ਸਰਬੰਸ ਦਾਨੀ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਸਜਾਇਆ ਨਗਰ ਕੀਰਤਨ।  

ਮਹਿਲ ਕਲਾਂ/ਬਰਨਾਲਾ-ਦਸੰਬਰ 2020  (ਗੁਰਸੇਵਕ ਸਿੰਘ ਸੋਹੀ)-

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਢਾਡੀ ਇੰਟਰਨੈਸ਼ਨਲ ਰਮਨਦੀਪ ਸਿੰਘ  ਦੀਵਾਨਾ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਰਾਗੀ ਸਿੰਘਾਂ ਵੱਲੋਂ ਆਪਣੇ ਸਾਥੀਆਂ ਸਮੇਤ ਸੇਵਾ ਨਿਭਾਈ ਗਈ।ਬੈਂਡ  ਬਾਜ਼ੀਆਂ ਦੀ ਟੀਮ ਵੱਲੋਂ ਵੱਖ-ਵੱਖ ਜੌਹਰ ਦਿਖਾਏ ਗਏ। ਨਗਰ ਕੀਰਤਨ  ਵਿੱਚ ਸੰਗਤ ਵਾਸਤੇ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਪੜਾਵਾਂ ਤੇ ਚਾਹ ਪਕੌੜੇ ਅਤੇ ਮੱਠੀਆਂ ਦੇ ਲੰਗਰ ਲਾਏ ਗਏ ਅਤੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਨੌਜਵਾਨਾਂ ਵੱਲੋਂ ਨਗਰ ਕੀਰਤਨ ਅੱਗੇ-ਅੱਗੇ ਸਫ਼ਾਈ ਕਰ ਕੇ ਕਲੀ ਪਾਈ ਗਈ ਅਤੇ ਸੰਗਤਾਂ ਉੱਤੇ ਇਤਰ (ਪਰਫਿਊਮ) ਦੀ ਵਰਖਾ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਸਾਨੂੰ ਕਰਮ ਕਾਂਡਾ ਨੂੰ ਛੱਡ ਕੇ ਸਿੱਖ ਕੌਮ ਦਾ ਫ਼ਰਜ਼ ਬਣਦਾ ਹੈ ਕਿ ਸਾਡੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਣਾ ਚਾਹੀਦਾ ਅਤੇ ਵੱਡੀ ਗਿਣਤੀ ਵਿੱਚ ਸਿੰਘ ਸਜ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸ ਮੌਕੇ ਸਟੇਜ ਦੀ ਭੂਮਿਕਾ ਗਿਆਨੀ ਹਾਕਮ ਸਿੰਘ ਦੀਵਾਨਾ ਨੇ ਨਿਭਾਈ ਅਤੇ ਸੇਵਾਦਾਰਾਂ ਦੇ ਗਲਾਂ ਵਿੱਚ ਸਿਰੋਪੇ ਪਾ ਕੇ ਸਨਮਾਨਤ ਕੀਤਾ। ਇਸ ਸਮੇਂ ਸਾਬਕਾ ਸਰਪੰਚ ਮੋਹਨ ਸਿੰਘ ਨੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਗੁਰੂ ਮੁਰਿਆਦਾ ਵਿੱਚ ਰਹਿਣ ਦੀ ਬੇਨਤੀ ਕੀਤਾ। ਸੇਵਾਦਾਰਾਂ ਰਾਜੂ ਸਿੰਘ,ਜਗਰਾਜ ਸਿੰਘ,ਬਲਬੀਰ ਸਿੰਘ,ਮਨੀ ਸਿੰਘ,ਅਸ਼ਰੂ ਸਿੰਘ, ਅਕਾਲੀ ਆਗੂ ਜੀਤ ਸਿੰਘ,ਬਖਤੌਰ ਸਿੰਘ, ਲੈਂਬਰ ਸਿੰਘ,ਗੋਰਖਾ ਸਿੰਘ,ਗੁਰਤੇਜਸਿੰਘ,ਸੁਰਿੰਦਰ ਸਿੰਘ ਮੰਡੀਲਾ ਵਾਲੇ,ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਾਰਾ ਦਿਨ ਸੇਵਾ ਕੀਤੀ ਗਈ।