ਕਿਸਾਨੀ ਸੰਘਰਸ਼ ਇਕੱਲੇ ਪੰਜਾਬ ਦਾ ਨਹੀਂ ਵਿਸ਼ਵ ਦਾ ਸੰਘਰਸ਼ ਬਣ ਚੁੱਕਾ ਹੈ - ਸੱਤਪਾਲ ਢੁੱਡੀਕੇ

ਅਜੀਤਵਾਲ,ਦਸੰਬਰ  2020   ( ਬਲਬੀਰ ਸਿੰਘ ਬਾਠ)

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਜਿੱਥੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਉੱਥੇ ਹੀ ਬਿੱਲ ਰੱਦ ਕਰਵਾਉਣ ਲਈ ਬਿਲਾਂ ਦੇ ਵਿਰੋਧ ਵਿੱਚ ਕਿਸਾਨ ਭਰਾਵਾਂ ਅਤੇ ਮਜ਼ਦੂਰਾਂ ਵੱਲੋਂ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ  ਚੱਲ ਰਿਹਾ ਹੈ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਦੁਨੀਆ ਭਰ ਤੋਂ  ਕਿਸਾਨ ਅਤੇ ਹਰ ਧਰਮ ਦਾ ਬੰਦਾ ਪਹੁੰਚ ਚੁੱਕਿਆ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਸੇਵੀ ਆਗੂ ਸਤਪਾਲ ਢੁੱਡੀਕੇ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ   ਉਨ੍ਹਾਂ ਕਿਹਾ ਕਿ ਇਹ ਕਿਸਾਨੀ ਅੰਦੋਲਨ ਕੱਲੇ ਪੰਜਾਬ ਦਾ ਨਹੀਂ ਸਗੋਂ ਵਿਸ਼ਵ ਦਾ ਅੰਦੋਲਨ ਬਣ ਚੁੱਕਾ ਹੈ  ਇਸ ਅੰਦੋਲਨ ਵਿਚ ਛੋਟੇ ਬੱਚੇ ਤੋਂ ਲੈ ਕੇ ਬੀਵੀਆਂ ਮਾਤਾਵਾਂ ਬਜ਼ੁਰਗ ਅਤੇ ਨੌਜਵਾਨ ਵੀਰਾਂ ਨੇ ਵੱਧ ਚਡ਼੍ਹ ਕੇ ਆਪਣਾ ਯੋਗਦਾਨ ਪਾਇਆ  ਇਸ ਅੰਦੋਲਨ ਨੂੰ ਕਾਮਯਾਬ ਕਰਨ ਲਈ ਏਨੀ ਠੰਢ ਦੇ ਬਾਵਜੂਦ ਵੀ ਕਿਸਾਨ ਮਜ਼ਦੂਰ  ਆਪਣਾ ਬਾਖੂਬੀ ਰੋਲ ਅਦਾ ਕਰ ਰਹੇ ਹਨ  ਕਿਉਂਕਿ ਇਹ ਖੇਤੀ ਆਰਡੀਨੈਂਸ ਕਾਲੇ ਕਾਨੂੰਨ ਹਰ ਹਾਲ ਵਿੱਚ ਰੱਦ ਕਰਵਾ ਕੇ ਹੀ ਲੋਕ ਵਾਪਸ ਘਰਾਂ ਨੂੰ ਮੋਡ਼ਨਗੇ  ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਛੇਤੀ ਤੋਂ ਛੇਤੀ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਇਨਸਾਨੀਅਤ ਦਾ ਘਾਣ ਹੋਣੋਂ ਬਚ ਸਕੇ