ਮਾਨਸਿਕ ਪ੍ਰੇਸ਼ਾਨੀ ਨੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

 ਮੋਗਾ-ਜਨਵਰੀ 2021 (ਰਾਣਾ ਸ਼ੇਖਦੌਲਤ,ਜੱਜ ਮਸੀਤਾਂ)

 ਬੀਤੀ ਰਾਤ ਸਿਵਲ ਲਾਇਨ ਮੋਗਾ ਵਾਸੀ ਸ਼ੁਭਮ ਅਰੋੜਾ  ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਅਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਪੁਲਸ ਪਾਰਟੀ ਸਹਿਤ ਉੱਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਅਤੇ ਮਿ੍ਰਤਕ ਦੇਹ ਨੂੰ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ।ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਕਿਹਾ ਕਿ ਮਿ੍ਰਤਕ ਨੌਜਵਾਨ ਦੀ ਮਾਤਾ ਸੁਨੀਤਾ ਅਰੋੜਾ ਜੋ ਐੱਲ. ਆਈ. ਸੀ. ਦਫ਼ਤਰ ਸ਼ਾਹਕੋਟ ’ਚ ਕੰਮ ਕਰਦੀ ਹੈ, ਨੇ ਦੱਸਿਆ ਕਿ ਉਸ ਦੇ ਮੁੰਡੇ ਦੇ ਦੋਸਤ ਆਈਲੈਟਸ ਕਰਨ ਦੇ ਬਾਅਦ ਵਿਦੇਸ਼ ਚਲੇ ਗਏ ਸੀ। ਉਸ ਦਾ ਮੁੰਡਾ ਵੀ ਵਿਦੇਸ਼ ਦਾ ਚਾਹਵਾਨ ਸੀ, ਜਿਸ ਕਾਰਣ ਉਹ ਆਈਲੈਟਸ ਕਰ ਰਿਹਾ ਸੀ, ਇਕੱਲਾ ਰਹਿਣ ਕਾਰਣ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਿਹਾ ਸੀ, ਜਿਸ ਕਾਰਣ ਉਸਨੇ ਘਰ ਵਿਚ ਹੀ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਾ ਪਤਾ ਸਾਨੂੰ ਘਰ ਆਉਣ ’ਤੇ ਲੱਗਾ, ਉਨ੍ਹਾਂ ਨੇ ਦੱਸਿਆ ਕਿ ਉਸਦੀ ਮਾਤਾ ਨੇ ਆਪਣੇ ਮੁੰਡੇ ਨੂੰ ਕਈ ਵਾਰ ਸਮਝਾਉਣ ਦਾ ਵੀ ਯਤਨ ਕੀਤਾ। ਅੱਜ ਸ਼ੁਭਮ ਅਰੋੜਾ ਦੇ ਮਿ੍ਰਤਕ ਸਰੀਰ ਨੂੰ ਸਿਵਲ ਹਸਪਤਾਲ ਮੋਗਾ ’ਚ ਪੋਸਟਮਾਰਟਮ ਕਰਵਾਉਣ ਦੇ ਬਾਅਦ ਉਸਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ।