ਨਸ਼ੇ ਵਾਲੀਆਂ ਗੋਲੀਆਂ ਅਤੇ ਲਾਹਣ ਬਰਾਮਦ 3 ਕਾਬੂ

ਮੋਗਾ,ਦਸੰਬਰ  2020 (ਰਾਣ ਸ਼ੇਖ਼ਦੌਲਤ/  ਜੱਜ ਮਸੀਤਾਂ) ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਨਿਗਾਹਾ ਰੋਡ ਮੋਗਾ ’ਤੇ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਬਿੰਦਰ ਉਰਫ਼ ਝੁਮਾ ਨਿਵਾਸੀ ਪੁਲੀ ਵਾਲਾ ਮੁਹੱਲਾ ਨਿਗਾਹਾ ਰੋਡ ਨੂੰ ਕਾਬੂ ਕਰ ਕੇ 550 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਸਾਉਥ ਮੋਗਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਸਾਉਥ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦ ਉਹ ਚੁੰਗੀ ਨੰਬਰ 3 ’ਤੇ ਪੁਲਸ ਪਾਰਟੀ ਸਮੇਤ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਰਾਕੇਸ਼ ਕੁਮਾਰ ਨਿਵਾਸੀ ਹਾਕਮ ਦਾ ਅਗਵਾੜ ਮੋਗਾ ਨੂੰ ਕਾਬੂ ਕਰ ਕੇ 250 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਠੂਠਗੜ੍ਹ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਸਤਨਾਮ ਸਿੰਘ ਉਰਫ਼ ਸੱਤਾ ਨਿਵਾਸੀ ਪਿੰਡ ਠੂਠਗੜ੍ਹ ਨੂੰ ਕਾਬੂ ਕਰ ਕੇ 140 ਲੀਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਬਲਕਰਨ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਬਾਘਾ ਪੁਰਾਣਾ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਗੁਪਤ ਸੁੂਚਨਾ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਬਾਬੂ ਨਿਵਾਸੀ ਪਿੰਡ ਮਾਹਲਾ ਕਲਾਂ ਦੇ ਛਾਪੇਮਾਰੀ ਕਰ ਕੇ 180 ਲਿਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਪੁਲਸ ਦੇ ਕਾਬੂ ਨਹÄ ਆ ਸਕਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਥਾਣੇਦਾਰ ਨਛੱਤਰ ਸਿੰਘ ਨੇ ਕਿਹਾ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਤਲਾਸ਼ ਜਾਰੀ ਹੈ।