ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ  ਮੀਟਿੰਗ ਹੋਈ

ਮਹਿਲ ਕਲਾਂ/ਬਰਨਾਲਾ-ਫਰਵਰੀ 2021  (ਗੁਰਸੇਵਕ ਸਿੰਘ ਸੋਹੀ)-

ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੀ ਜ਼ਰੂਰੀ ਮੀਟਿੰਗ ਕਲੱਬ ਪ੍ਰਧਾਨ  ਡਾ ਮਿੱਠੂ ਮੁਹੰਮਦ ਦੀ ਅਗਵਾਈ ਹੇਠ "ਲੱਕੀ ਸਵੀਟ ਸ਼ਾਪ "ਮਹਿਲ ਕਲਾਂ ਵਿਖੇ ਹੋਈ। ਜਿਸ ਵਿੱਚ ਅਹਿਮ ਵਿਚਾਰਾਂ ਕੀਤੀਆਂ ਗਈਆਂ ਤੇ ਜ਼ਰੂਰੀ ਮਤੇ ਪਾਸ ਕੀਤੇ ਗਏ  । ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਦੇ ਜਵਾਈ ਅਤੇ ਪੱਤਰਕਾਰ ਭੁਪਿੰਦਰ ਸਿੰਘ ਧਨੇਰ ਦੇ ਜੀਜਾ ਜੀ ਦੀ ਅਚਨਚੇਤ ਹੋਈ ਮੌਤ ਤੇ  ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ  । ਮੀਟਿੰਗ ਵਿੱਚ ਮਤੇ ਪਾਸ ਕੀਤੇ ਗਏ ਅਠਾਰਾਂ ਫ਼ਰਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਰੇਲ ਰੋਕੋ ਪ੍ਰੋਗਰਾਮ ਦੀ ਹਮਾਇਤ ਕਰਨ ਦਾ ਕਲੱਬ ਵੱਲੋਂ ਫੈਸਲਾ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਡਾ ਮਿੱਠੂ ਮੁਹੰਮਦ ਤੇ ਮੁੱਖ ਸਲਾਹਕਾਰ ਨਿਰਮਲ ਸਿੰਘ ਪੰਡੋਰੀ ਨੇ ਦੱਸਿਆ ਕਿ 26 ਫਰਵਰੀ ਨੂੰ ਵਪਾਰੀ ਵਰਗ ਵੱਲੋਂ ਦਿੱਤੇ ਬੰਦ ਦੇ ਸੱਦੇ ਵਿੱਚ ਕਲੱਬ ਵੱਲੋਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਅਤੇ 25 ਸਤੰਬਰ ਤੋਂ ਲਗਾਤਾਰ ਮਹਿਲ ਕਲਾਂ ਦੇ ਟੋਲ ਟੈਕਸ ਵਿਖੇ ਲੱਗੇ ਕਿਸਾਨੀਂ ਪੱਕੇ ਮੋਰਚੇ ਚ ਸੇਵਾਵਾਂ ਨਿਭਾਉਣ ਵਾਲੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਦਾ ਸਨਮਾਨ ਕਲੱਬ ਵੱਲੋਂ ਕੀਤਾ ਜਾਵੇਗਾ। ਅਖੀਰ ਵਿਚ ਦਿੱਲੀ ਪੁਲੀਸ ਵੱਲੋਂ ਗ੍ਰਿਫਤਾਰ ਕੀਤੀ ਮਜ਼ਦੂਰ ਕਾਰਕੁਨ ਨੌਦੀਪ ਕੌਰ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਅਤੇ  ਉਕਤ ਕਿਸਾਨੀ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਬੁੱਧੀਜੀਵੀ ਪੱਤਰਕਾਰ ਨੌਜਵਾਨ ਅਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਤੇ ਉਨ੍ਹਾਂ ਤੇ ਦਰਜ ਸਾਰੇ ਪਰਚੇ ਰੱਦ ਕਰਨ ਦੀ ਵੀ ਮੰਗ  ਕੀਤੀ ।  ਇਸ ਮੌਕੇ ਕਲੱਬ ਚੇਅਰਮੈਨ ਪ੍ਰੇਮ ਕੁਮਾਰ ਪਾਸ਼ੀ ,ਪ੍ਰਧਾਨ ਡਾ ਮਿੱਠੂ ਮੁਹੰਮਦ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗੁਰੀ, ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਸਹੋਤਾ ,ਮੁੱਖ ਸਲਾਹਕਾਰ ਨਿਰਮਲ ਸਿੰਘ ਪੰਡੋਰੀ  ,ਮੀਤ ਪ੍ਰਧਾਨ ਗੁਰਸੇਵਕ ਸਿੰਘ ਸੋਹੀ  ,ਜਗਜੀਤ ਸਿੰਘ ਮਾਹਲ, ਫ਼ਿਰੋਜ਼ ਖ਼ਾਨ ਹਾਜ਼ਰ ਸਨ  ।