Pind lohat Baddi ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਮਹਾਂਪੁਰਸ਼ ਬਾਬਾ ਸੁੰਦਰ ਸਿੰਘ ਜੀ ਦੀ 77 ਵੀਂ ਬਰਸੀ ਬੜੀ   ਧੂਮ ਧਾਮ ਨਾਲ ਮਨਾਈ ਗਈ   

(ਫੋਟੋ ਨੰਬਰ 0018, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸਤਿਕਾਰਯੋਗ ਸ਼ਖ਼ਸੀਅਤਾਂ ਸੰਤ ਬਾਬਾ ਜਗਦੇਵ ਸਿੰਘ ਜੀ ਗੁਰਦੁਆਰਾ ਬੁੱਢਾ ਸ਼ਰ  ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦਾ ਮਾਣ ਸਨਮਾਨ ਕਰਦੇ ਹੋਏ )

 

(ਫੋਟੋ ਨੰਬਰ  0016,ਪਿੰਡ ਲੋਹਟਬੱਧੀ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੂੰ ਜੀ ਆਇਆਂ ਆਖਦਿਆਂ ਹੋਈਆਂ )    

ਉਸ ਸਮੇਂ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ ਜੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ  

 ਡਾ ਹਰਸ਼ਿੰਦਰ ਕੌਰ ਨੇ ਵੀ ਲੋਕਾਂ ਦੀ ਜਾਗਰੂਕਤਾ ਲਈ ਭਾਸ਼ਣ ਦਿੱਤਾ  

ਲੋਹਟਬੱਧੀ /ਰਾਏਕੋਟ  , ਜਨਵਰੀ 2021 -(ਸਤਪਾਲ ਸਿੰਘ ਦੇਹਡ਼ਕਾ ਅਤੇ ਮਨਜਿੰਦਰ ਗਿੱਲ  )-

ਸੰਤ ਬਾਬਾ ਜਗਦੇਵ ਸਿੰਘ ਗੁਰਦੁਆਰਾ ਬੁੱਢਾ ਸਰ  ਵਾਲਿਆਂ ਦੀ ਸਰਪ੍ਰਸਤੀ ਹੇਠ ਅੱਜ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਲੋਹਟਬੱਦੀ ਵਿਖੇ ਸੰਗਤਾਂ ਦੇ ਭਾਰੀ ਇਕੱਠ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਜਿਸ ਵਿੱਚ ਇਲਾਕਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ ਅਤੇ ਇਸ ਸਮੇਂ ਇਸ ਇਲਾਕੇ ਦੀ ਲੰਮਾ ਸਮਾ ਸੇਵਾ ਕਰਨ ਵਾਲੇ ਮਹਾਂਪੁਰਸ਼ ਬਾਬਾ ਸੁੰਦਰ ਸਿੰਘ ਜੀ ਦੀ 77 ਵੀਂ ਵਰਸੀ ਵੀ ਮਨਾਈ ਗਈ। ਜਿਸ ਵਿੱਚ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਜੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ।ਉਨ੍ਹਾਂ ਸੰਗਤਾਂ ਨੂੰ ਸਮੇਂ ਦੀ ਨਜ਼ਾਕਤ ਨੂੰ ਪਛਾਣਨ ਲਈ ਆਖਿਆ ਅਤੇ ਅਖੌਤੀ ਪੰਥ ਦਰਦੀ ਅਖਵਾਉਣ ਵਾਲੇ ਲੀਡਰਾਂ ਨੂੰ ਚਲਦਾ ਕਰਨ ਦੀ ਬੇਨਤੀ ਕੀਤੀ  ਅਤੇ ਪੰਥ ਦੀ ਵਾਗਡੋਰ ਸੁਚੱਜੇ ਪੜ੍ਹੇ ਲਿਖੇ ਲੋਕਾਂ ਦੇ ਹੱਥ ਵਿੱਚ ਦੇਣ ਲਈ ਆਖਿਆ  ।ਉਨ੍ਹਾਂ ਆਉਂਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸੋਚ ਸਮਝ ਕੇ ਵੋਟ ਦਾ ਇਸਤੇਮਾਲ ਕਰਨ ਦੀ ਬੇਨਤੀ ਵੀ ਕੀਤੀ  ।ਇਸ ਤੋਂ ਇਲਾਵਾ ਅੱਜ ਦੇ ਸਮਾਗਮਾਂ ਦੌਰਾਨ ਡਾਕਟਰ ਹਰਸ਼ਿੰਦਰ ਕੌਰ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ  ਅਤੇ ਇਲਾਕੇ ਦੀਆਂ ਹੋਰ ਬਹੁਤ ਸਾਰੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਨੇ ਵੀ ਉਸ ਸਮੇਂ ਆਪਣੀਆਂ ਹਾਜ਼ਰੀਆਂ ਭਰੀਆਂ  । ਸਿੱਖ ਪੰਥ ਦੇ ਮਹਾਨ ਢਾਡੀ ਗੁਰਚਰਨ ਸਿੰਘ  ਬੀ ਏ  ਦੇ ਜਥੇ ਵੱਲੋਂ ਸੰਗਤਾਂ ਨੂੰ ਸ਼ਹੀਦ ਬਾਰਾਂ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਉਹ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਅਤੇ ਡਾ ਹਰਸ਼ਿੰਦਰ ਕੌਰ ਦਾ ਮਾਣ ਸਨਮਾਨ ਵੀ ਕੀਤਾ ਗਿਆ  । ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸਰੂਪ ਸਮੂਹ ਗ੍ਰਾਮ ਪੰਚਾਇਤ ਪਿੰਡ ਦੀਆਂ ਕਿਸਾਨ ਜਥੇਬੰਦੀਆਂ ਅਤੇ ਮਨਧੀਰ ਸਿੰਘ ਖ਼ਾਲਸਾ ,ਭੁਪਿੰਦਰ ਸਿੰਘ ਭੋਲਾ (ਮੰਡ), ਬਹਾਦਰ ਸਿੰਘ, ਪ੍ਰਧਾਨ ਕਰਤਾਰ ਸਿੰਘ, ਲਖਵੀਰ ਸਿੰਘ ਸਰਪੰਚ ਅਤੇ ਦਵਿੰਦਰ ਸਿੰਘ ਸੈਕਟਰੀ  ਵੱਲੋਂ ਆਈਆਂ ਸੰਗਤਾਂ ਅਤੇ ਸਤਿਕਾਰਯੋਗ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ  ।