਜਸਬੀਰ ਸਿੰਘ ਢਿੱਲੋਂ

ਅਜੀਤਵਾਲ , ਦਸੰਬਰ  2020 -(ਬਲਵੀਰ ਸਿੰਘ ਬਾਠ) 

ਕੇਂਦਰ ਦੀ ਸੈਂਟਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸ  ਪਾਸ ਕੀਤੇ ਬਿਲਾਂ ਨੂੰ ਰੱਦ ਕਰਵਾਉਣ ਲਈ ਹਿੰਦੋਸਤਾਨ ਦੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ  ਜਿਸ ਨੂੰ ਭਰਵਾਂ ਹੁੰਗਾਰਾ ਦੇਣ ਲਈ ਅੱਜ ਭਾਰਤ ਬੰਦ ਦੇ ਸੱਦੇ ਦੇ ਅਧੀਨ ਅੱਜ ਅਜੀਤਵਾਲ ਵਿਖੇ  ਦਸ ਪਿੰਡਾਂ ਦੇ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਮਜ਼ਦੂਰ ਭਾਈਚਾਰੇ ਵੱਲੋਂ ਵੱਡੇ ਪੱਧਰ ਤੇ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਗਿਆ  ਇਸ ਧਰਨੇ ਤੇ ਲੰਗਰ ਦੀ ਸੇਵਾ ਕਰ ਰਹੇ ਪਿੰਡ ਢੁੱਡੀਕੇ ਦੇ ਨੌਜਵਾਨਾਂ ਦੀ ਅਗਵਾਈ ਕਰਦੇ ਮੌਜੂਦਾ ਸਰਪੰਚ ਕਿਸਾਨ ਆਗੂ  ਜਸਬੀਰ ਸਿੰਘ ਢਿੱਲੋਂ  ਨੇ ਜਨ ਸਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਬੰਦ ਨੂੰ ਸਫਲ ਬਣਾਉਣ ਬਾਅਦ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ  ਅੱਜ ਦਾ ਬੰਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਖੇਤੀ ਆਰਡੀਨੈਂਸ ਬਿਲ ਦੇ ਵਿਰੋਧ ਵਿਚ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਗਿਆ ਉਨ੍ਹਾਂ ਸੈਂਟਰ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਬਿੱਲ ਜਲਦੀ ਤੋਂ ਜਲਦੀ ਰੱਦ ਕੀਤੇ ਜਾਣ ਨਹੀਂ ਤਾਂ ਪੰਜਾਬ ਦੇ ਕਿਸਾਨ  ਸੈਂਟਰ ਸਰਕਾਰ ਦੇ ਪ੍ਰਧਾਨ ਮੰਤਰੀ ਮੋਦੀ ਦੇ ਮੰਜੀ ਠੋਕ ਕੇ ਹਟਣਗੇ ਜੀਹਨੇ ਸਾਰਾ ਮੁਲਖ ਤੰਗ ਕਰਿਆ ਪਿਆ  ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਬਿੱਲ ਰੱਦ ਕਰਵਾਉਣ ਤੋਂ ਪਹਿਲਾਂ  ਕਿਸੇ ਵੀ ਕੀਮਤ ਤੇ ਵਾਪਸ ਨਹੀਂ ਹਟਣਗੇ  ਇਸ ਸਮੇਂ ਉਨ੍ਹਾਂ ਨਾਲ ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਅਵਤਾਰ ਸਿੰਘ ਤਾਰੀ  ਮਨਜੀਤ ਸਿੰਘ ਦਲਜੀਤ ਸਿੰਘ  ਤਨਵੀਰ ਸਿੰਘ ਤੇ ਤਾਰੇ ਤੋਂ ਇਲਾਵਾ ਵੱਡੇ ਪੱਧਰ ਤੇ ਨੌਜਵਾਨ ਹਾਜ਼ਰ ਸਨ