ਬਲੌਜ਼ਮ ਸਕੂਲ ਨੇ ਮਨਾਇਆ ਸ਼ਹੀਦੀ ਦਿਹਾੜਾ

 

ਜਗਰਾਓਂ /ਸਿੱਧਵਾਂ ਬੇਟ, ਦਸੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- 

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ਼ਨੀਵਾਰ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਕਿਸਾਨਾਂ ਦੀ ਕਾਮਯਾਬੀ ਦੀ ਕਾਮਨਾ ਵੀ ਕੀਤੀ ਗਈ। ਪਿ੍ਰੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਧਰਮ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹੀਦੀ ਦੇ ਕੇ ਇੱਕ ਮਿਸਾਲ ਕਾਇਮ ਕੀਤੀ ਸੀ ਕਿ ਜਬਰ ਤੇ ਜ਼ੁਲਮ ਕਦੇ ਸਿਦਕ ਨੂੰ ਤੋੜ ਨਹੀਂ ਸਕਦਾ।

ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ ਅਤੇ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਨੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਧਰਮ ਪ੍ਰਤੀ ਹੋਈਆਂ ਇਹਨਾਂ ਕੁਰਬਾਨੀਆਂ ਨਾਲ ਜਾਣੂੰ ਕਰਵਾਉਣਾ ਅਸੀਂ ਆਪਣਾ ਫ਼ਰਜ਼ ਸਮਝਦੇ ਹਾਂ। ਸ਼ਹੀਦੀ ਪੁਰਬ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਚਰਨ ਸਕੂਲ ਵਿੱਚ ਪਵਾਉਂਦੇ ਹੋਏ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਨੌਵੇਂ ਪਾਤਸ਼ਾਹ ਜੀ ਦੇ ਸਲੋਕ ਪੜ੍ਹੇ ਗਏ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਦੇ ਨਾਲ ਹੀ ਕਿਸਾਨਾਂ ਦੀ ਕਾਮਯਾਬੀ ਦੀ ਕਾਮਨਾ ਵੀ ਕੀਤੀ ਗਈ ਕਿ ਉਹ ਸਿਦਕ ਨਾਲ ਮੋਰਚਾ ਫ਼ਤਹਿ ਕਰ ਕੇ ਪੰਜਾਬ ਦੀ ਖ਼ੁਸ਼ਹਾਲੀ ਮੁੜ ਬਰਕਰਾਰ ਰੱਖਣ। ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ।